ਬਾਦਲਾਂ ’ਤੇ ‘ਆਪ’ ਦਾ ਪਲਟਵਾਰ, ਕਿਹਾ ਬਾਦਲਾਂ ਨੇ ਜੋ ਬੀਜਿਆ ਸੀ, ਅੱਜ ਉਹੀ ਵੱਢ ਰਹੇ
Published : Sep 2, 2021, 5:29 pm IST
Updated : Sep 2, 2021, 5:29 pm IST
SHARE ARTICLE
Sukhbir Singh Badal with his Father
Sukhbir Singh Badal with his Father

ਆਪ’ ਵਰਕਰ ਨਹੀਂ ਆਮ ਲੋਕ ਅਤੇ ਕਿਸਾਨ ਕਰ ਰਹੇ ਹਨ ਬਾਦਲਾਂ ਦਾ ਵਿਰੋਧ: ਮੀਤ ਹੇਅਰ

 

ਚੰਡੀਗੜ੍ਹ : ‘ਖੇਤੀ ਵਿਰੋਧੀ ਕਾਲੇ ਕਾਨੂੰਨਾਂ ਕਾਰਨ ਭਾਜਪਾ ਦੇ ਨਾਲ- ਨਾਲ ਅਕਾਲੀ ਦਲ ਬਾਦਲ ਦੇ ਹੋ ਰਹੇ ਵਿਰੋਧ ਦਾ ਠੀਕਰਾ ਬਾਦਲ ਪਰਿਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਸਿਰ ਨਹੀਂ ਭੰਨਣਾ ਚਾਹੀਦਾ, ਸਗੋਂ ਖੇਤੀਬਾੜੀ ਆਰਡੀਨੈਂਸ ਅਤੇ ਬਿਲਾਂ ਦਾ ਸਮਰਥਨ ਕਰਨ ਬਾਰੇ ਕਿਸਾਨਾਂ ਸਾਹਮਣੇ ਆਪਣੀ ਗਲਤੀ ਮੰਨ ਲੈਣੀ ਚਾਹੀਦੀ ਹੈ।’

 

Parkash Singh Badal and Sukhbir Singh BadalParkash Singh Badal and Sukhbir Singh Badal

 

 

ਇਹ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ  ‘ਆਪ’ ਖ਼ਿਲਾਫ਼ ਬੇਤੁਕੀ ਬਿਆਨਬਾਜ਼ੀ ਕਰਨ ਤੋਂ ਗੁਰੇਜ ਕਰਨ ਕਿਉਂਕਿ ਬਾਦਲ ਪਰਿਵਾਰ ਅਤੇ ਹੋਰ ਅਕਾਲੀ ਆਗੂਆਂ ਕੋਲੋਂ ਪੰਜਾਬ ਦੇ ਆਮ ਲੋਕ ਅਤੇ ਕਿਸਾਨ ਕਾਲੇ ਕਾਨੂੰਨਾਂ ਦਾ ਸਮਰਥਨ ਕਰਨ ਬਾਰੇ ਜਵਾਬ ਮੰਗ ਰਹੇ ਹਨ ਅਤੇ ਜਵਾਬ ਨਾ ਮਿਲਣ ਦੀ ਸੂਰਤ ਵਿੱਚ ਹੋ ਰਹੇ ਵਿਰੋਧ ਲਈ ਆਮ ਆਦਮੀ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਉਣਾ ਲੋਕਾਂ ਦੇ ਸਵਾਲਾਂ ਤੋਂ ਭੱਜਣ ਦੀ ਚਾਲ ਹੈ। 

 

Meet Hayer Meet Hayer

 

 

ਵੀਰਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਮੀਤ ਹੇਅਰ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਮਜੀਠੀਆ ਨੂੰ ਸਵਾਲ ਪੁੱਛਦਿਆਂ ਕਿਹਾ, ‘‘ਕੇਂਦਰ ਵੱਲੋਂ ਖੇਤੀ ਕਾਨੂੰਨਾਂ ਲਈ ਲਿਆਂਦੇ ਗਏ ਆਰਡੀਨੈਂਸ ’ਤੇ ਬਤੌਰ ਕੈਬਨਿਟ ਮੰਤਰੀ ਜਿਹੜੇ ਦਸਤਖ਼ਤ ਹਰਸਿਮਰਤ ਕੌਰ ਬਾਦਲ ਨੇ ਕੀਤੇ ਸਨ, ਕੀ ਉਹ ਵੀ ‘ਆਪ’ ਨੇ ਕਰਵਾਏ ਸਨ? ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਖੇਤੀ ਕਾਨੂੰਨਾਂ ਦੇ ਹੱਕ ’ਚ ਜਿਹੜੀ ਵੀਡੀਓ ਜਾਰੀ ਕੀਤੀ ਗਈ ਸੀ, ਕੀ ਉਸ ਵੀਡੀਓ ਲਈ ਵੀ ‘ਆਪ’ ਦੇ ਵਰਕਰ ਜ਼ਿੰਮੇਵਾਰ ਹਨ ?

 

Parkash singh badalParkash singh badal

 

ਉਸ ਵੀਡੀਓ ਉਪਰੰਤ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਤੱਕ ਜਿਹੜੀ ਚੁੱਪ ਪ੍ਰਕਾਸ਼ ਸਿੰਘ ਬਾਦਲ ਨੇ ਧਾਰੀ ਹੋਈ ਹੈ, ਕੀ ਉਸ ਲਈ ਵੀ ‘ਆਪ’ ਜ਼ਿੰਮੇਵਾਰ ਹੈ? ਖੇਤੀ ਕਾਨੂੰਨਾਂ ਨੂੰ ਲੈ ਕੇ ਕਰਵਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਤੁਸੀਂ ਖੂਦ (ਸੁਖਬੀਰ ਬਾਦਲ) ਜਿਸ ਤਰੀਕੇ ਖੇਤੀ ਕਾਨੂੰਨਾਂ ਦੀ ਜ਼ੋਰਦਾਰ ਵਕਾਲਤ ਕਰ ਰਹੇ ਸੀ, ਕੀ ਇਹ ਵੀ ‘ਆਪ’ ਦੇ ਕਹਿਣ ’ਤੇ ਕੀਤੀ ਸੀ? ਇਸ ਲਈ ‘ਆਪ’ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਥਾਂ ਬਾਦਲ ਪਰਿਵਾਰ ਲੋਕਾਂ ਦੇ ਇਨਾਂ ਸਵਾਲਾਂ ਦਾ ਸਾਹਮਣਾ ਕਰਨ ਦੀ ਜ਼ੁਰਤ ਦਿਖਾਵੇ।

Sukhbir Badal Sukhbir Badal

 

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ ਕਿ ਕਾਲੇ ਖੇਤੀ ਕਾਨੂੰਨਾਂ ਲਈ ਕਿਹੜੀਆਂ -ਕਿਹੜੀਆਂ ਧਿਰਾਂ ਅਤੇ ਕਿਹੜੇ- ਕਿਹੜੇ ਸਿਆਸਤਦਾਨ ਜ਼ਿੰਮੇਵਾਰ ਹਨ। ਇਸ ਲਈ ਬਾਦਲ ਪਰਿਵਾਰ ਨੂੰ ਇਹ ਖਿਆਲ ਮਨ ਵਿਚੋਂ ਕੱਢ ਦੇਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕ ਉਸ ਦੇ ਨਾਲ ਹਨ, ਵਿਰੋਧ ਤਾਂ ਆਮ ਆਦਮੀ ਪਾਰਟੀ ਵਾਲੇ ਕਰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਬਾਦਲ ਸਰਕਾਰ ਦੌਰਾਨ ਮਾਫੀਆ ਨੇ 10 ਸਾਲ ਪੰਜਾਬ ਦੇ ਲੋਕਾਂ ਨੂੰ ਰੱਜ ਕੇ ਲੁਟਿਆ ਅਤੇ ਕੁੱਟਿਆ ਸੀ।

 

Meet Hayer Meet Hayer

 

ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਲਈ ਜਨਰਲ ਡਾਇਰ ਵਰਗੀ ਭੂਮਿਕਾ ਨਿਭਾਉਣ ਲਈ ਵੀ ਦੋਸ਼ੀ ਬਾਦਲ ਪਰਿਵਾਰ ਹੀ ਮੰਨਿਆ ਗਿਆ ਹੈ। ਪੰਜਾਬ ਦੇ ਲੋਕ ਅੱਜ ਵੀ ਬਾਦਲਾਂ ਦੇ ਮਾਫੀਆ ਰਾਜ ਨੂੰ ਨਹੀਂ ਭੁਲੇ। ਉਪਰੋਂ ਖੇਤੀ ਆਰਡੀਨੈਂਸਾਂ ’ਤੇ ਦਸਤਖ਼ਤ ਕਰਕੇ ਬਾਦਲ ਪਰਿਵਾਰ ਨੇ ਲੋਕ ਮਨਾਂ ਵਿੱਚ ਆਪਣੇ ਖ਼ਿਲਾਫ਼ ਧੁੱਖ਼ ਰਹੀ ਅੱਗ ਉਤੇ ਆਪਣੇ ਹੀ ਹੱਥੀਂ ਤੇਲ ਛਿੜਕਿਆ ਹੈ, ਜਿਸ ਦਾ ਖ਼ਮਿਆਜ਼ਾ ਲੋਕਾਂ ਦੇ ਵਿਰੋਧ ਵਜੋਂ ਭੁਗਤਣਾ ਪੈ ਰਿਹਾ ਹੈ। 
ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਨੇ ਜੋ ਬੀਜਿਆ ਸੀ, ਉਹੀ ੳਨ੍ਹਾਂ ਨੂੰ ਮਿਲ ਰਿਹਾ ਹੈ।

ਬਾਦਲਾਂ ਨੇ ਕਾਲੇ ਖੇਤੀ ਕਾਨੂੰਨਾਂ ਦੇ ਮਾਮਲੇ ’ਚ ਕਿਸਾਨਾਂ ਨੂੰ ਧੋਖਾ ਦਿੱਤਾ, ਜਿਸ ਕਾਰਨ ਅੱਜ ਮੋਗਾ ਸਮੇਤ ਪਿੰਡ- ਪਿੰਡ ਅਤੇ ਸ਼ਹਿਰ-ਸ਼ਹਿਰ ਬਾਦਲ ਦਲ ਦਾ ਵਿਰੋਧ ਹੋ ਰਿਹਾ ਹੈ। ਮੀਤ ਹੇਅਰ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਸੱਤਾ ਦੇ ਨਸ਼ੇ ’ਚ ਜੋ ਬੱਜਰ ਗੁਨਾਹ ਕੀਤੇ ਸਨ, ਬੇਸ਼ੱਕ ਲੋਕਾਂ ਨੇ ਉਸ ਦੀ ਸਜ਼ਾ ਸੱਤਾ ਤੋਂ ਲਾਂਭੇ ਕਰਕੇ 2017 ਵਿੱਚ ਦੇ ਦਿੱਤੀ ਸੀ, ਪ੍ਰੰਤੂ ਕਾਨੂੰਨੀ ਤੌਰ ’ਤੇ ਜਿਸ ਸਜ਼ਾ ਦਾ ਹੱਕਦਾਰ ਬਾਦਲ ਪਰਿਵਾਰ ਸੀ ਉਹ ਅੱਜ ਤੱਕ ਨਹੀਂ ਮਿਲ ਸਕੀ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁਰੂ ਤੋਂ ਬਾਦਲ ਪਰਿਵਾਰ ਦੀ ਢਾਲ ਬਣਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਸੁਖਬੀਰ ਬਾਦਲ ਕੋਲੋਂ ਪੰਜਾਬ ਦੀ ਲੁੱਟ- ਖਸੁੱਟ ਦਾ ਹਿਸਾਬ- ਕਿਤਾਬ ਜ਼ਰੂਰ ਲਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement