ਅਮਨ ਅਰੋੜਾ ਵਲੋਂ ਬਲਾਕ ਪਧਰੀ 'ਖੇਡਾਂ ਵਤਨ ਪੰਜਾਬ ਦੀਆਂ' ਦਾ ਆਗ਼ਾਜ਼
Published : Sep 2, 2022, 6:49 am IST
Updated : Sep 2, 2022, 6:49 am IST
SHARE ARTICLE
image
image

ਅਮਨ ਅਰੋੜਾ ਵਲੋਂ ਬਲਾਕ ਪਧਰੀ 'ਖੇਡਾਂ ਵਤਨ ਪੰਜਾਬ ਦੀਆਂ' ਦਾ ਆਗ਼ਾਜ਼

200 ਮੀਟਰ ਦੌੜ ਵਿਚ ਹਿੱਸਾ ਲੈ ਕੇ ਉਭਰਦੇ ਖਿਡਾਰੀਆਂ ਨੂੰ  ਕੀਤਾ ਪ੍ਰੇਰਤ
ਸੰਗਰੂਰ, 1 ਸਤੰਬਰ (ਬਲਵਿੰਦਰ ਸਿੰਘ ਭੁੱਲਰ): ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵਲੋਂ ਪਹਿਲਕਦਮੀ ਕਰਦਿਆਂ ਖੇਡ ਮਹਾਂਕੁੰਭ Tਖੇਡਾਂ ਵਤਨ ਪੰਜਾਬ ਦੀਆਂ'' ਰਾਹੀਂ ਸੂਬੇ 'ਚ ਖੇਡ ਸਭਿਆਚਾਰ ਨੂੰ  ਪ੍ਰਫ਼ੁੱਲਤ ਕਰਨ ਲਈ ਵੱਡਾ ਹੰਭਲਾ ਮਾਰਿਆ ਗਿਆ ਹੈ ਜੋ ਕਿ ਪਿਛਲੀਆਂ ਸਰਕਾਰਾਂ ਵਲੋਂ ਕਈ ਦਹਾਕਿਆਂ ਤੋਂ ਅਣਗੌਲਿਆ ਕੀਤਾ ਗਿਆ ਸੀ | ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਵਿਖੇ ਬਲਾਕ ਪਧਰੀ 'ਖੇਡਾਂ ਵਤਨ ਪੰਜਾਬ ਦੀਆਂ' ਦਾ ਸ਼ਾਨਦਾਰ ਆਗ਼ਾਜ਼ ਕਰਨ ਲਈ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ |
ਇਸ ਮੌਕੇ ਅਮਨ ਅਰੋੜਾ ਨੇ ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਅਤੇ ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ਸਮੇਤ 200 ਮੀਟਰ ਦੀ ਪ੍ਰਦਰਸ਼ਨੀ ਦੌੜ 'ਚ ਹਿੱਸਾ ਲੈ ਕੇ ਖਿਡਾਰੀਆਂ 'ਚ ਜੋਸ਼ ਭਰਿਆ | ਖੇਡਾਂ ਦੇ ਆਗ਼ਾਜ਼ ਮੌਕੇ ਪਦਮ ਸ਼੍ਰੀ ਐਵਾਰਡੀ ਅਥਲੀਟ ਸੁਨੀਤਾ ਰਾਣੀ, ਅਰਜੁਨਾ ਐਵਾਰਡੀ ਗੀਤਾ ਰਾਣੀ ਅਤੇ ਸਟੇਟ ਐਵਾਰਡੀ ਮਹਾਂ ਸਿੰਘ ਨੇ ਵੀ ਸ਼ਿਰਕਤ ਕਰਦਿਆਂ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ | ਸਮਾਗਮ ਦੌਰਾਨ ਖਿਡਾਰੀਆਂ ਤੇ ਸੰਗਰੂਰ ਵਾਸੀਆਂ ਨੂੰ  ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲਗਭਗ 2 ਮਹੀਨੇ ਚਲਣ ਵਾਲੀਆਂ ਇਹ ਖੇਡਾਂ ਬਲਾਕ ਪੱਧਰ ਤੋਂ ਸ਼ੁਰੂ ਹੋ ਕੇ ਜ਼ਿਲ੍ਹਾ ਪੱਧਰ ਅਤੇ ਫਿਰ ਸੂਬਾ ਪੱਧਰ ਤਕ ਕਰਵਾਈਆਂ ਜਾਣਗੀਆਂ ਅਤੇ ਜੇਤੂਆਂ ਨੂੰ  ਸੂਬਾ ਸਰਕਾਰ ਵਲੋਂ 6 ਕਰੋੜ ਰੁਪਏ ਦੇ ਇਨਾਮ ਦਿਤੇ ਜਾਣਗੇ | ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ 'ਚ ਪੰਜਾਬ ਦੀਆਂ ਰਵਾਇਤੀ ਖੇਡਾਂ ਦੇ ਨਾਲ-ਨਾਲ ਅੰਤਰਰਾਸ਼ਟਰੀ ਪੱਧਰ 'ਤੇ ਖੇਡੀਆਂ ਜਾਣ ਵਾਲੀਆਂ ਖੇਡਾਂ ਨੂੰ  ਵੀ ਸ਼ਾਮਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਰਾਹੀਂ ਪੰਜਾਬ ਨੂੰ  ਖੇਡਾਂ ਦੇ ਖੇਤਰ 'ਚ ਨਵੀਂ ਦਿਸ਼ਾ ਮਿਲੇਗੀ ਕਿਉਂਕਿ ਇਨ੍ਹਾਂ ਮੁਕਾਬਲਿਆਂ ਵਿਚ ਖਿਡਾਰੀਆਂ ਨੂੰ  ਅਪਣੇ ਖੇਡ ਹੁਨਰ ਨੂੰ  ਨਿਖਾਰਨ ਦਾ ਮੌਕਾ ਮਿਲੇਗਾ |
ਅਮਨ ਅਰੋੜਾ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਨੇ ਹਰ ਖੇਤਰ 'ਚ ਅਪਣਾ ਲੋਹਾ ਮਨਵਾਇਆ ਹੈ ਅਤੇ ਉਨ੍ਹਾਂ ਨੂੰ  ਪੂਰਾ ਯਕੀਨ ਹੈ ਕਿ 'ਖੇਡਾਂ ਵਤਨ ਪੰਜਾਬ ਦੀਆਂ' ਵਿਚ ਵੀ ਜ਼ਿਲ੍ਹੇ ਦੇ ਖਿਡਾਰੀ ਸੱਭ ਤੋਂ ਮੋਹਰੀ ਰਹਿਣਗੇ | ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਜ਼ਰੀਏ ਪੰਜਾਬ ਨੂੰ  ਓਲੰਪਿਕ ਸਮੇਤ ਹੋਰਨਾਂ ਅੰਤਰਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ 'ਚ ਮਾਅਰਕੇ ਮਾਰਨ ਵਾਲੇ ਖਿਡਾਰੀ ਤਿਆਰ ਕਰਨ 'ਚ ਮਦਦ ਮਿਲੇਗੀ | ਉਨ੍ਹਾਂ ਖਿਡਾਰੀਆਂ ਨੂੰ  ਭਰੋਸਾ ਦਿਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਨੂੰ  ਉਤਸ਼ਾਹਤ ਕਰਨ ਦੇ ਨਾਲ-ਨਾਲ ਖਿਡਾਰੀਆਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ | ਸਮਾਗਮ ਦੌਰਾਨ ਨਾਮਵਰ ਖਿਡਾਰੀਆਂ ਨੇ ਮਸ਼ਾਲ ਜਗਾਉਣ ਦੀ ਰਸਮ ਅਦਾ ਕੀਤੀ ਅਤੇ ਰੋਲਰ ਸਕੇਟਿੰਗ ਦੀ ਖਿਡਾਰਨ ਨਵਨੀਤ ਕੌਰ ਨੇ ਸਹੁੰ ਚੁਕਣ ਦੀ ਰਸਮ ਅਦਾ ਕੀਤੀ | ਇਸ ਉਪਰੰਤ ਮਾਤਾ ਰਾਜ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਯੋਗ ਦੀ ਪੇਸ਼ਕਾਰੀ ਕੀਤੀ ਜਦੋਂਕਿ ਜਿਮਨਾਸਟਿਕ ਦੇ ਕਰਤੱਬਾਂ ਅਤੇ ਗਤਕੇ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਦਰਸ਼ਕਾਂ ਨੂੰ  ਮੰਤਰਮੁਗਧ ਕਰ ਦਿਤਾ | ਇਸ ਦੌਰਾਨ ਰਵਾਇਤੀ ਲੋਕ ਨਾਚਾਂ ਗਿੱਧੇ ਤੇ ਭੰਗੜੇ ਦੀ ਪੇਸ਼ਕਾਰੀ ਵੀ ਸ਼ਾਨਦਾਰ ਰਹੀ |    

 

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement