
ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ 'ਚ 4 ਉਮੀਦਵਾਰਾਂ ਨੂੰ ਦਿਤੇ ਨਿਯੁਕਤੀ ਪੱਤਰ
ਚੰਡੀਗੜ੍ਹ, 1 ਸਤੰਬਰ (ਸਸਸ): ਅੱਜ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 4 ਨੌਜਵਾਨਾਂ ਨੂੰ ਡਾ.ਬਲਜੀਤ ਕੌਰ ਨੇ ਨਿਯੁਕਤੀ ਪੱਤਰ ਦਿਤੇ |
ਇਸ ਮੌਕੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ
ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ | ਇਸ ਲਈ ਮੁਲਾਜ਼ਮਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਾਨਾ ਨਾਲ ਡਿਊਟੀ ਨਿਭਾਉਣ |
ਉਨ੍ਹਾਂ ਨਵਨਿਯੁਕਤ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਅਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ
ਲੈਣ ਜਿਸ ਤੋਂ ਸਮਾਜ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਨਰੋਆ ਸਮਾਜ ਸਿਰਜਣ ਦੀ ਸੇਧ ਮਿਲਦੀ ਹੈ |