ਭਗਵੰਤ ਮਾਨ ਸਰਕਾਰ ਦਾ ਸੂਬਾ ਵਾਸੀਆਂ ਨੂੰ ਵੱਡਾ ਤੋਹਫ਼ਾ
Published : Sep 2, 2022, 6:50 am IST
Updated : Sep 2, 2022, 6:50 am IST
SHARE ARTICLE
image
image

ਭਗਵੰਤ ਮਾਨ ਸਰਕਾਰ ਦਾ ਸੂਬਾ ਵਾਸੀਆਂ ਨੂੰ ਵੱਡਾ ਤੋਹਫ਼ਾ

283 ਨਾਗਰਿਕ ਸੇਵਾਵਾਂ ਦੇ ਡਿਜੀਟਲ ਦਸਤਖ਼ਤ ਸਰਟੀਫ਼ੀਕੇਟ ਮਿਲਣਗੇ : ਮੀਤ ਹੇਅਰ

ਚੰਡੀਗੜ੍ਹ, 1 ਸਤੰਬਰ (ਭੁੱਲਰ) : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬਾ ਵਾਸੀਆਂ ਨੂੰ  ਘਰ ਬੈਠਿਆਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ 'ਤੇ ਚਲਦਿਆਂ ਪ੍ਰਸ਼ਾਸਕੀ ਸੁਧਾਰ ਵਿਭਾਗ ਵਲੋਂ ਵੱਡਾ ਫ਼ੈਸਲਾ ਲੈਂਦਿਆਂ ਸੇਵਾ ਕੇਂਦਰਾਂ ਰਾਹੀਂ ਮੁਹਈਆ ਕਰਵਾਈਆਂ ਜਾਂਦੀਆਂ 283 ਸੇਵਾਵਾਂ ਦੇ ਸਰਟੀਫ਼ੀਕੇਟ ਡਿਜੀਟਲ ਦਸਤਖਤਾਂ ਨਾਲ ਬਿਨੈਕਾਰ ਨੂੰ  ਘਰ ਬੈਠਿਆਂ ਹੀ ਵੱਟਸਐਪ ਜਾਂ ਈਮੇਲ ਰਾਹੀਂ ਸਰਟੀਫ਼ੀਕੇਟ ਮਿਲ ਜਾਵੇਗਾ |
ਇਹ ਜਾਣਕਾਰੀ ਪ੍ਰਸਾਸਕੀ ਸੁਧਾਰ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਮੀਟਿੰਗ ਉਪਰੰਤ ਜਾਰੀ ਪ੍ਰੈੱਸ ਬਿਆਨ ਰਾਹੀਂ ਦਿਤੀ | 283 ਸੇਵਾਵਾਂ ਦੀ ਡਿਲਵਿਰੀ ਡਿਜੀਟਲ ਕਰਦਿਆਂ ਇਸ ਸਬੰਧੀ ਵਿਭਾਗ ਵਲੋਂ ਬਾਕਾਇਦਾ ਨੋਟੀਫ਼ੀਕੇਸ਼ਨ ਵੀ ਜਾਰੀ ਕਰ ਦਿਤਾ ਗਿਆ ਹੈ | ਇਨ੍ਹਾਂ ਸੇਵਾਵਾਂ ਵਿਚ ਜਾਤੀ ਸਰਟੀਫ਼ੀਕੇਟ, ਜਨਮ ਤੇ ਮੌਤ ਸਰਟੀਫ਼ੀਕੇਟ, ਰਿਹਾਇਸ਼ੀ ਸਰਟੀਫ਼ੀਕੇਟ, ਬੁਢਾਪਾ ਪੈਨਸ਼ਨ, ਵਿਆਹ ਸਰਟੀਫ਼ੀਕੇਟ, ਅਸਲਾ ਰੀਨਿਊ ਕਰਨਾ, ਜਨਰਲ ਜਾਤੀ ਸਰਟੀਫ਼ੀਕੇਟ, ਭਾਰ ਮੁਕਤ ਸਰਟੀਫ਼ੀਕੇਟ, ਪਿਛੜਾ ਖੇਤਰ ਸਰਟੀਫ਼ੀਕੇਟ ਆਦਿ ਪ੍ਰਮੁੱਖ ਹਨ ਜਿਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਵਿਚ ਲੋਕਾਂ ਨੂੰ  ਸੱਭ ਤੋਂ ਵੱਧ ਲੋੜ ਪੈਂਦੀ ਹੈ |
ਮੀਤ ਹੇਅਰ ਨੇ ਦਸਿਆ ਕਿ ਇਸ ਤੋਂ ਪਹਿਲਾਂ ਲੋਕਾਂ ਨੂੰ  ਇਕੋ ਸਰਟੀਫ਼ੀਕੇਟ ਦੀ ਦੁਬਾਰਾ ਲੋੜ ਪੈਣ 'ਤੇ ਵਾਰ-ਵਾਰ ਗੇੜੇ ਲਗਾਉਣੇ ਪੈਂਦੇ ਸਨ ਜਿਵੇਂ ਕਿ ਕਿਸੇ ਵਿਦਿਆਰਥੀ ਨੂੰ  ਦਾਖ਼ਲੇ ਲਈ ਜਨਮ ਜਾਂ ਜਾਤੀ ਸਰਟੀਫ਼ੀਕੇਟ ਹਾਸਲ ਕਰਨਾ | ਹਰ ਵਾਰ ਸੇਵਾ ਕੇਂਦਰ ਜਾ ਕੇ ਹੌਲੋਗਰਾਮ ਨਾਲ ਦਸਤਖ਼ਤ ਕਰਵਾ ਕੇ ਸਰਟੀਫ਼ੀਕੇਟ ਹਾਸਲ ਕਰਨਾ ਪੈਂਦਾ ਸੀ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਦਿਤੇ ਨਿਰਦੇਸ਼ਾਂ ਤਹਿਤ ਹੁਣ ਇਨ੍ਹਾਂ 283 ਸੇਵਾਵਾਂ ਵਾਲੇ ਸਰਟੀਫ਼ੀਕੇਟ ਲਈ ਇਕ ਵਾਰ ਅਪਲਾਈ ਕਰਨ ਤੋਂ ਬਾਅਦ ਬਿਨੈਕਾਰ ਨੂੰ  ਵੱਟਸਐਪ ਜਾਂ ਈਮੇਲ ਰਾਹੀਂ ਘਰ ਬੈਠਿਆਂ ਡਿਜੀਟਲ ਦਸਤਖ਼ਤਾਂ ਵਾਲਾ ਸਰਟੀਫ਼ੀਕੇਟ ਮਿਲ ਜਾਵੇਗਾ ਅਤੇ ਉਹ ਇਸ ਦੀਆਂ ਅਪਣੀ ਲੋੜ ਅਨੁਸਾਰ ਕਾਪੀਆਂ ਪਿ੍ੰਟ ਕਰਵਾ ਸਕਦਾ | ਇਸ ਸਰਟੀਫ਼ੀਕੇਟ ਦੀ ਵੈਧ ਹੋਣ ਬਾਰੇ ਪ੍ਰਸ਼ਾਸਕੀ ਸੁਧਾਰ ਵਲੋਂ ਬਾਕਾਇਦਾ ਨੋਟੀਫ਼ੀਕੇਸ਼ਨ ਵੀ ਜਾਰੀ ਕਰ ਦਿਤਾ ਗਿਆ |
ਇਸ ਤੋਂ ਇਲਾਵਾ 93 ਸੇਵਾਵਾਂ ਘਰ ਬੈਠਿਆਂ ਹੀ ਆਨਲਾਈਨ ਅਪਲਾਈ ਕੀਤੀਆਂ ਜਾ ਸਕਦੀਆਂ ਜਿਸ ਲਈ ਸੇਵਾ ਕੇਂਦਰ ਆਉਣ ਦੀ ਵੀ ਲੋੜ ਨਹੀਂ |

 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement