
3 ਤੋਂ 4 ਕਰੋੜ ਰੁਪਏ ਦੱਸੀ ਜਾ ਰਹੀ ਹੈ ਕੀਮਤ
ਪਟਿਆਲਾ: ਨਜਾਇਜ਼ ਸ਼ਰਾਬ 'ਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਆਬਕਾਰੀ ਵਿਭਾਗ ਨੇ ਪਟਿਆਲਾ ਵਿੱਚ 35000 ਲੀਟਰ ਈ.ਐਨ.ਏ.ਬਰਾਮਦ ਕੀਤੀ ਹੈ। ਇਸ ਦੀ ਕੀਮਤ 3 ਤੋਂ 4 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਮੰਗਲਵਾਰ ਨੂੰ ਹੀ ਵਿੱਤ ਮੰਤਰੀ ਹਰਪਾਲ ਚੀਮਾ ਨੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਫਟਕਾਰ ਲਗਾਈ ਸੀ। 2021 ਵਿੱਚ ਅੰਮ੍ਰਿਤਸਰ ਖੇਤਰ ਵਿੱਚ ENA ਦੀ ਗੈਰ-ਕਾਨੂੰਨੀ ਵਿਕਰੀ ਕਾਰਨ ਬਹੁਤ ਸਾਰੇ ਲੋਕਾਂ ਦੀ ਮੌਤ ਹੋ ਗਈ ਸੀ। ਕਾਂਗਰਸ ਅਤੇ ਅਕਾਲੀ ਦਲ ਦੀ ਸਰਕਾਰ ਸਮੇਂ ਈ.ਐਨ.ਏ ਦੀ ਨਜਾਇਜ਼ ਵਿਕਰੀ ਹੁੰਦੀ ਰਹੀ ਹੈ। ਇਸ ਈਐਨਏ ਦੀ ਗ਼ੈਰਕਾਨੂੰਨੀ ਵਿਕਰੀ ਦੇ ਮਾਮਲੇ ਵਿੱਚ ਦੋ ਸਾਬਕਾ ਵਿਧਾਇਕਾਂ ਦੇ ਨਾਮ ਸਾਹਮਣੇ ਆਏ ਹਨ।