ਆਬਕਾਰੀ ਵਿਭਾਗ ਵੱਲੋਂ ਵੱਡੀ ਤਲਾਸ਼ੀ ਮੁਹਿੰਮ ਦੌਰਾਨ 1,45,000 ਲੀਟਰ ਲਾਹਣ ਬਰਾਮਦ
Published : Sep 2, 2022, 6:47 pm IST
Updated : Sep 2, 2022, 6:47 pm IST
SHARE ARTICLE
 Excise department seized 1,45,000 liters of liquor during a major search operation
Excise department seized 1,45,000 liters of liquor during a major search operation

ਸਤਲੁਜ ਦਰਿਆ ਦੇ ਕੰਢਿਆਂ 'ਤੇ ਗੈਰ-ਕਾਨੂੰਨੀ ਤੌਰ 'ਤੇ ਸ਼ਰਾਬ ਕੱਢਣ 'ਤੇ ਰੋਕ ਲਗਾਉਣ ਲਈ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਸੀ

 

ਲੁਧਿਆਣਾ -   ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਰਾਬ ਦੇ ਗੈਰ-ਕਾਨੂੰਨੀ ਕਾਰੋਬਾਰ ਵਿਰੁੱਧ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਨਸ਼ੀਲਤਾ ਨੀਤੀ ਦੇ ਚੱਲਦਿਆਂ ਆਬਕਾਰੀ ਵਿਭਾਗ ਅਤੇ ਲੁਧਿਆਣਾ ਪੱਛਮੀ ਤੇ ਪੂਰਬੀ ਦੇ ਸਮੁੱਚੇ ਆਬਕਾਰੀ ਪੁਲਿਸ ਮੁਲਾਜ਼ਮਾਂ ਨੇ ਅੱਜ ਇੱਕ ਵੱਡੀ ਤਲਾਸ਼ੀ ਮੁਹਿੰਮ ਦੌਰਾਨ 1,45,000 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਤਲੁਜ ਦਰਿਆ ਦੇ ਕੰਢਿਆਂ 'ਤੇ ਗੈਰ-ਕਾਨੂੰਨੀ ਤੌਰ 'ਤੇ ਸ਼ਰਾਬ ਕੱਢਣ 'ਤੇ ਰੋਕ ਲਗਾਉਣ ਲਈ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਸੀ, ਜਿਨ੍ਹਾਂ ਵੱਲੋਂ ਸਵੇਰੇ 5 ਵਜੇ ਤੋਂ ਵੱਡੀ ਤਲਾਸ਼ੀ ਮੁਹਿੰਮ ਚਲਾਈ ਗਈ।

ਤਲਾਸ਼ੀ ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਟੀਮਾਂ ਵੱਲੋਂ ਲੁਧਿਆਣਾ ਜਿਲ੍ਹੇ ਦੇ ਪਿੰਡਾਂ ਭੋਲੇਵਾਲ, ਜੱਦੀਦ, ਭੋਡੇ, ਤਲਵਣ, ਰਾਜਾਪੁਰ, ਭਾਗੀਆ, ਖਹਿਰਾ ਬੇਟ, ਉਚਾ ਪਿੰਡ ਧਗੇੜਾ, ਭੂੰਦੜੀ, ਸੰਗੋਵਾਲ , ਮੀਉਵਾਲ ਗੋਰਸੀਆਂ, ਹਾਕਮਰਾਏ ਬੇਟ, ਬਾਗੀਆਂ ਅਤੇ ਬੁਰਜ ਦੇ ਲਗਭਗ 27 ਕਿਲੋਮੀਟਰ ਦੇ ਖੇਤਰ ਵਿੱਚ ਖੋਜ ਮੁਹਿੰਮ ਨੂੰ ਅੰਜਾਮ ਦਿੱਤਾ ਗਿਆ।

ਬੁਲਾਰੇ ਨੇ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ ਦੌਰਾਨ ਲਗਭਗ 1,45,000 ਲੀਟਰ ਲਾਹਣ ਬਰਾਮਦ ਕੀਤੀ ਗਈ ਅਤੇ ਨਦੀ ਦੇ ਕਿਨਾਰਿਆਂ ਦੇ ਬਾਹਰ ਲਾਵਾਰਿਸ ਹੋਣ ਕਾਰਨ ਮੌਕੇ 'ਤੇ ਨਸ਼ਟ ਕਰ ਦਿੱਤੀ ਗਈ, 18 ਤੋਂ ਵੱਧ ਅਸਥਾਈ ਚੁੱਲੇ ਜਿੰਨ੍ਹਾਂ ਦੀ ਵਰਤੋਂ ਭੱਠੀ ਵਜੋਂ ਕੀਤੀ ਜਾਂਦੀ ਸੀ ਅਤੇ ਇੰਨ੍ਹਾਂ ਲਈ ਵਰਤੀ ਜਾਣ ਵਾਲੀ 8 ਕੁਇੰਟਲ ਲੱਕੜ ਵੀ ਮੌਕੇ 'ਤੇ ਨਸ਼ਟ ਕੀਤੀ ਗਈ, ਜਦੋੰ ਕਿ 6 ਵੱਡੇ ਲੋਹੇ ਦੇ ਡਰੰਮ, 2 ਬਰਤਨ ਅਤੇ ਤਿੰਨ ਪਾਈਪਾਂ ਜ਼ਬਤ ਕਰ ਲਈਆ ਗਈਆਂ।

ਇਸ ਤਲਾਸ਼ੀ ਮੁਹਿੰਮ ਵਿੱਚ ਸ਼ਾਮਲ ਆਬਕਾਰੀ ਅਤੇ ਪੁਲਿਸ ਟੀਮਾਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਤੇ ਕਾਰਵਾਈਆਂ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement