
ਇਹ ਆਪਰੇਸ਼ਨ ਡਰੋਨ ਦੀ ਮਦਦ ਨਾਲ ਕੀਤਾ ਗਿਆ।
ਲੁਧਿਆਣਾ: ਮੰਗਲਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਤੋਂ ਬਾਅਦ ਹਰਕਤ ਵਿੱਚ ਆਏ ਆਬਕਾਰੀ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਲੁਧਿਆਣਾ 'ਚ ਵੱਡੀ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ 145000 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਰੋਨ ਦੀ ਮਦਦ ਨਾਲ ਕੀਤਾ ਗਿਆ।
ਦੱਸ ਦੇਈਏ ਕਿ ਪਟਿਆਲਾ ਵਿੱਚ ਵੀ ਆਬਕਾਰੀ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ 35000 ਲੀਟਰ ਈ.ਐਨ.ਏ. ਬਰਾਮਦ ਕੀਤੀ ਹੈ। ਜਿਸ ਦੀ ਕੀਮਤ 3 ਤੋਂ 4 ਕਰੋੜ ਰੁਪਏ ਦੱਸੀ ਜਾ ਰਹੀ ਹੈ।