ਲਾਲਜੀਤ ਭੁੱਲਰ ਵਲੋਂ ਸਰਕਾਰੀ ਬਸਾਂ ਦੀ ਤੇਲ ਚੋਰੀ ਰੋਕਣ ਲਈ ਛਾਪੇਮਾਰ ਟੀਮਾਂ ਗਠਤ
Published : Sep 2, 2022, 6:53 am IST
Updated : Sep 2, 2022, 6:53 am IST
SHARE ARTICLE
image
image

ਲਾਲਜੀਤ ਭੁੱਲਰ ਵਲੋਂ ਸਰਕਾਰੀ ਬਸਾਂ ਦੀ ਤੇਲ ਚੋਰੀ ਰੋਕਣ ਲਈ ਛਾਪੇਮਾਰ ਟੀਮਾਂ ਗਠਤ


ਚੰਡੀਗੜ੍ਹ, 1 ਸਤੰਬਰ (ਭੁੱਲਰ) : ਸਰਕਾਰੀ ਬਸਾਂ ਵਿਚੋਂ ਤੇਲ ਚੋਰੀ ਦੀਆਂ ਘਟਨਾਵਾਂ ਨੂੰ  ਠੱਲ੍ਹਣ ਲਈ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਤਿੰਨ ਸੂਬਾ ਪਧਰੀ ਟੀਮਾਂ ਸਮੇਤ ਡਿਪੂ ਪਧਰੀ ਛਾਪੇਮਾਰ ਟੀਮਾਂ ਗਠਤ ਕੀਤੀਆਂ ਹਨ, ਜੋ ਸੂਬੇ ਵਿਚ ਨਿਰੰਤਰ ਛਾਪੇ ਮਾਰਨਗੀਆਂ | ਰਾਜ ਪਧਰੀ ਤਿੰਨ ਟੀਮਾਂ ਨੂੰ  ਸਿੱਧੇ ਤੌਰ 'ਤੇ ਟਰਾਂਸਪੋਰਟ ਮੰਤਰੀ ਨੂੰ  ਰੀਪੋਰਟ ਕਰਨ ਲਈ ਪਾਬੰਦ ਕੀਤਾ ਗਿਆ ਹੈ ਜਦਕਿ ਡਿਪੂ ਪਧਰੀ ਟੀਮਾਂ ਸਬੰਧਤ ਜਨਰਲ ਮੈਨੇਜਰ/ਡਿਪੂ ਮੈਨੇਜਰ ਨੂੰ  ਰੀਪੋਰਟ ਕਰਨਗੀਆਂ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ. ਭੁੱਲਰ ਨੇ ਦਸਿਆ ਕਿ ਉਨ੍ਹਾਂ ਨੇ ਵੱਖ-ਵੱਖ ਮੀਟਿੰਗਾਂ ਰਾਹੀਂ ਤੇਲ ਚੋਰੀ ਦੀਆਂ ਘਟਨਾਵਾਂ ਨੂੰ  ਠੱਲ੍ਹ ਪਾਉਣ ਲਈ ਅਧਿਕਾਰੀਆਂ ਅਤੇ ਡਰਾਈਵਰਾਂ ਤੇ ਕੰਡਕਟਰਾਂ ਤੋਂ ਸਹਿਯੋਗ ਦੀ ਮੰਗ ਕੀਤੀ ਸੀ ਪਰ ਇਸ ਦੇ ਬਾਵਜੂਦ ਬਸਾਂ ਵਿਚੋਂ ਤੇਲ ਚੋਰੀ ਦੀਆਂ ਖ਼ਬਰਾਂ ਮਿਲ ਰਹੀਆਂ ਹਨ |
ਟਰਾਂਸਪੋਰਟ ਮੰਤਰੀ ਨੇ ਦਸਿਆ ਕਿ ਸੂਬਾ ਪਧਰੀ ਛਾਪਾਮਾਰ ਟੀਮਾਂ ਕਦੇ ਵੀ ਕਿਤੇ ਵੀ ਛਾਪਾ ਮਾਰ ਸਕਦੀਆਂ ਹਨ ਅਤੇ ਉਨ੍ਹਾਂ ਨੂੰ  ਸਿੱਧੇ ਤੌਰ 'ਤੇ ਰਿਪੋਰਟ ਕਰਨਗੀਆਂ | ਇਸੇ ਤਰ੍ਹਾਂ ਇਕ ਦਿਨ ਵਿਚ ਅਪਣੀ 8-8 ਘੰਟੇ ਦੀ ਰੋਟੇਸ਼ਨ ਡਿਊਟੀ ਦੌਰਾਨ ਡਿਪੂ ਪਧਰੀ 3-3 ਟੀਮਾਂ ਸਬੰਧਤ ਬੱਸ ਸਟੈਂਡ ਅਤੇ ਵਰਕਸਾਪ ਵਿਖੇ ਆਉਣ-ਜਾਣ ਵਾਲੀਆਂ ਅਤੇ ਰਾਤ ਨੂੰ  ਰੁਕਣ ਵਾਲੀਆਂ ਬਸਾਂ 'ਚੋਂ ਡੀਜ਼ਲ ਚੋਰੀ ਨੂੰ  ਫੜਨ ਲਈ ਸਖ਼ਤ ਨਜ਼ਰ ਰਖਣਗੀਆਂ ਅਤੇ ਸਬੰਧਤ ਜਨਰਲ ਮੈਨੇਜਰ/ਡਿਪੂ ਮੈਨੇਜਰ ਨੂੰ  ਰੀਪੋਰਟ ਕਰਨਗੀਆਂ |
ਉਨ੍ਹਾਂ ਦਸਿਆ ਕਿ ਸਮੂਹ ਜਨਰਲ ਮੈਨੇਜਰਾਂ/ਡਿਪੂ ਮੈਨੇਜਰਾਂ ਨੂੰ  ਡਿਪੂ ਪੱਧਰ 'ਤੇ ਇੰਸਪੈਕਟਰਾਂ ਅਤੇ ਸਬ-ਇੰਸਪੈਕਟਰਾਂ ਦੀਆਂ 3-3 ਟੀਮਾਂ ਗਠਤ ਕਰਨ ਲਈ ਪਹਿਲਾਂ ਹੀ ਲਿਖਤੀ ਹਦਾਇਤ ਕਰ ਦਿਤੀ ਗਈ ਹੈ | ਡਿਪੂ ਪਧਰੀ ਟੀਮਾਂ ਦੀ ਰੀਪੋਰਟ ਜਨਰਲ ਮੈਨੇਜਰ/ਡਿਪੂ ਮੈਨੇਜਰ ਹਰ 15ਵੇਂ ਦਿਨ ਮੁੱਖ ਦਫ਼ਤਰ ਨੂੰ  ਭੇਜਣੀ ਯਕੀਨੀ ਬਣਾਉਣਗੇ |
ਕੈਬਨਿਟ ਮੰਤਰੀ ਨੇ ਸਮੂਹ ਜਨਰਲ ਮੈਨੇਜਰਾਂ/ਡਿਪੂ ਮੈਨੇਜਰਾਂ ਨੂੰ  ਹਦਾਇਤ ਕੀਤੀ ਕਿ ਉਹ ਹਫ਼ਤੇ ਵਿਚ 3 ਦਿਨ (ਮੰਗਵਾਰ, ਵੀਰਵਾਰ ਅਤੇ ਸ਼ਨੀਵਾਰ) ਖ਼ੁਦ ਚੈਕਿੰਗ ਕਰਨਗੇ ਅਤੇ ਫੜੇ ਹੋਏ ਕੇਸਾਂ ਸਬੰਧੀ ਰੀਪੋਰਟ ਮੈਨੇਜਿੰਗ ਡਾਇਰੈਕਟਰ ਨੂੰ  ਪੇਸ਼ ਕਰਨਗੇ |
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਦਫ਼ਤਰ ਵਲੋਂ ਸਮੇਂ-ਸਮੇਂ ਸਿਰ ਚੈਕਿੰਗ ਟੀਮਾਂ ਦੀ ਕਾਰਜਗੁਜ਼ਾਰੀ ਵੇਖੀ ਜਾਵੇਗੀ | ਉਨ੍ਹਾਂ ਬੜੇ ਸਖ਼ਤ ਲਹਿਜ਼ੇ 'ਚ ਕਿਹਾ ਕਿ ਮੁੱਖ ਦਫ਼ਤਰ ਦੀ ਚੈਕਿੰਗ ਟੀਮ ਵਲੋਂ ਕਿਸੇ ਬੱਸ ਸਟੈਂਡ 'ਤੇ ਡੀਜ਼ਲ ਚੋਰੀ ਫੜੇ ਜਾਣ 'ਤੇ ਸਾਰੀ ਜ਼ਿੰਮੇਵਾਰੀ ਸਬੰਧਤ ਬੱਸ ਸਟੈਂਡ 'ਤੇ ਤੈਨਾਤ ਚੈਕਿੰਗ ਟੀਮਾਂ ਅਤੇ ਸਬੰਧਤ ਜਨਰਲ ਮੈਨੇਜਰ/ਡਿਪੂ ਮੈਨੇਜਰ ਦੀ ਹੋਵੇਗੀ |
ਉਨ੍ਹਾਂ ਕਿਹਾ ਕਿ ਡਿਪੂਆਂ ਵਿਚ ਸਥਿਤ ਕੋਈ ਅਧਿਕਾਰੀ/ਕਰਮਚਾਰੀ ਤੇਲ ਚੋਰੀ ਸਬੰਧੀ ਸੂਚਨਾ ਗੁਪਤ ਤੌਰ 'ਤੇ ਦੇਣਾ ਚਾਹੁੰਦਾ ਹੋਵੇ ਤਾਂ ਉਹ ਟੈਲੀਫ਼ੋਨ ਨੰਬਰ 0172-2704790 ਅਤੇ ਈਮੇਲ ਪਤੇ dir.tpt0punbus.gov.in 'ਤੇ ਦੱਸ ਸਕਦਾ ਹੈ |  

 

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement