ਪੰਜਾਬ ਸਰਕਾਰ ਨੇ ਬਜ਼ੁਰਗਾਂ ਲਈ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਲਈ ਗ਼ੈਰ ਸਰਕਾਰੀ ਸੰਸਥਾਵਾਂ ਤੋਂ ਕੀਤੀ ਅਰਜ਼ੀਆਂ ਦੀ ਮੰਗ : ਡਾ.ਬਲਜੀਤ ਕੌਰ
Published : Sep 2, 2022, 5:12 pm IST
Updated : Sep 2, 2022, 5:15 pm IST
SHARE ARTICLE
Dr. Baljit Kaur
Dr. Baljit Kaur

ਅਰਜ਼ੀਆਂ ਭਰਨ ਦੀ ਆਖ਼ਰੀ ਮਿੱਤੀ 25 ਸਤੰਬਰ

 

ਚੰਡੀਗੜ੍ਹ: ਬਜ਼ੁਰਗਾਂ ਦੀ ਭਲਾਈ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ ਅਤੇ ਬਜ਼ੁਰਗਾਂ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹੋਰ ਵਧੀਆ ਤਰੀਕੇ ਨਾਲ ਲਾਗੂ ਕਰਨ ਲਈ ਐਨ.ਜੀ.ਓਜ਼  ਰਜਿਸਟਰਡ, ਸਵੈ-ਇੱਛੁਕ ਸੰਸਥਾਵਾਂ/ਟਰੱਸਟ/ਰੈੱਡ ਕਰਾਸ ਸੁਸਾਇਟੀ ਦੀ ਵੀ ਮੱਦਦ ਲਈ ਜਾ ਰਹੀ ਹੈ। ਇਸ ਸੰਬੰਧੀ ਇੱਛੁਕ ਸੰਸਥਾਵਾਂ ਤੋਂ 25 ਸਤੰਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀਆਂ ਭਲਾਈ ਸਕੀਮਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਗੈਰ-ਸਰਕਾਰੀ ਸੰਸਥਾਵਾਂ (ਐਨ. ਜੀ. ਓਜ਼) ਤੋਂ ਸਹਾਇਤਾ ਲਈ ਜਾਂਦੀ ਹੈ।  ਜਿਸ ਬਦਲੇ ਗੈਰ-ਸਰਕਾਰੀ ਸੰਸਥਾਵਾਂ ਨੂੰ ਸਰਕਾਰ ਵੱਲੋਂ ਵਿੱਤੀ ਸਹਾਇਤਾ ਉਪਲੱਬਧ ਕਰਵਾਈ ਜਾਂਦੀ ਹੈ। 

ਉਨ੍ਹਾਂ ਦੱਸਿਆ ਕਿ ਬਠਿੰਡਾ, ਫ਼ਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਪਟਿਆਲਾ, ਤਰਨ ਤਾਰਨ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਐਸ.ਏ.ਐਸ. ਨਗਰ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਵਿਚ ਬਿਰਧ ਘਰ ਖੋਲ੍ਹਣ/ਚਲਾਉਣ ਲਈ ਸੰਸਥਾਵਾਂ ਅਜਿਹੇ ਹੋਮ ਨੂੰ ਘੱਟੋ-ਘੱਟ 25 ਬਜ਼ੁਰਗਾਂ ਵਾਸਤੇ ਜਾਂ 50,100,150 ਬਜ਼ੁਰਗਾਂ ਵਾਸਤੇ 12 ਮਹੀਨੇ ਵਿਚ ਸਥਾਪਿਤ ਕਰ ਸਕਦੀਆਂ ਹੋਣ।  ਰਾਜ/ਪੰਚਾਇਤੀ ਰਾਜ/ਲੋਕਲ ਸਥਾਨਕ ਸਰਕਾਰ ਅਧੀਨ ਜਾਂ ਖ਼ੁਦਮੁਖ਼ਤਿਆਰ ਤੌਰ 'ਤੇ ਚਲਾਈਆਂ ਜਾ ਰਹੀਆਂ ਸੰਸਥਾਵਾਂ, ਸਰਕਾਰ ਤੋਂ ਮਾਨਤਾ ਪ੍ਰਾਪਤ ਵਿੱਦਿਅਕ ਅਦਾਰੇ/ਚੈਰੀਟੇਬਲ ਹਸਪਤਾਲ/ਨਰਸਿੰਗ ਹੋਮਜ਼/ਮਾਨਤਾ ਪ੍ਰਾਪਤ ਯੂਥ ਸੰਸਥਾਵਾਂ ਅਪਲਾਈ ਕਰ ਸਕਦੀਆਂ ਹਨ। ਗ੍ਰਾਂਟ ਲੈਣ ਵਾਲੀਆਂ ਸੰਸਥਾਵਾਂ ਕੋਲ ਆਪਣੀ ਬਿਲਡਿੰਗ ਅਤੇ ਬਜ਼ੁਰਗ ਵਿਅਕਤੀਆਂ ਲਈ ਸੀਨੀਅਰ ਸਿਟੀਜ਼ਨ ਹੋਮਜ਼ ਦਾ ਪੰਜਾਬ ਮੈਨੇਜਮੈਂਟ ਸਕੀਮ ਤਹਿਤ ਰਜਿਸਟਰਡ ਹੋਣਾ ਜ਼ਰੂਰੀ ਹੋਵੇਗਾ। 

ਪੰਜਾਬ ਸਰਕਾਰ ਵੱਲੋਂ ਲਾਗੂ ਇਸ ਸਕੀਮ ਤਹਿਤ ਜਿਹੜੀਆਂ ਸੰਸਥਾਵਾਂ ਸਹਾਇਤਾ ਪ੍ਰਾਪਤ ਕਰਨ ਲਈ ਚਾਹਵਾਨ ਹਨ ਉਨ੍ਹਾਂ ਵੱਲੋਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਾਲ ਤਾਲਮੇਲ ਕੀਤਾ ਜਾ ਸਕਦਾ ਹੈ ਅਤੇ ਜਾਂ ਸ਼ਰਤਾਂ/ਫਾਰਮ/ਰਜਿਸਟ੍ਰੇਸ਼ਨ ਸੰਬੰਧੀ ਪ੍ਰਕਿਰਿਆ ਲਈ https://tinyurl.com/fcaeb22w ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਗ੍ਰਾਂਟ ਲੈਣ ਸੰਬੰਧੀ ਚਾਲੂ ਵਿੱਤੀ ਸਾਲ 2022-23 ਲਈ ਆਪਣੀਆਂ ਅਰਜ਼ੀਆਂ ਹਰ ਪੱਖੋਂ ਮੁਕੰਮਲ ਕਰ ਕੇ ਸਬੰਧਿਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਨੂੰ 25 ਸਤੰਬਰ 2022 ਤੱਕ ਭੇਜੀਆਂ ਜਾਣ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement