ਤਰਨਤਾਰਨ ‘ਚ ਚਰਚ ਭੰਨਤੋੜ ਦਾ ਮਾਮਲਾ, ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
Published : Sep 2, 2022, 8:03 pm IST
Updated : Sep 2, 2022, 8:03 pm IST
SHARE ARTICLE
photo
photo

DGP ਨੇ ਜਲਦ ਮੰਗੀ ਰਿਪੋਰਟ

 

ਤਰਨਤਾਰਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਜਾਂਚ ਬਿਊਰੋ ਦੇ ਡਾਇਰੈਕਟਰ (ਬੀ.ਓ.ਆਈ.) ਬੀ. ਚੰਦਰ ਸ਼ੇਖਰ ਨੇ ਤਰਨਤਾਰਨ ਜ਼ਿਲੇ ਦੇ ਪਿੰਡ ਠੱਕਰਪੁਰਾ ਵਿਖੇ ਇੱਕ ਚਰਚ ਵਿੱਚ ਬੇਅਦਬੀ ਅਤੇ ਅੱਗ ਲੱਗਣ ਦੀ ਘਟਨਾ ਦੀ ਪ੍ਰਭਾਵੀ ਅਤੇ ਤੇਜੀ ਨਾਲ ਜਾਂਚ ਨੂੰ ਯਕੀਨੀ ਬਣਾਉਣ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਹੈ।ਜਿਸ ਵਿੱਚ ਤਰਨਤਾਰਨ ਦੇ SSP ਅਤੇ SP ਇਨਵੈਸਟੀਗੇਸ਼ਨ ਨੂੰ ਮੈਂਬਰ ਰੱਖਿਆ ਗਿਆ ਹੈ। ਜਾਂਚ ਦੀ ਰਿਪੋਰਟ ਡੀਜੀਪੀ ਗੌਰਵ ਯਾਦਵ ਨੇ ਜਲਦ ਹੀ ਪੇਸ਼ ਕਰਨ ਲਈ ਕਹਾ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਨੂੰ ਸੂਬੇ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਵਿਰੋਧੀ ਤਾਕਤਾਂ ਵੱਲੋਂ ਅੰਜਾਮ ਦਿੱਤੀ ਇਸ ਘਟਨਾ ਦੀ ਬਾਰੀਕਬੀਨੀ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਸਆਈਟੀ ਇਸ ਮਾਮਲੇ ਦੀ ਰੋਜ਼ਾਨਾ ਅਧਾਰ ’ਤੇ ਜਾਂਚ ਕਰੇਗੀ ਅਤੇ ਜਲਦ ਤੋਂ ਜਲਦ ਮਾਣਯੋਗ ਅਦਾਲਤ ਵਿੱਚ ਅੰਤਿਮ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਏਗੀ।

ਉਨਾਂ ਕਿਹਾ ਕਿ ਐਸਆਈਟੀ ਕੇਸ ਦੀ ਜਾਂਚ ਵਿੱਚ ਸਹਾਇਤਾ ਲੈਣ ਲਈ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦਾ ਸਹਿਯੋਗ ਵੀ ਲੈ ਸਕਦੀ ਹੈ। ਡੀਜੀਪੀ ਨੇ ਦੁਹਰਾਇਆ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਨਾਲ-ਨਾਲ ਪੰਜਾਬ ਪੁਲਿਸ ਪੰਜਾਬ ਵਿੱਚ ਸਾਂਤਮਈ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਪੁਲਿਸ ਟੀਮਾਂ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਅਤੇ ਜਲਦ ਹੀ ਸਾਰੇ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਜਾਵੇਗਾ ਅਤੇ ਉਨਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement