ਮਾਨ ਸਰਕਾਰ ਵਲੋਂ ਪੰਜਾਬ ਤੋਂ ਦਿੱਲੀ ਲਈ ਸ਼ੁਰੂ ਕੀਤੀ ਕਿਫ਼ਾਇਤੀ ਤੇ ਆਰਾਮਦਾਇਕ ਵਾਲਵੋ ਬੱਸ ਸੇਵਾ ਆਮ ਲੋਕਾਂ ਲਈ ਸਾਬਤ ਹੋਈ ਵਰਦਾਨ
Published : Sep 2, 2022, 6:55 am IST
Updated : Sep 2, 2022, 6:55 am IST
SHARE ARTICLE
image
image

ਮਾਨ ਸਰਕਾਰ ਵਲੋਂ ਪੰਜਾਬ ਤੋਂ ਦਿੱਲੀ ਲਈ ਸ਼ੁਰੂ ਕੀਤੀ ਕਿਫ਼ਾਇਤੀ ਤੇ ਆਰਾਮਦਾਇਕ ਵਾਲਵੋ ਬੱਸ ਸੇਵਾ ਆਮ ਲੋਕਾਂ ਲਈ ਸਾਬਤ ਹੋਈ ਵਰਦਾਨ


ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਤੋਂ ਦਿੱਲੀ ਕÏਮਾਂਤਰੀ ਹਵਾਈ ਅੱਡੇ ਤਕ ਸ਼ੁਰੂ ਕੀਤੀ ਗਈ ਨਵੀਂ ਵਾਲਵੋ ਬੱਸ ਸੇਵਾ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ¢ ਮਹਿਜ਼ ਢਾਈ ਮਹੀਨੇ ਦੇ ਸਮੇਂ ਦੌਰਾਨ ਇਸ ਬੱਸ ਸਰਵਿਸ ਦਾ ਲਗਭਗ 45000 ਸਵਾਰੀਆਂ ਲਾਹਾ ਲੈ ਚੁਕੀਆਂ ਹਨ¢
ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ 15 ਜੂਨ ਨੂੰ  ਬੱਸ ਸੇਵਾ ਦਾ ਉਦਘਾਟਨ ਕਰਨ ਦੇ 75 ਦਿਨਾਂ ਦੇ ਅੰਦਰ-ਅੰਦਰ ਪੰਜਾਬ ਤੋਂ ਦਿੱਲੀ ਕÏਮਾਂਤਰੀ ਏਅਰਪੋਰਟ ਦਰਮਿਆਨ ਚੱਲਣ ਵਾਲੀ ਵਾਲਵੋ ਬੱਸ ਸੇਵਾ ਆਮ ਲੋਕਾਂ ਲਈ ਫ਼ਾਇਦੇਮੰਦ ਸਾਬਤ ਹੋ ਰਹੀ ਹੈ¢
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ 20 ਵਾਲਵੋ ਬਸਾਂ ਰੋਜ਼ਾਨਾ ਅੰਮਿ੍ਤਸਰ, ਪਠਾਨਕੋਟ, ਲੁਧਿਆਣਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਪਟਿਆਲਾ, ਨਵਾਂਸ਼ਹਿਰ, ਰੋਪੜ, ਮੋਗਾ ਅਤੇ ਚੰਡੀਗੜ੍ਹ ਤੋਂ ਕÏਮਾਂਤਰੀ ਏਅਰਪੋਰਟ ਨਵੀਂ ਦਿੱਲੀ ਤਕ ਚੱਲ ਰਹੀਆਂ ਹਨ¢ ਪ੍ਰਾਈਵੇਟ ਟਰਾਂਸਪੋਰਟਰਾਂ ਦੇ ਮੁਕਾਬਲੇ ਅੱਧੇ ਤੋਂ ਵੀ ਘੱਟ ਕੀਮਤਾਂ 'ਤੇ ਬਹੁਤ ਥੋੜ੍ਹੇ ਕਿਰਾਏ ਵਿਚ ਸਸਤੀ, ਆਰਾਮਦਾਇਕ ਅਤੇ ਆਲੀਸ਼ਾਨ ਯਾਤਰਾ ਦੀ ਸਹੂਲਤ ਦੇ ਰਹੀਆਂ, ਇਨ੍ਹਾਂ ਵਾਲਵੋ ਬਸਾਂ ਨੇ ਨਿਜੀ ਟਰਾਂਸਪੋਰਟਰਾਂ ਦੀ ਅਜਾਰੇਦਾਰੀ ਖ਼ਤਮ ਕਰ ਦਿੱਤੀ ਹੈ |
 ਬੱਸ ਕਾਊਾਟਰਾਂ 'ਤੇ ਟਿਕਟਾਂ ਦੀ ਬੁਕਿੰਗ ਤੋਂ ਇਲਾਵਾ ਏਅਰਪੋਰਟ ਜਾਣ ਦੇ ਚਾਹਵਾਨ ਯਾਤਰੀ ਆਨਲਾਈਨ ਬੁਕਿੰਗ ਦਾ ਵੀ ਨਿਰੰਤਰ ਲਾਭ ਲੈ ਰਹੇ ਹਨ | ਸਰਕਾਰੀ ਵਾਲਵੋ ਬਸਾਂ ਦੇ ਚੱਲਣ ਨਾਲ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਦਿਨ-ਬ-ਦਿਨ ਬੀਤੇ ਦੀ ਗੱਲ ਬਣਦਾ ਜਾ ਰਿਹਾ ਹੈ ਕਿਉਂਕਿ ਦਹਾਕਿਆਂ ਤੋਂ ਇਸ ਰੂਟ 'ਤੇ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਨੇ ਹੀ ਅਪਣੀਆਂ ਬਸਾਂ ਚਲਾਈਆਂ ਅਤੇ ਲੋਕਾਂ ਨਾਲ ਧੱਕੇਸ਼ਾਹੀ ਕਰ ਕੇ ਉਨ੍ਹਾਂ ਦੀ ਲੁੱਟ ਕਰਦੇ ਰਹੇ |
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਅਕਾਲੀ ਅਤੇ ਕਾਂਗਰਸੀ ਆਗੂ ਅਪਣੇ ਸÏੜੇ ਹਿਤਾਂ ਕਰ ਕੇ ਸਰਕਾਰੀ ਬਸਾਂ ਨੂੰ  ਹਵਾਈ ਅੱਡੇ ਤਕ ਚਲਾਉਣ ਤੋਂ ਰੋਕਦੇ ਰਹੇ | ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬੀਆਂ ਦੇ ਹਿਤਾਂ ਦੀ ਰਾਖੀ ਅਤੇ ਸੂਬੇ ਵਿਚੋਂ ਹਰ ਤਰਾਂ ਦੇ ਮਾਫ਼ੀਆ ਜਾਂ ਅਜਾਰੇਦਾਰੀ ਨੂੰ  ਖ਼ਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ |

 

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement