
ਮ੍ਰਿਤਕ ਦੀ ਮਾਨਸਿਕ ਹਾਲਤ ਨਹੀਂ ਸੀ ਠੀਕ
ਫਾਜ਼ਿਲਕਾ: ਫਾਜ਼ਿਲਕਾ 'ਚ ਟਰੇਨ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਉਸਦੇ ਰਿਸ਼ਤੇਦਾਰ ਉਸਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਫਾਜ਼ਿਲਕਾ ਪਹੁੰਚੇ। ਮ੍ਰਿਤਕ ਦੀ ਪਛਾਣ 27 ਸਾਲਾ ਜਸਵੰਤ ਸਿੰਘ ਵਾਸੀ ਪਿੰਡ ਫਤਿਹਗੜ੍ਹ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਦੇਸ਼ ਦਾ ਪਹਿਲਾ ਸੂਰਜ ਮਿਸ਼ਨ 'ਆਦਿਤਿਆ-ਐਲ1' ਹੋਇਆ ਲਾਂਚ,15 ਲੱਖ ਕਿਲੋਮੀਟਰ ਦਾ ਤੈਅ ਕਰੇਗਾ ਸਫ਼ਰ
ਮ੍ਰਿਤਕ ਦੇ ਪਰਿਵਾਰ ਵਾਲੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਆਪਣੇ ਸਹੁਰੇ ਰਹਿਣ ਲਈ ਫਾਜ਼ਿਲਕਾ ਆਇਆ ਹੋਇਆ ਸੀ। ਮ੍ਰਿਤਕ ਦੀ ਮਾਨਸਿਕ ਹਾਲਤ ਠੀਕ ਨਹੀਂ ਸੀ। ਇਸ ਕਾਰਨ ਉਹ ਅਕਸਰ ਘਰੋਂ ਦੂਰ ਚਲਾ ਜਾਂਦਾ ਸੀ। ਇਸੇ ਤਰ੍ਹਾਂ ਵੀਰਵਾਰ ਰਾਤ ਕਰੀਬ 11 ਵਜੇ ਉਹ ਆਪਣੇ ਸਹੁਰੇ ਘਰੋਂ ਚਲਿਆ ਗਿਆ। ਇਸ ਤੋਂ ਬਾਅਦ ਟਰੇਨ ਫਾਜ਼ਿਲਕਾ ਦੇ ਅੰਡਰ ਬ੍ਰਿਜ ਦੇ ਉਪਰੋਂ ਲੰਘਦੀ ਰੇਲਵੇ ਲਾਈਨ ਦੇ ਹੇਠਾਂ ਆ ਗਿਆ।
ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ 'ਚ ਡੰਪਰ ਨੇ ਦੋ ਭੈਣਾਂ ਨੂੰ ਕੁਚਲਿਆ, ਦੋਵਾਂ ਦੀ ਮੌਕੇ 'ਤੇ ਹੋਈ ਮੌਤ
ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਦੋ ਛੋਟੇ ਬੱਚੇ ਹਨ, ਜਿਨ੍ਹਾਂ ਵਿਚੋਂ ਇੱਕ ਦੀ ਉਮਰ ਕਰੀਬ 5 ਸਾਲ ਅਤੇ ਦੂਜੇ ਦੀ ਉਮਰ ਕਰੀਬ 3 ਸਾਲ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਰੇਲਵੇ ਪੁਲਿਸ ਨੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਹੈ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।