
3 ਸਾਲਾਂ ਤੋਂ ਬਲੈਕਮੇਲ ਕਰ ਰਿਹਾ ਸੀ ਦੋਸ਼ੀ
ਫਾਜ਼ਿਲਕਾ: ਫਾਜ਼ਿਲਕਾ 'ਚ ਲੱਸੀ ਲੈਣ ਗਈ ਔਰਤ ਨਾਲ ਇਕ ਵਿਅਕਤੀ ਨੇ ਬੰਦੂਕ ਦੀ ਨੋਕ 'ਤੇ ਬਲਾਤਕਾਰ ਕੀਤਾ। ਉਸ ਦੀ ਅਸ਼ਲੀਲ ਵੀਡੀਓ ਵੀ ਬਣਾਈ। ਇਸ ਤੋਂ ਬਾਅਦ ਔਰਤ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕਾ ਦੇ ਪਤੀ ਨੇ ਉਕਤ ਵਿਅਕਤੀ 'ਤੇ ਦੋਸ਼ ਲਗਾਉਂਦੇ ਹੋਏ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਇਹ ਵੀ ਪੜ੍ਹੋ: ਫਾਜ਼ਿਲਕਾ 'ਚ ਟਰੇਨ ਦੀ ਲਪੇਟ 'ਚ ਆਇਆ ਵਿਅਕਤੀ, ਮੌਤ
ਮ੍ਰਿਤਕਾ ਦੇ ਪਤੀ ਨੇ ਦੱਸਿਆ ਕਿ ਉਹ ਦੋ ਬੱਚਿਆਂ ਦਾ ਪਿਤਾ ਹੈ। ਕਰੀਬ 3 ਸਾਲ ਪਹਿਲਾਂ ਆਪਣੇ ਹੀ ਪਿੰਡ ਦੇ ਇੱਕ ਵਿਅਕਤੀ ਨੇ ਉਸ ਦੀ ਪਤਨੀ ਨਾਲ ਬਲਾਤਕਾਰ ਕੀਤਾ। ਇਸ ਦੌਰਾਨ ਉਸ ਨੇ ਉਸ ਦੀ ਅਸ਼ਲੀਲ ਵੀਡੀਓ ਬਣਾਈ। ਉਦੋਂ ਤੋਂ ਉਹ ਉਸ ਨੂੰ ਬਲੈਕਮੇਲ ਕਰ ਰਿਹਾ ਸੀ। ਕਰੀਬ ਇੱਕ ਮਹੀਨਾ ਪਹਿਲਾਂ ਬਲੈਕਮੇਲਿੰਗ ਤੋਂ ਪਰੇਸ਼ਾਨ ਉਸਦੀ ਪਤਨੀ ਨੇ ਘਰ ਜਾ ਕੇ ਸਾਰੀ ਕਹਾਣੀ ਦੱਸੀ ਸੀ। ਇਸ ਤੋਂ ਬਾਅਦ ਉਹ ਪੁਲਿਸ ਕੋਲ ਗਿਆ, ਪਰ ਉਸ ਦੀ ਸੁਣਵਾਈ ਨਹੀਂ ਹੋਈ। ਇਸ ਤੋਂ ਬਾਅਦ ਉਸ ਦੀ ਪਤਨੀ ਦੀ ਸਿਹਤ ਵਿਗੜਣ ਲੱਗੀ।
ਇਹ ਵੀ ਪੜ੍ਹੋ: ਦੇਸ਼ ਦਾ ਪਹਿਲਾ ਸੂਰਜ ਮਿਸ਼ਨ 'ਆਦਿਤਿਆ-ਐਲ1' ਹੋਇਆ ਲਾਂਚ,15 ਲੱਖ ਕਿਲੋਮੀਟਰ ਦਾ ਤੈਅ ਕਰੇਗਾ ਸਫ਼ਰ
ਬੀਤੇ ਦਿਨ ਵੀ ਉਸ ਦੀ ਪਤਨੀ ਲੱਸੀ ਲੈਣ ਲਈ ਪਿੰਡ ਗਈ ਹੋਈ ਸੀ। ਉੱਥੇ ਦੋਸ਼ੀ ਨੇ ਵੀਡੀਓ ਬਣਾ ਕੇ ਬਲੈਕਮੇਲ ਕੀਤਾ ਅਤੇ ਪਿਸਤੌਲ ਦੀ ਨੋਕ 'ਤੇ ਬਲਾਤਕਾਰ ਕੀਤਾ। ਇਸ ਤੋਂ ਬਾਅਦ ਉਸ ਦੀ ਪਤਨੀ ਦੀ ਮੌਤ ਹੋ ਗਈ।