ਜਲੰਧਰ: ਬਿਆਸ ’ਚ ਛਾਲ ਮਾਰਨ ਵਾਲੇ ਭਰਾਵਾਂ ਵਿਚੋਂ ਇਕ ਦੀ ਲਾਸ਼ ਬਰਾਮਦ; ਪ੍ਰਵਾਰ ਨੇ SHO ’ਤੇ ਲਗਾਏ ਸੀ ਇਲਜ਼ਾਮ
Published : Sep 2, 2023, 9:00 pm IST
Updated : Sep 2, 2023, 9:00 pm IST
SHARE ARTICLE
File Photo
File Photo

ਇਲਜ਼ਾਮ ਲਗਾਇਆ ਗਿਆ ਕਿ ਉਨ੍ਹਾਂ ਨੇ ਥਾਣਾ ਡਵੀਜ਼ਨ ਨੰਬਰ 1 ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੀ ਹੈ।

 

ਜਲੰਧਰ: ਇੰਸਪੈਕਟਰ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਵਾਲੇ ਭਰਾਵਾਂ ਵਿਚੋਂ ਇਕ ਦੀ ਲਾਸ਼ ਮਿਲੀ ਹੈ। ਦਰਿਆ ਬਿਆਸ ਦੇ ਕੰਢੇ ਮੰਡ ਖੇਤਰ ਦੇ ਪਿੰਡ ਧੂੰਦਾਂ (ਤਲਵੰਡੀ ਚੌਧਰੀਆਂ) ਤੋਂ ਜਸ਼ਨਦੀਪ ਦੀ ਦੇਹ ਮਿਲੀ ਹੈ ਬਰਾਮਦ ਹੋਈ। ਦੱਸ ਦੇਈਏ ਕਿ ਜਲੰਧਰ ਸ਼ਹਿਰ ਦੇ ਦੋ ਭਰਾਵਾਂ ਮਾਨਵਜੀਤ ਅਤੇ ਜਸ਼ਨਦੀਪ ਨੇ ਕੁੱਝ ਦਿਨ ਪਹਿਲਾਂ ਗੋਇੰਦਵਾਲ ਸਾਹਿਬ ਪੁਲ ਤੋਂ ਬਿਆਸ ਨਦੀ ਵਿਚ ਛਾਲ ਮਾਰ ਦਿਤੀ ਸੀ। ਜਿਸ ਤੋਂ ਬਾਅਦ ਇਲਜ਼ਾਮ ਲਗਾਇਆ ਗਿਆ ਕਿ ਉਨ੍ਹਾਂ ਨੇ ਥਾਣਾ ਡਵੀਜ਼ਨ ਨੰਬਰ 1 ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਤੋਂ ਤੰਗ ਆ ਕੇ ਖੁਦਕੁਸ਼ੀ ਕੀਤੀ ਹੈ।

ਇਹ ਵੀ ਪੜ੍ਹੋ: DSGMC ਨੇ ਬੀਬੀ ਰਣਜੀਤ ਕੌਰ ਨੂੰ ਭੇਜਿਆ 87 ਲੱਖ ਰੁਪਏ ਦੀ ਵਸੂਲੀ ਦਾ ਨੋਟਿਸ

ਜਸ਼ਨਦੀਪ ਦੀ ਲਾਸ਼ ਬਿਆਸ ਦਰਿਆ ਵਿਚ ਰੁੜ੍ਹ ਕੇ ਖੇਤਾਂ ਵਿਚ ਪਹੁੰਚ ਗਈ ਸੀ। ਪਿੰਡ ਦਾ ਕਿਸਾਨ ਅੱਜ ਪਾਣੀ ਘਟਣ ਤੋਂ ਬਾਅਦ ਖੇਤ ਗਿਆ। ਜਦੋਂ ਉਹ ਅਪਣੇ ਖੇਤ ਦੇ ਕਿਨਾਰਿਆਂ ਨੂੰ ਠੀਕ ਕਰ ਰਿਹਾ ਸੀ ਤਾਂ ਉਸ ਨੂੰ ਕੜਾ ਅਤੇ ਹੱਥ ਨਜ਼ਰ ਆਇਆ ਜਦੋਂ ਉਸ ਨੇ ਘਾਹ ਨੂੰ ਪਾਸੇ ਕੀਤਾ ਤਾਂ ਲਾਸ਼ ਦਿਖਾਈ ਦਿਤੀ। ਕਿਸਾਨ ਨੇ ਉਥੇ ਮੌਜੂਦ ਲੋਕਾਂ ਨੂੰ ਲਾਸ਼ ਦਿਖਾਈ ਅਤੇ ਇਸ ਦੀ ਵੀਡੀਉ ਬਣਾ ਕੇ ਸੋਸ਼ਲ ਮੀਡੀਆ 'ਤੇ ਪਾ ਦਿਤੀ।

ਇਹ ਵੀ ਪੜ੍ਹੋ: ਫਰੀਦਕੋਟ ਵਿਚ ਸੁਖਬੀਰ ਬਾਦਲ ਦਾ ਵਿਰੋਧ: ਅਕਾਲੀ ਵਰਕਰਾਂ 'ਤੇ ਨੌਜਵਾਨਾਂ ਦੀ ਕੁੱਟਮਾਰ ਦੇ ਇਲਜ਼ਾਮ  

ਵੀਡੀਉ ਵਾਇਰਲ ਹੋਣ ਤੋਂ ਬਾਅਦ ਪ੍ਰਵਾਰਕ ਮੈਂਬਰ ਲਾਸ਼ ਨੂੰ ਦੇਖਣ ਲਈ ਰਵਾਨਾ ਹੋ ਗਏ ਹਨ। ਪਿੰਡ ਵਾਸੀਆਂ ਨੇ ਲਾਸ਼ ਸਬੰਧੀ ਸਥਾਨਕ ਪੁਲਿਸ ਥਾਣੇ ਨੂੰ ਵੀ ਸੂਚਿਤ ਕਰ ਦਿਤਾ ਹੈ। ਨਜ਼ਦੀਕੀ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਜੁੱਤੀ ਅਤੇ ਬਰੇਸਲੇਟ ਜਸ਼ਨਦੀਪ ਦੇ ਹਨ। ਕਿਸਾਨ ਨੇ ਦਸਿਆ ਕਿ ਜਿਸ ਵਿਅਕਤੀ ਦੀ ਲਾਸ਼ ਮਿਲੀ ਹੈ, ਉਹ ਲੰਬੇ ਕੱਦ ਵਾਲਾ ਨੌਜਵਾਨ ਹੈ। ਪੀੜਤ ਪ੍ਰਵਾਰ ਨੂੰ ਇਨਸਾਫ ਦਿਵਾਉਣ ਲਈ ਜਲੰਧਰ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ, ਵਰਕਰਾਂ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਇਕੱਠੇ ਹੋ ਕੇ ਸ਼ਹਿਰ ਵਿਚ ਰੋਹ ਦਾ ਪ੍ਰਗਟਾਵਾ ਕੀਤਾ। ਦੋਵਾਂ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੇ ਹੱਥਾਂ ਵਿਚ ਮੋਮਬੱਤੀਆਂ ਫੜ ਕੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਵਨ ਨੇਸ਼ਨ, ਵਨ ਇਲੈਕਸ਼ਨ ਕਮੇਟੀ ਦਾ ਨੋਟੀਫਿਕੇਸ਼ਨ ਹੋਇਆ ਜਾਰੀ ,ਸਾਬਕਾ ਰਾਸ਼ਟਰਪਤੀ ਕੋਵਿੰਦ ਹੋਣਗੇ ਚੇਅਰਮੈਨ

ਦੋਵਾਂ ਧਿਰਾਂ ਦੇ ਆਗੂਆਂ ਦਾ ਕਹਿਣਾ ਹੈ ਕਿ ਦੋਵਾਂ ਭਰਾਵਾਂ ਨੂੰ ਬਿਆਸ ਦਰਿਆ ਵਿਚ ਛਾਲ ਮਾਰੇ ਨੂੰ 14 ਦਿਨ ਹੋ ਗਏ ਹਨ ਪਰ ਪ੍ਰਸ਼ਾਸਨ ਵਲੋਂ ਲਾਸ਼ ਲੱਭਣ ਵਿਚ ਪੀੜਤ ਪ੍ਰਵਾਰ ਦੀ ਕੋਈ ਮਦਦ ਨਹੀਂ ਕੀਤੀ ਜਾ ਰਹੀ। ਆਗੂਆਂ ਨੇ ਕਿਹਾ ਕਿ ਸਰਕਾਰ ਥਾਣਾ ਡਵੀਜ਼ਨ ਨੰਬਰ 1 ਦੇ ਤਤਕਾਲੀ ਐਸ.ਐਚ.ਓ. ਨਵਦੀਪ ਸਿੰਘ ਅਤੇ ਉਸ ਦੇ ਨਾਲ ਲੱਗੇ ਏ.ਐਸ.ਆਈ. ਤੇ ਸਟਾਫ਼ ਵਿਰੁਧ ਸਖ਼ਤ ਕਾਰਵਾਈ ਕਰੇ ਅਤੇ ਕੇਸ ਦਰਜ ਕਰਕੇ ਸਾਰਿਆਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।
ਦਸਿਆ ਜਾ ਰਿਹਾ ਹੈ ਕਿ ਕਿਸੇ ਜ਼ਮੀਨੀ ਵਿਵਾਦ ਨੂੰ ਲੈ ਕੇ ਪੁਲਿਸ ਸਟੇਸ਼ਨ ਵਿਚ ਉਸ ਨਾਲ ਦੁਰਵਿਵਹਾਰ ਕੀਤਾ ਗਿਆ, ਜਿਸ ਦੇ ਚਲਦਿਆਂ ਉਸ ਨੇ ਇਹ ਕਦਮ ਚੁੱਕਿਆ ਹੈ।

Tags: jalandhar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement