ਪੰਜਾਬ ਵਿਚ ਪਟਵਾਰੀਆਂ ਦੀਆਂ ਖ਼ਾਲੀ 2037 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: CM ਭਗਵੰਤ ਮਾਨ
Published : Sep 2, 2023, 4:59 pm IST
Updated : Sep 2, 2023, 4:59 pm IST
SHARE ARTICLE
Chief Minister announced to fill 2037 posts of Patwaris
Chief Minister announced to fill 2037 posts of Patwaris

ਮੈਂ ਆਮ ਆਦਮੀ ਨੂੰ ਕੁੱਝ ਲੋਕਾਂ ਦੇ ਰਹਿਮੋ-ਕਰਮ ਉਤੇ ਨਹੀਂ ਛੱਡਾਂਗਾ, ਲੋਕਾਂ ਦਾ ਕੰਮ ਮੇਰੀ ਤਰਜੀਹ: ਮੁੱਖ ਮੰਤਰੀ ਭਗਵੰਤ ਮਾਨ

 

ਚੰਡੀਗੜ੍ਹ: ਮਾਲੀਆ ਅਫ਼ਸਰਾਂ ਦੀ ਜ਼ਿੱਦ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਣੀ ਯਕੀਨੀ ਬਣਾਉਣ ਲਈ ਅਪਣੀ ਯੋਜਨਾ ਦਾ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਵਾਰੀਆਂ ਦੀਆਂ ਸਾਰੀਆਂ ਖ਼ਾਲੀ ਆਸਾਮੀਆਂ ਭਰਨ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਪਟਵਾਰੀਆਂ ਦੀ ਹਾਜ਼ਰੀ ਬਾਇਓਮੈਟ੍ਰਿਕ ਰਾਹੀਂ ਲੱਗਣੀ ਯਕੀਨੀ ਬਣਾਈ ਜਾਵੇਗੀ।

 

ਇਥੇ ਸ਼ਨਿਚਰਵਾਰ ਨੂੰ ਜਾਰੀ ਇਕ ਬਿਆਨ ਵਿਚ ਮੁੱਖ ਮੰਤਰੀ ਨੇ ਕਿਹਾ, “ਇਹ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰੀ ਅਧਿਕਾਰੀਆਂ ਦੀ ਕਿਸੇ ਹੜਤਾਲ ਕਾਰਨ ਆਮ ਆਦਮੀ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨ ਦਿਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਪਟਵਾਰੀਆਂ ਦੀਆਂ ਕੁੱਲ 3660 ਆਸਾਮੀਆਂ ਹਨ, ਜਿਨ੍ਹਾਂ ਵਿਚੋਂ 1623 ਆਸਾਮੀਆਂ ਭਰੀਆਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਵਡੇਰੇ ਜਨਤਕ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ 2037 ਆਸਾਮੀਆਂ ਭਰਨ ਦਾ ਫੈਸਲਾ ਕੀਤਾ ਹੈ ਅਤੇ ਪਟਵਾਰੀਆਂ ਦੀਆਂ ਹੋਰ ਆਸਾਮੀਆਂ ਵੀ ਸਮਾਂਬੱਧ ਤਰੀਕੇ ਨਾਲ ਭਰੀਆਂ ਜਾਣਗੀਆਂ। ਵਧੇਰੇ ਜਾਣਕਾਰੀ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ 2037 ਆਸਾਮੀਆਂ ਵਿਚੋਂ 741 ਪਟਵਾਰੀਆਂ ਨੇ ਪਹਿਲਾਂ ਹੀ ਲਾਜ਼ਮੀ 18 ਮਹੀਨਿਆਂ ਦੀ ਸਿਖਲਾਈ ਵਿਚੋਂ 15 ਮਹੀਨਿਆਂ ਦੀ ਸਿਖਲਾਈ ਪੂਰੀ ਕਰ ਲਈ ਹੈ। ਇਨ੍ਹਾਂ ਨੂੰ ਫੀਲਡ ਵਿਚ ਰੈਗੂਲਰ ਪਟਵਾਰੀ ਵਜੋਂ ਡਿਊਟੀ ਉਤੇ ਲਗਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ 710 ਪਟਵਾਰੀਆਂ ਦੀ ਪਹਿਲਾਂ ਹੀ ਚੋਣ ਕਰ ਲਈ ਗਈ ਹੈ ਪਰ ਕਈ ਰਸਮੀ ਕਾਰਵਾਈਆਂ ਕਾਰਨ ਉਨ੍ਹਾਂ ਨੂੰ ਹਾਲੇ ਤਕ ਨਿਯੁਕਤੀ ਪੱਤਰ ਨਹੀਂ ਦਿਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਜ਼ਮੀ ਸ਼ਰਤਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿਚ ਨਵ-ਨਿਯੁਕਤ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪਟਵਾਰੀਆਂ ਦੀਆਂ 586 ਆਸਾਮੀਆਂ ਦੀ ਭਰਤੀ ਲਈ ਜਲਦੀ ਇਸ਼ਤਿਹਾਰ ਦੇ ਕੇ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੀ ਸੇਵਾ ਦਾ ਮੌਕਾ ਦਿਤਾ ਜਾਵੇਗਾ।

ਅਪਣਾ ਕੰਮ ਕਰਵਾਉਣ ਲਈ ਪਟਵਾਰੀਆਂ ਵਲੋਂ ਅਗਾਂਹ ਕੁੱਝ ਬੰਦੇ ਰੱਖਣ ਦੇ ਰੁਝਾਨ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪਟਵਾਰੀਆਂ ਦੀ ਬਾਇਓਮੈਟ੍ਰਿਕ ਹਾਜ਼ਰੀ ਲਾਜ਼ਮੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਦਫ਼ਤਰੀ ਘੰਟਿਆਂ ਦੌਰਾਨ ਪਟਵਾਰੀ, ਲੋਕਾਂ ਦੇ ਕੰਮਾਂ ਵਿਚ ਕੋਈ ਅੜਿੱਕਾ ਡਾਹੁਣ ਦੀ ਥਾਂ ਪੂਰੀ ਤਨਦੇਹੀ ਨਾਲ ਅਪਣਾ ਫ਼ਰਜ਼ ਨਿਭਾਉਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ਼-ਸੁਥਰਾ, ਕਾਰਜਕੁਸ਼ਲ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਇਸ ਮਹਾਨ ਕਾਰਜ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Ludhiana 'ਚ ਦੇਰ ਰਾਤ ਤੱਕ Hotel ਖੋਲ੍ਹਣ ਵਾਲਿਆਂ ਨੂੰ MP SanjeevArora ਨੇ ਦਵਾ 'ਤੀ ਮਨਜ਼ੂਰੀ

15 Apr 2025 8:20 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 15/04/2025

15 Apr 2025 8:18 AM

ਮੁੰਡਾ-ਕੁੜੀ ਦੀ ਕੁੱਟਮਾਰ ਕਰਨ ਵਾਲੇ ਸਸਪੈਂਡ ਪੁਲਿਸ ਮੁਲਾਜ਼ਮ ਦੀ ਪੱਤਰਕਾਰ ਨਾਲ ਬਦਸਲੂਕੀ

09 Apr 2025 5:43 PM

Rana Gurjit Singh ਤੇ Raja Warring ਨੂੰ ਲੈ ਕੇ ਕੀ ਬੋਲੇ Brinder Singh Dhillon

09 Apr 2025 5:42 PM

ਚਿੱਟੇ ਵਾਲੀ ਮਹਿਲਾ ਤਸਕਰ ਮਾਮਲੇ 'ਚ ਸਿਆਸੀ ਐਂਟਰੀ, ਆਪ-ਕਾਂਗਰਸ ਤੇ ਇੱਕ ਦੂਜੇ ਤੇ ਇਲਜ਼ਾਮ, LIVE

05 Apr 2025 5:52 PM
Advertisement