ਜੇਲ 'ਚੋਂ ਚਲਾਏ ਜਾ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼; 15 ਕਿਲੋ ਹੈਰੋਇਨ, 7 ਲੱਖ ਰੁਪਏ ਦੀ ਡਰੱਗ ਮਨੀ ਸਮੇਤ 7 ਕਾਬੂ
Published : Sep 2, 2023, 5:59 pm IST
Updated : Sep 2, 2023, 8:43 pm IST
SHARE ARTICLE
Heroin worth Rs 105 crore seized in Gurdaspur
Heroin worth Rs 105 crore seized in Gurdaspur

ਫਰੀਦਕੋਟ ਜੇਲ ਵਿਚ ਬੰਦ ਜਸਪ੍ਰੀਤ ਕਾਲੀ ਹੈ ਮਾਸਟਰਮਾਈਂਡ

 

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਇਕ ਹੋਰ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਸੱਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਦੇ ਅੰਦਰੋਂ ਚਲਾਏ ਜਾ ਰਹੇ ਇਕ ਵੱਡੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।  ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇਥੇ ਦਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆ ਵਿਚ ਤਿੰਨ ਡਿਲੀਵਰੀ ਕਰਨ ਵਾਲੇ ਅਤੇ ਚਾਰ ਰਿਸੀਵਰ ਹਨ ਅਤੇ ਇਨ੍ਹਾਂ ਕੋਲੋਂ 15 ਕਿਲੋਗ੍ਰਾਮ ਹੈਰੋਇਨ ਅਤੇ 7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪਿੰਦਰ ਸਿੰਘ ਉਰਫ ਭਿੰਦਾ, ਨਰਿੰਦਰ ਸਿੰਘ ਅਤੇ ਰਣਜੋਧ ਸਿੰਘ ਉਰਫ ਜੋਧਾ ਸਾਰੇ ਵਾਸੀ ਪਿੰਡ ਹਰੂਵਾਲ ਗੁਰਦਾਸਪੁਰ ਅਤੇ ਰਾਜਦੀਪ ਸਿੰਘ, ਰਾਮ ਸਿੰਘ, ਜਸਪਾਲ ਸਿੰਘ ਅਤੇ ਰਾਜਵਿੰਦਰ ਕੌਰ ਸਾਰੇ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ ਦੋ ਕਾਰਾਂ ਨੂੰ ਵੀ ਜ਼ਬਤ ਕੀਤਾ ਹੈ ਜਿਹਨਾਂ ਵਿਚ ਇਕ ਸਵਿਫਟ ਡਿਜ਼ਾਇਰ ਕਾਰ (ਪੀਬੀ01-ਡੀ-0835) ਅਤੇ ਇਕ ਮਾਰੂਤੀ ਐਸਐਕਸ-4 (ਪੀਬੀ47-ਈ-7502) ਸ਼ਾਮਲ ਹੈ।
 

ਇਹ ਵੀ ਪੜ੍ਹੋ: ਹੁਣ ਕੀਪੈਡ ਫੋਨ ਰਾਹੀਂ ਵੀ ਜਲਦ ਹੋਵੇਗਾ ਆਨਲਾਈਨ ਭੁਗਤਾਨ-ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ 

ਡੀਜੀਪੀ ਗੌਰਵ ਯਾਦਵ ਨੇ ਦਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਾਰਾਂ ਤੋਂ ਇਤਲਾਹ  ਮਿਲੀ ਸੀ ਕਿ ਗੁਰਪਿੰਦਰ ਭਿੰਦਾ, ਨਰਿੰਦਰ ਅਤੇ ਰਣਜੋਧ ਜੋਧਾ ਨੇ ਹਾਲ ਹੀ ਵਿਚ ਪਿੰਡ ਹਰੂਵਾਲ ਦੇ ਇਲਾਕੇ ਵਿਚੋਂ ਹੈਰੋਇਨ ਦੀ ਇਕ ਖੇਪ ਬਰਾਮਦ ਕੀਤੀ ਹੈ, ਜੋ ਕਿ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਡਰੋਨ ਦੀ ਵਰਤੋਂ ਕਰਕੇ ਭੇਜੀ ਗਈ ਸੀ ਅਤੇ ਉਨ੍ਹਾਂ ਵਲੋਂ ਇਹ ਖੇਪ ਅੰਮ੍ਰਿਤਸਰ ਵਿਚ ਕਿਸੇ ਪਾਰਟੀ ਨੂੰ ਡਿਲੀਵਰ ਕੀਤੀ ਜਾਣੀ ਹੈ

ਉਨ੍ਹਾਂ ਦਸਿਆ ਕਿ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਗੁਰਦਾਸਪੁਰ ਦੇ ਹਰੂਵਾਲ ਇਲਾਕੇ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 15 ਕਿਲੋ ਹੈਰੋਇਨ ਬਰਾਮਦ ਕੀਤੀ । ਉਨ੍ਹਾਂ ਅੱਗੇ ਕਿਹਾ ਕਿ ਇਹ ਖੇਪ ਡਰੋਨ ਰਾਹੀਂ ਛੇ ਗੇੜਿਆਂ  ਵਿਚ 2.5 –2.5 ਕਿਲੋਗ੍ਰਾਮ ਵਜ਼ਨ ਦੇ ਹੈਰੋਇਨ  ਪੈਕੇਟ ਵਿਚ  ਭਾਰਤ ਪਹੁੰਚਾਈ ਗਈ ਸੀ।

ਇਹ ਵੀ ਪੜ੍ਹੋ: ਪੰਜਾਬ ਵਿਚ ਪਟਵਾਰੀਆਂ ਦੀਆਂ ਖ਼ਾਲੀ 2037 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: CM ਭਗਵੰਤ ਮਾਨ

ਡੀਜੀਪੀ ਨੇ ਅੱਗੇ ਕਿਹਾ, “ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੋਗਾ ਦਾ ਜਸਪ੍ਰੀਤ ਸਿੰਘ ਉਰਫ਼ ਕਾਲੀ ਮਾਸਟਰ ਮਾਈਂਡ ਹੈ, ਜੋ ਕਿ ਇਸ ਸਮੇਂ ਫਰੀਦਕੋਟ ਜੇਲ ਵਿਚ ਬੰਦ ਹੈ ਅਤੇ ਵਟਸਐਪ ਰਾਹੀਂ ਪਾਕਿ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿਚ ਹੈ ਅਤੇ ਜੇਲ ਵਿਚੋਂ ਇਸ ਡਰੱਗ ਕਾਰਟਲ ਨੂੰ ਚਲਾ ਰਿਹਾ ਸੀ।” ਉਨ੍ਹਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ  ਵਲੋਂ ਜਲਦ ਹੀ ਉਸ ਨੂੰ ਹੋਰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ।

ਹੋਰ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਦਸਿਆ ਕਿ ਤਫਤੀਸ਼ ਦੌਰਾਨ ਮੁਲਜ਼ਮ ਗੁਰਪਿੰਦਰ ਭਿੰਦਾ ਨੇ ਖੁਲਾਸਾ ਕੀਤਾ ਕਿ ਮੁਲਜ਼ਮ ਜਸਪ੍ਰੀਤ ਕਾਲੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਟਾਊਨ ਹਾਲ ਨੇੜੇ ਪਾਰਕਿੰਗ ਲਾਟ ਤੋਂ ਖੇਪ ਹਾਸਲ ਕਰਨ ਲਈ ਪਾਰਟੀ ਭੇਜੀ ਜਾਣੀ ਸੀ।

ਉਨ੍ਹਾਂ ਦਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਪਾਰਕਿੰਗ ਨੇੜੇ ਨਾਕਾਬੰਦੀ ਕਰ ਕੇ ਹੈਰੋਇਨ ਦੀ ਖੇਪ ਲੈਣ ਆਏ ਬਾਕੀ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦਸਿਆ ਕਿ ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ 7 ਲੱਖ ਰੁਪਏ ਦੀ ਡਰੱਗ ਮਨੀ ਅਤੇ ਦੋ ਕਾਰਾਂ ਵੀ ਬਰਾਮਦ ਕੀਤੀਆਂ ਹਨ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਦੇ ਤਹਿਤ ਮੁਕੱਦਮਾ ਨੰਬਰ 28 ਮਿਤੀ 01-09-2023 ਦਰਜ ਕੀਤਾ ਗਿਆ ਹੈ।

 

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement