
ਨੌਜਵਾਨਾਂ ਨੇ ਕਿਹਾ, ਅਕਾਲੀ ਵਰਕਰਾਂ ਨੇ ਗੱਡੀ ਚੜਾਉਣ ਦੀ ਕੋਸ਼ਿਸ਼ ਕੀਤੀ, ਦੋ ਨੌਜਵਾਨ ਗੰਭੀਰ ਜ਼ਖ਼ਮੀ
ਕੋਟਕਪੂਰਾ: ਬੇਅਦਬੀ ਮਾਮਲਿਆਂ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਵਿਚ ਪੇਸ਼ੀ ਭੁਗਤਣ ਆਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜ਼ਿਲ੍ਹੇ ਦੇ ਪਿੰਡ ਦੀਪ ਸਿੰਘ ਵਾਲਾ ਵਿਖੇ ਵਰਕਰ ਮੀਟਿੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਥੋਂ ਦੇ ਕੁੱਝ ਨੌਜਵਾਨਾਂ ਨੇ ਸੁਖਬੀਰ ਬਾਦਲ ਦਾ ਵਿਰੋਧ ਕਰ ਦਿਤਾ।
ਇਹ ਵੀ ਪੜ੍ਹੋ: ਵਨ ਨੇਸ਼ਨ, ਵਨ ਇਲੈਕਸ਼ਨ ਕਮੇਟੀ ਦਾ ਨੋਟੀਫਿਕੇਸ਼ਨ ਹੋਇਆ ਜਾਰੀ ,ਸਾਬਕਾ ਰਾਸ਼ਟਰਪਤੀ ਕੋਵਿੰਦ ਹੋਣਗੇ ਚੇਅਰਮੈਨ
ਇਸ ਦੌਰਾਨ ਅਕਾਲੀ ਵਰਕਰਾਂ ਵਲੋ ਵਿਰੋਧ ਕਰਨ ਵਾਲਿਆਂ ਦੀ ਪੁਲਿਸ ਦੀ ਹਾਜ਼ਰੀ ਵਿਚ ਬੁਰੀ ਤਰਾਂ ਕੁੱਟਮਾਰ ਕਰਨ ਦੀ ਵੀਡੀਉ ਵਾਇਰਲ ਹੋ ਗਈ। ਪਿੰਡ ਵਾਸੀ ਨੌਜਵਾਨਾਂ ਦਾ ਦੋਸ਼ ਹੈ ਕਿ ਅਕਾਲੀ ਵਰਕਰਾਂ ਨੇ ਉਨ੍ਹਾਂ ’ਤੇ ਗੱਡੀ ਚੜਾਉਣ ਦੀ ਕੋਸ਼ਿਸ਼ ਕੀਤੀ, ਜਿਸ ਵਿਚ ਦੋ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਮੁੱਖ ਮੰਤਰੀ ਦੇ ਫ਼ੈਸਲੇ ਦਾ ਪਟਵਾਰ ਯੂਨੀਵਨ ਵਲੋਂ ਸਵਾਗਤ ਪਰ ਨਾਲ ਹੀ ਕੀਤੇ ਇਹ ਸਵਾਲ
ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਨੇ ਦਸਿਆ ਕਿ ਉਸ ਦੀ ਕਿਸੇ ਕੇਸ ਦੇ ਸਬੰਧ ਵਿਚ ਫਰੀਦਕੋਟ ਅਦਾਲਤ ਵਿਚ ਪੇਸ਼ੀ ਸੀ, ਸੁਖਬੀਰ ਬਾਦਲ ਦੀ ਵੀ ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਪੇਸ਼ੀ ਹੋਣ ਕਰਕੇ ਪੁਲਿਸ ਨੇ ਨੌਨਿਹਾਲ ਸਿੰਘ ਅਤੇ ਨਗਿੰਦਰ ਸਿੰਘ ਨੂੰ ਨਾਜਾਇਜ਼ ਹਿਰਾਸਤ ਵਿਚ ਲੈ ਲਿਆ, ਜਿਸ ਨਾਲ ਨੌਜਵਾਨ ਸਭਾ ਦੇ ਆਗੂਆਂ ਵਿਚ ਰੋਸ ਪੈਦਾ ਹੋਇਆ।
ਇਹ ਵੀ ਪੜ੍ਹੋ: ਅਬੋਹਰ-ਸ਼੍ਰੀਗੰਗਾਨਗਰ ਬਾਈਪਾਸ 'ਤੇ 2 ਟਰੱਕਾਂ ਦੀ ਆਪਸ 'ਚ ਹੋਈ ਟੱਕਰ, ਇਕ ਦਾ ਡਰਾਈਵਰ ਜ਼ਖ਼ਮੀ
ਨੌਨਿਹਾਲ ਸਿੰਘ ਨੇ ਦਸਿਆ ਕਿ ਪੇਸ਼ੀ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿਚੋਂ ਰਿਹਾਅ ਕਰ ਦਿਤਾ ਤੇ ਉਹ ਅਪਣੇ ਪਿੰਡ ਪੁੱਜੇ ਸੁਖਬੀਰ ਬਾਦਲ ਤੋਂ ਬੇਅਦਬੀ ਮਾਮਲਿਆਂ ਅਤੇ ਨਸ਼ੇ ਦੇ ਸਬੰਧ ਵਿਚ ਸਵਾਲ ਪੁੱਛਣਾ ਚਾਹੁੰਦੇ ਸਨ ਕਿ ਸੁਖਬੀਰ ਬਾਦਲ ਦੇ ਸਮਰਥਕਾਂ ਨੇ ਉਨ੍ਹਾਂ ਦੀ ਬੁਰੀ ਤਰਾਂ ਕੁੱਟਮਾਰ ਕਰ ਦਿਤੀ। ਕਿਸਾਨ ਆਗੂ ਰਜਿੰਦਰ ਸਿੰਘ ਅਤੇ ਨੌਜਵਾਨ ਭਾਰਤ ਸਭਾ ਦੇ ਮੰਗਾ ਸਿੰਘ ਆਜ਼ਾਦ ਨੇ ਗੁੰਡਾਗਰਦੀ ਕਰਨ ਵਾਲੇ ਹਮਲਾਵਰਾਂ ਵਿਰੁਧ ਸਖਤ ਕਾਰਵਾਈ ਦੀ ਮੰਗ ਕੀਤੀ ਹੈ।