
ਆਗੂਆਂ ਵਲੋਂ ਕਾਬੂ ਕੀਤੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਮੰਗ
ਲੁਧਿਆਣਾ: ਰਾਏਕੋਟ ਦੇ ਡੀ.ਐਸ.ਪੀ. ਦਫਤਰ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਬਲਾਕ ਰਾਏਕੋਟ ਪ੍ਰਧਾਨ ਗੁਰਪ੍ਰੀਤ ਸਿੰਘ ਨੂਰਪੁਰਾ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਔਰਤਾਂ ਸਣੇ ਹੋਰ ਆਗੂਆਂ ਨੇ ਡੀ.ਐਸ.ਪੀ. ਰਾਏਕੋਟ ਰਛਪਾਲ ਸਿੰਘ ਢੀਂਡਸਾ ਨਾਲ ਨਸ਼ਿਆਂ ਦੀ ਰੋਕਥਾਮ ਸਬੰਧੀ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਆਗੂਆਂ ਨੇ ਪੁਲਿਸ ਅਧਿਕਾਰੀ ਨੂੰ ਨਸ਼ਿਆਂ ਦੀ ਰੋਕਥਾਮ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਤਾ।
ਇਹ ਵੀ ਪੜ੍ਹੋ: ਪੰਜਾਬ ਵਿਚ ਪਟਵਾਰੀਆਂ ਦੀਆਂ ਖ਼ਾਲੀ 2037 ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ: CM ਭਗਵੰਤ ਮਾਨ
ਆਗੂਆਂ ਨੇ ਦਸਿਆ ਕਿ ਜਥੇਬੰਦੀ ਵਲੋਂ ਚਿੱਟੇ ਵਿਰੁਧ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਸ ਤਹਿਤ ਪਿੰਡਾਂ ਵਿਚ ਮਾਰਚ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁਧ ਲਾਮਬੰਦ ਕੀਤਾ ਜਾ ਰਿਹਾ ਹੈ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਨ੍ਹਾਂ ਆਖਿਆ ਕਿ ਜਥੇਬੰਦੀ ਵਲੋਂ ਪਿਛਲੇ ਦਿਨੀਂ ਰਾਏਕੋਟ ਦੇ ਪਿੰਡ ਬੁਰਜ ਹਰੀ ਸਿੰਘ ਵਾਲਾ ਵਿਖੇ ਕੱਢੇ ਜੱਥਾ ਮਾਰਚ ਤੋਂ ਬਾਅਦ ਰਾਏਕੋਟ ਸਦਰ ਪੁਲਿਸ ਵਲੋਂ ਕੁੱਝ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਕਾਬੂ ਕੀਤੇ ਨਸ਼ਾ ਤਸਕਰਾਂ ਵਿਰੁਧ ਕਾਨੂੰਨੀ ਕਾਰਵਾਈ ਸਮੇਤ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਹੁਣ ਕੀਪੈਡ ਫੋਨ ਰਾਹੀਂ ਵੀ ਜਲਦ ਹੋਵੇਗਾ ਆਨਲਾਈਨ ਭੁਗਤਾਨ-ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ
ਇਸ ਮੌਕੇ ਡੀ.ਐਸ.ਪੀ. ਰਾਏਕੋਟ ਰਛਪਾਲ ਸਿੰਘ ਢੀਂਡਸਾ ਨੇ ਆਖਿਆ ਕਿ ਰਾਏਕੋਟ ਪੁਲਿਸ ਵਲੋਂ ਉੱਚ ਅਧਿਕਾਰੀਆਂ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਨਸ਼ਿਆਂ ਵਿਰੁਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੌਰਾਨ ਨਸ਼ਾ ਤਸਕਰਾਂ ਦੇ ਘਰਾਂ 'ਤੇ ਛਾਪੇਮਾਰੀ ਤੋਂ ਇਲਾਵਾ ਪਬਲਿਕ ਮੀਟਿੰਗਾਂ ਕਰ ਕੇ ਲੋਕਾਂ ਨੂੰ ਨਸ਼ਿਆਂ ਵਿਰੁਧ ਜਾਗਰੂਕ ਕੀਤਾ ਜਾਂਦਾ ਹੈ।