Punjab News: ਲਾਈਟਾਂ ਬੰਦ ਕਰ ਕੇ ਆ ਰਹੇ ਟਰੈਕਟਰ ਚਾਲਕ ਨੇ 16 ਸਾਲਾ ਮੁੰਡੇ ਨੂੰ ਮਾਰੀ ਟੱਕਰ, ਮੌਤ
Published : Sep 2, 2024, 1:19 pm IST
Updated : Sep 2, 2024, 1:19 pm IST
SHARE ARTICLE
A 16-year-old boy was killed by a tractor driver coming with lights off
A 16-year-old boy was killed by a tractor driver coming with lights off

Punjab News: ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਖੁਰਸ਼ੇਦਪੁਰਾ ਵਜੋਂ ਹੋਈ ਹੈ।

 

Punjab News:  ਪੰਜਾਬ ਦੇ ਜਗਰਾਓਂ 'ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸੁਰਖੀਆਂ 'ਚ ਰਹਿਣ ਵਾਲੇ ਸਿੱਧਵਾਂ ਬੇਟ ਇਲਾਕੇ ਦੇ ਪਿੰਡ ਖੁਰਸ਼ੀਦਪੁਰਾ 'ਚ ਐਤਵਾਰ ਦੇਰ ਰਾਤ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਇਕ ਲੜਕੇ ਨੂੰ ਟਰੈਕਟਰ ਦੀ ਲਪੇਟ ਵਿੱਚ ਲੈ ਕੇ ਜਾਨ ਲੈ ਲਈ। 

ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰੇਤ ਮਾਫੀਆ ਦੇ ਲੋਕ ਆਪਣੀ ਟਰੈਕਟਰ ਟਰਾਲੀ ਦੀਆਂ ਲਾਈਟਾਂ ਬੰਦ ਕਰ ਕੇ ਰਾਤ ਦੇ ਹਨੇਰੇ ਵਿੱਚ ਜਾ ਰਹੇ ਸਨ। ਇਸੀ ਦੌਰਾਨ ਆਪਣੇ ਘਰ ਤੋਂ ਕੁਝ ਦੂਰੀ 'ਤੇ ਖੜ੍ਹੇ ਇਕ ਲੜਕੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਖੁਰਸ਼ੇਦਪੁਰਾ ਵਜੋਂ ਹੋਈ ਹੈ। ਹਰਪ੍ਰੀਤ ਸਿੰਘ ਦੇ ਪਿਤਾ ਰਾਜ ਸਿੰਘ ਨੇ ਦੱਸਿਆ ਕਿ ਐਤਵਾਰ ਦੇਰ ਰਾਤ ਉਨ੍ਹਾਂ ਦਾ 16 ਸਾਲਾ ਲੜਕਾ ਘਰ ਤੋਂ ਕੁਝ ਦੂਰੀ 'ਤੇ ਖੜ੍ਹਾ ਸੀ। ਇਸੇ ਦੌਰਾਨ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਦਾ ਇੱਕ ਟਰੈਕਟਰ ਲਾਈਟਾਂ ਬੰਦ ਕਰਕੇ ਜਾ ਰਿਹਾ ਸੀ।

ਟਰੈਕਟਰ ਚਾਲਕ ਨੇ ਉਨ੍ਹਾਂ ਦੇ ਪੁੱਤਰ ਨੂੰ ਟਰੈਕਟਰ ਦੀ ਲਪੇਟ ਵਿੱਚ ਲੈ ਲਿਆ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੇ ਪੁੱਤਰ ਨੂੰ ਮ੍ਰਿਤਕ ਐਲਾਨ ਦਿੱਤਾ।

ਪੀੜਤ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਤੋਂ ਬਾਅਦ ਰੇਤ ਮਾਫੀਆ ਦੇ ਲੋਕ ਉਸ 'ਤੇ ਰਾਜੀਨਾਮਾ ਕਰਨ ਨੂੰ ਲੈ ਕੇ ਦਬਾਅ ਬਣਾਉਂਦੇ ਰਹੇ। ਉਨ੍ਹਾਂ ਨੇ ਪੁਲਿਸ ਨਾਲ ਆਰੋਪੀਆਂ ਦੇ ਖ਼ਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

 

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement