
ਮਾਰਚ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 34 ਤੋਂ ਮਟਕਾ ਚੌਕ ਤੱਕ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦਾ ਮਾਰਚ ਸ਼ੁਰੂ ਹੋ ਗਿਆ ਹੈ। ਪ੍ਰਸ਼ਾਸਨ ਵਲੋਂ ਮਾਰਚ ਦਾ ਰੂਟ ਤੈਅ ਕੀਤਾ ਗਿਆ ਹੈ। ਉਗਰਾਹਾਂ ਜਥੇਬੰਦੀ ਨੂੰ ਮਾਰਚ ਵਿਚ 1000 ਕਿਸਾਨਾਂ ਤੱਕ ਦੀ ਦਿੱਤੀ ਇਜਾਜ਼ਤ। ਇਸ ਰੋਸ ਮਾਰਚ ਵਿਚ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਜਿਥੇ ਇਹ ਮਾਰਚ ਸ਼ੁਰੂ ਹੋਇਆ, ਉਥੇ ਵੱਡੀ ਗਿਣਤੀ ਵਿਚ ਪਹਿਲੀ ਕਤਾਰ ਵਿਚ ਮਹਿਲਾਵਾਂ ਵਲੋਂ ਵੀ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਯੂਨੀਅਨ ਦੇ ਝੰਡੇ ਹੱਥ ਵਿਚ ਫੜ੍ਹ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਪੁਲਿਸ ਵਲੋਂ ਵੀ ਮਟਕਾ ਚੌਕ ਉਤੇ ਵੱਡੇ ਪ੍ਰਬੰਧ ਕੀਤੇ ਗਏ ਹਨ ਜਿਥੇ ਵਾਟਰ ਕੈਨਨ ਦੀਆਂ ਗੱਡੀਆਂ ਤੋਂ ਇਲਾਵਾ ਰੋਕਾਂ ਵੀ ਲਗਾਈਆਂ ਗਈਆਂ ਹਨ ਤਾਂ ਜੋ ਕਿਸਾਨ ਅੱਗੇ ਨਾ ਵੱਧ ਸਕਣ।