Punjab Vidhan Sabha: ਫਾਜ਼ਿਲਕਾ ਦੇ ਪਿੰਡ ਕਾਲੇ ਪਾਣੀ ਕਰਕੇ ਬਿਮਾਰੀਆਂ ਨਾਲ ਜੂਝ ਰਹੇ, ਅਸੀਂ ਬੁੱਢੇ ਨਾਲੇ ਦਾ ਕੇਂਦਰ ਕੋਲ ਮੁੱਦਾ ਚੁੱਕਿਆ-CM
Published : Sep 2, 2024, 3:15 pm IST
Updated : Sep 2, 2024, 4:12 pm IST
SHARE ARTICLE
punjab vidhan sabha session news
punjab vidhan sabha session news

punjab vidhan sabha session news: ਮਰਹੂਮ ਹਸਤੀਆਂ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ

Punjab vidhan Sabha Session News: ਪੰਜਾਬ ਵਿਧਾਨ ਸਭਾ ਦਾ 3 ਰੋਜ਼ਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਭ ਤੋਂ ਪਹਿਲਾਂ ਮਰਹੂਮ ਹਸਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਦੀ ਯਾਦ ਵਿਚ 2 ਮਿੰਟ ਦਾ ਮੌਨ ਰੱਖਿਆ ਗਿਆ। ਇਨ੍ਹਾਂ ਹਸਤੀਆਂ ਵਿਚ ਪਦਮਸ਼੍ਰੀ ਪ੍ਰਸਿੱਧ ਕਵੀ ਸੁਰਜੀਤ ਪਾਤਰ ਸਮੇਤ ਕਈ ਸਾਬਕਾ ਵਿਧਾਇਕਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ਸ਼ਾਮਲ ਸਨ। ਜਿਨ੍ਹਾਂ ਦਾ ਹਾਲ ਹੀ ਵਿੱਚ ਦਿਹਾਂਤ ਹੋ ਗਿਆ ਸੀ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਵਿਧਾਨ ਸਭਾ ਵਿਚ ਕੈਮਰਿਆਂ ਨੂੰ ਲੈ ਕੇ ਅਜੇ ਤੱਕ ਕੋਈ ਨਿਯਮ ਨਹੀਂ ਹੈ। 9 ਅਗਸਤ ਨੂੰ ਚੀਫ਼ ਜਸਟਿਸ ਤੋਂ ਤੁਹਾਨੂੰ ਮੰਗ ਪੱਤਰ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸੈਸ਼ਨ ਵਿਚ ਸਾਰਿਆਂ ਨੂੰ ਬਰਾਬਰ ਮੌਕੇ ਦਿਤੇ ਜਾਣੇ ਚਾਹੀਦੇ ਹਨ। 

ਅਕਾਲੀ ਵਿਧਾਇਕ ਮਨਪ੍ਰੀਤ ਇਆਲੀ ਨੇ ਸੈਸ਼ਨ ਵਧਾਉਣ ਦਾ ਮੁੱਦਾ ਉਠਾਇਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਦੇ ਭਾਰਤ ਮਾਮਲਾ ਪ੍ਰੋਜੈਕਟ ਲਈ ਜੋ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ, ਉਸ ਜ਼ਮੀਨ ਦੀ ਵਾਜਬ ਕੀਮਤ ਨਹੀਂ ਮਿਲ ਰਹੀ। ਪੰਜਾਬ ਵਿੱਚ ਜ਼ਮੀਨ ਦੀ ਕੀਮਤ ਡੇਢ ਕਰੋੜ ਰੁਪਏ ਤੋਂ ਘੱਟ ਨਹੀਂ ਹੈ। ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਪੂਰਾ ਮੁੱਲ ਮਿਲਣਾ ਚਾਹੀਦਾ ਹੈ। ਕਿਸਾਨਾਂ ਦੇ ਮਸਲੇ ਪੰਜਾਬ ਸਰਕਾਰ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਬੁੱਢੇ ਨਾਲੇ ਦਾ ਮੁੱਦਾ ਵੀ ਉਠਾਇਆ। ਸਪੀਕਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਕਮੇਟੀ ਬਣਾਈ ਗਈ ਹੈ। ਕਮੇਟੀ ਲਗਾਤਾਰ ਕੰਮ ਕਰ ਰਹੀ ਹੈ। 

- ਮੁੱਖ ਮੰਤਰੀ ਭਗਵੰਤ ਮਾਨ ਬੋਲੇ
- ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦਿਆਂ ਕਿਹਾ ਕਿ ਬੁੱਢੇ ਨਾਲੇ ਦੇ ਕਾਲੇ ਪਾਣੀ ਨੂੰ ਲੈ ਕੇ ਕੇਂਦਰ ਸਰਕਾਰ ਕੋਲ ਮੁੱਦਾ ਚੁੱਕਿਆ। ਫਾਜ਼ਿਲਕਾ ਦੇ ਕਈ ਪਿੰਡ ਇਸ ਕਾਲੇ ਪਾਣੀ ਕਰਕੇ ਬਿਮਾਰੀਆਂ ਨਾਲ ਜੂਝ ਰਹੇ ਹਨ। ਇਹ ਪਿੰਡ ਪਹਿਲਾਂ ਜਲਾਲਾਬਾਦ ਵਿੱਚ ਸਨ ਉਸ ਵੇਲੇ ਸੁਖਬੀਰ ਸਿੰਘ ਬਾਦਲ ਇੱਥੋ ਵਿਧਾਇਕ ਸੀ ਪਰ ਇੱਥੇ ਦੇ ਲੋਕ ਖਤਰਨਾਕ ਬਿਮਾਰੀਆਂ ਨਾਲ ਜੂਝ ਰਹੇ ਹਨ, ਹੁਣ ਪੰਜਾਬ ਸਰਕਾਰ ਬੋਰ ਕਰਵਾ ਰਹੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement