
Sangrur Accident News : ਅਣਪਛਾਤੇ ਵਾਹਨ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ
Sangrur Accident News in punjabi : ਸੰਗਰੂਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਕਾਕੜਾ ਨੇੜੇ ਕਿਸੇ ਵਾਹਨ ਵਲੋਂ ਇਕ ਮੋਟਰਸਾਈਕਲ ਨੂੰ ਟੱਕਰ ਮਾਰ ਦਿਤੀ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅੰਗਰੇਜ ਸਿੰਘ (35) ਵਜੋਂ ਹੋਈ ਹੈ।
ਇਹ ਵੀ ਪੜ੍ਹੋ: AP Dhillon Firing: ਪੰਜਾਬੀ ਗਾਇਕ AP ਢਿੱਲੋਂ ਦੇ ਘਰ ਦੇ ਬਾਹਰ ਫਾਇਰਿੰਗ, ਜਾਂਚ 'ਚ ਜੁਟੀ ਏਜੰਸੀ
ਹਾਦਸੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਸੇਵਕ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਅੰਗਰੇਜ਼ ਸਿੰਘ ਆਪਣੇ ਮੋਟਰਸਾਈਕਲ ’ਤੇ ਪਿੰਡ ਪੰਨਵਾਂ ਤੋਂ ਭਵਾਨੀਗੜ੍ਹ ਨੂੰ ਦਵਾਈ ਲੈਣ ਆ ਰਿਹਾ ਸੀ , ਜਦੋਂ ਪਿੰਡ ਕਾਕੜਾ ਨੇੜੇ ਪਹੁੰਚਿਆ ਤਾਂ ਕਿਸੇ ਵਾਹਨ ਨੇ ਇਸ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: Punjab News: ਗਿੱਦੜਬਾਹਾ ਅਤੇ ਮੁਕਤਸਰ ਸਾਹਿਬ 'ਚ ਬੰਦ ਪਏ ਸੀਵਰੇਜ ਨੂੰ ਲੈ ਕੇ 'ਆਪ' ਸਰਕਾਰ ਖਿਲਾਫ਼ ਜਨਹਿੱਤ ਪਟੀਸ਼ਨ ਦਰਜ
ਜਿਸ ਨਾਲ ਅੰਗਰੇਜ਼ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸਹਾਇਕ ਸਬ-ਇੰਸਪੈਕਟਰ ਚਮਕੌਰ ਸਿੰਘ ਨੇ ਇਸ ਸੰਬੰਧੀ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Sangrur Accident News in punjabi , stay tuned to Rozana Spokesman)