ਰੰਗਲੇ ਪੰਜਾਬ ਦਾ ਰਸਤਾ ਖੇਤਾਂ 'ਚੋ ਹੋ ਕੇ ਜਾਂਦਾ ਹੈ, ਇਸ ਲਈ ਕਿਸਾਨਾਂ ਦਾ ਯੋਗਦਾਨ ਅਹਿਮ : ਕੁਲਤਾਰ ਸਿੰਘ ਸੰਧਵਾਂ
Published : Sep 2, 2024, 8:05 pm IST
Updated : Sep 2, 2024, 8:05 pm IST
SHARE ARTICLE
Kultar Singh Sandhawan
Kultar Singh Sandhawan

ਕਿਸਾਨ ਮੇਲੇ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤੀ ਸ਼ਿਰਕਤ

ਪਟਿਆਲਾ :  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਜਪੁਰਾ ਦੀ ਅਨਾਜ ਮੰਡੀ ਵਿਖੇ ਲੱਗੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਕਿਸਾਨ ਮੇਲੇ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ 'ਚ ਕਿਸਾਨਾਂ ਦਾ ਅਹਿਮ ਯੋਗਦਾਨ ਹੋਵੇਗਾ, ਕਿਉਂਕਿ ਅੰਨਦਾਤਾ ਦੀ ਖੁਸ਼ਹਾਲੀ ਨਾਲ ਹੀ ਸੂਬਾ ਖੁਸ਼ਹਾਲ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਅਹਿਦ ਲਿਆ ਗਿਆ ਹੈ ਉਸ ਦਾ ਰਸਤਾ ਪੰਜਾਬ ਦੇ ਖੇਤਾਂ ਵਿੱਚ ਹੋ ਕੇ ਜਾਂਦਾ ਹੈ।  

 ਕਿਸਾਨ ਮੇਲੇ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਖੇਤੀਬਾੜੀ ਨਾ ਸਿਰਫ ਪੰਜਾਬ ਸਗੋਂ ਪੂਰੇ ਦੇਸ਼ ਦੀ ਰੀਡ ਦੀ ਹੱਡੀ ਹੈ ਅਤੇ ਅਜਿਹੇ ਕਿਸਾਨ ਮੇਲੇ ਖੇਤੀਬਾੜੀ ਦੇ ਕਿੱਤੇ ਵਿੱਚ ਹੋ ਰਹੇ ਨਵੇਂ ਸੁਧਾਰਾਂ ਦੇ ਆਦਾਨ ਪ੍ਰਦਾਨ ਲਈ ਅਹਿਮ ਭੂਮਿਕਾ ਨਿਭਾਉਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ  ਦੇ ਕਿਸਾਨ ਨਾ ਕੇਵਲ ਪੰਜਾਬ ਸਗੋਂ ਆਧੁਨਿਕ ਤਕਨੀਕਾਂ ਦੀ ਜਾਣਕਾਰੀ ਲੈਣ ਲਈ ਦੇਸ਼ ਦੇ ਹਰੇਕ ਸੂਬੇ ਵਿੱਚ ਲੱਗਣ ਵਾਲੇ ਕਿਸਾਨ ਮੇਲਿਆਂ 'ਚ ਸ਼ਿਰਕਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਆਮਦਨ ਨੂੰ ਵਧਾਉਣ ਲਈ ਖੇਤੀ ਦੇ ਨਾਲ ਨਾਲ ਸਹਾਇਕ ਧੰਦਿਆਂ ਨੂੰ ਵੀ ਅਪਣਾਉਣ। ਡੇਅਰੀ ਫਾਰਮਿੰਗ ਦੇ ਨਾਲ ਨਾਲ ਕਿਸਾਨ ਫ਼ਸਲੀ ਵਿਭਿੰਨਤਾ ਵੀ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਕਿਸਾਨ ਆਪਣੇ ਪੈਦਾਵਾਰ ਦੀ ਮਾਰਕੀਟਿੰਗ ਖੁਦ ਕਰਨ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਜਦ ਕਿਸਾਨਾਂ ਵੱਲੋਂ ਮਾਰਕੀਟਿੰਗ ਖੁਦ ਕੀਤੀ ਜਾਣ ਲੱਗੇਗੀ ਉਦੋਂ ਪੰਜਾਬ ਨਾ ਕੇਵਲ ਦੇਸ਼ ਦਾ ਸਗੋਂ ਦੁਨੀਆ ਦਾ ਸਭ ਤੋਂ ਅਮੀਰ ਸੂਬਾ ਬਣਕੇ ਉਭਰੇਗਾ। ਇਸ ਮੌਕੇ ਉਨ੍ਹਾਂ ਟਰੈਕਟਰ 'ਤੇ ਪੂਰੇ ਕਿਸਾਨ ਮੇਲੇ ਦਾ ਦੌਰਾ ਕੀਤਾ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਗ ਲਾਉਣ ਦੇ ਰੁਝਾਨ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਤੇ ਗੰਭੀਰ ਬੀਮਾਰੀਆਂ ਫੈਲਦੀਆਂ ਹਨ। ਇਸ ਮੌਕੇ ਦੀਪ ਸੰਧੂ, ਅਬਜਿੰਦਰ ਸਿੰਘ ਸੰਘਾ, ਸਾਹਿਲ ਮੱਕੜ, ਕੇਸ਼ੋ ਕੁਲਤਾਰ ਸਿੰਘ ਪੰਨੂ, ਜਸਦੀਪ ਸਿੰਘ ਬਰਾੜ ਤੇ ਐਡਵੋਕੇਟ ਜੈਸ਼ਵਿੰਦਰ ਸਿੰਘ ਬਰਾੜ ਵੀ ਮੌਜੂਦ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement