Mohali Police ਨੇ ਕੀਤਾ ਅਤਿਵਾਦੀ ਮਡਿਊਲ ਦਾ ਪਰਦਾਫ਼ਾਸ਼, Jammu and Kashmir ਤੋਂ 3 ਮੁਲਜ਼ਮ ਗ੍ਰਿਫ਼ਤਾਰ
Published : Sep 2, 2025, 1:33 pm IST
Updated : Sep 2, 2025, 1:33 pm IST
SHARE ARTICLE
Mohali Police Busts Terrorist Module, 3 Accused Arrested From Jammu and Kashmir Latest News in Punjabi 
Mohali Police Busts Terrorist Module, 3 Accused Arrested From Jammu and Kashmir Latest News in Punjabi 

ਕੈਬ ਡਰਾਈਵਰ ਦੇ ਅਗਵਾ ਤੇ ਕਤਲ ਮਾਮਲੇ 'ਚ ਕੀਤੀ ਗਈ ਕਾਰਵਾਈ

Mohali Police Busts Terrorist Module, 3 Accused Arrested From Jammu and Kashmir Latest News in Punjabi ਐਸ.ਏ.ਐਸ. ਨਗਰ : ਮੋਹਾਲੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਿਲ ਕਰਦਿਆਂ, ਜੈਸ਼-ਏ-ਮੁਹੰਮਦ (ਜੇ.ਈ.ਐਮ) ਨਾਲ ਜੁੜੇ ਇਕ ਅਤਿਵਾਦੀ ਮਡਿਊਲ ਦਾ ਪਰਦਾਫ਼ਾਸ਼ ਕਰਦੇ ਹੋਏ, ਇਕ ਕੈਬ ਡਰਾਈਵਰ ਦੇ ਅਗਵਾ ਅਤੇ ਕਤਲ ਦੇ ਸਬੰਧ ਵਿਚ ਜੰਮੂ-ਕਸ਼ਮੀਰ ਤੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਤੇ ਵਾਹਨ ਬਰਾਮਦ ਕੀਤਾ ਗਿਆ ਹੈ।

ਮੋਹਾਲੀ ਦੇ ਨਵਾਂਗਾਓਂ ਦੇ ਰਹਿਣ ਵਾਲੇ ਕੈਬ ਡਰਾਈਵਰ ਅਨਿਲ ਕੁਮਾਰ ਦੇ ਅਗਵਾ ਅਤੇ ਕਤਲ ਦੇ ਸਬੰਧ ਵਿਚ ਤੁਰਤ ਇਕ ਕੇਸ ਦਰਜ ਕੀਤਾ ਗਿਆ ਸੀ, ਜਦੋਂ ਉਸ ਦੀ ਗੱਡੀ ਅਣਪਛਾਤੇ ਹਮਲਾਵਰਾਂ ਦੁਆਰਾ ਜ਼ਬਰਦਸਤੀ ਖੋਹ ਲਈ ਗਈ ਸੀ।

ਮੁਢਲੀ ਜਾਂਚ ਵਿਚ ਪਤਾ ਲੱਗਾ ਹੈ ਕਿ ਜੰਮੂ-ਕਸ਼ਮੀਰ ਦੇ ਤਿੰਨ ਵਿਅਕਤੀਆਂ ਨੇ ਖਰੜ ਤੋਂ ਕੈਬ ਕਿਰਾਏ 'ਤੇ ਲਈ ਸੀ। ਇਸ ਤੋਂ ਥੋੜ੍ਹੀ ਦੇਰ ਬਾਅਦ, ਡਰਾਈਵਰ ਦੇ ਮੋਬਾਈਲ ਫ਼ੋਨ ਬੰਦ ਪਾਏ ਗਏ, ਜਿਸ ਨਾਲ ਪੁਲਿਸ ਨੂੰ ਤੁਰਤ ਸ਼ੱਕ ਹੋਇਆ। ਮਾਮਲੇ ਦੀ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ, ਪੁਲਿਸ ਦੀਆਂ ਕਈ ਟੀਮਾਂ ਬਣਾਈਆਂ ਗਈਆਂ ਅਤੇ ਤੁਰਤ ਕਾਰਵਾਈ ਕਰਦੇ ਹੋਏ, ਤਿੰਨੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸਾਹਿਲ ਬਸ਼ੀਰ ਪੁੱਤਰ ਬਸ਼ੀਰ ਅਹਿਮਦ, ਮੁਨੀਸ਼ ਸਿੰਘ ਉਰਫ਼ ਅੰਸ਼ ਪੁੱਤਰ ਸ਼ਮਸ਼ੇਰ ਸਿੰਘ ਤੇ ਐਜਾਜ਼ ਅਹਿਮਦ ਉਰਫ਼ ਵਸੀਮ ਪੁੱਤਰ ਗੁਲਾਮ ਮੁਹੰਮਦ ਵਜੋਂ ਹੋਈ ਹੈ ਤੇ ਇਹ ਸਾਰੇ ਮੁਲਜ਼ਮ ਜੰਮੂ-ਕਸ਼ਮੀਰ ਦੇ ਵਸਨੀਕ ਹਨ। 

ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਖੋਹੀ ਗੱਡੀ ਅਤੇ ਅਪਰਾਧ ਵਿਚ ਵਰਤੀ ਗਈ .32 ਬੋਰ ਦੀ ਪਿਸਤੌਲ ਬਰਾਮਦ ਕਰ ਲਈ ਗਈ ਹੈ। ਪੁੱਛ-ਗਿੱਛ ਦੌਰਾਨ, ਮੁਲਜ਼ਮਾਂ ਨੇ ਝਗੜੇ ਤੋਂ ਬਾਅਦ ਡਰਾਈਵਰ ਨੂੰ ਗੋਲੀ ਮਾਰਨ ਅਤੇ ਬਾਅਦ ਵਿਚ ਮੋਹਾਲੀ ਖੇਤਰ ਵਿਚ ਲਾਸ਼ ਨੂੰ ਸੁੱਟਣ ਦੀ ਗੱਲ ਕਬੂਲ ਕੀਤੀ। ਲਾਸ਼ ਨੂੰ ਬਰਾਮਦ ਕਰਨ ਲਈ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਮੁਲਜ਼ਮ ਸਾਹਿਲ ਬਸ਼ੀਰ, ਜੰਮੂ-ਕਸ਼ਮੀਰ ਦੇ ਹੰਦਵਾੜਾ ਦੇ ਕਲਾਮਾਬਾਦ ਪੁਲਿਸ ਸਟੇਸ਼ਨ ਵਿਚ ਦਰਜ UAPA ਅਤੇ ਅਸਲਾ ਐਕਟ ਦੇ ਇਕ ਮਾਮਲੇ ਵਿਚ ਲੋੜੀਂਦਾ ਹੈ। ਉਸ ਦੇ ਭਰਾ ਐਜਾਜ਼ ਅਹਿਮਦ ਨੂੰ ਪਹਿਲਾਂ ਜੈਸ਼-ਏ-ਮੁਹੰਮਦ ਨਾਲ ਸਬੰਧਤ ਹਥਿਆਰਾਂ ਅਤੇ ਸਮੱਗਰੀ ਦੇ ਜ਼ਖੀਰੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਵਾਂ ਦੀ ਪਛਾਣ ਜੈਸ਼-ਏ-ਮੁਹੰਮਦ ਦੇ ਓਵਰ ਗਰਾਊਂਡ ਵਰਕਰ (OGW) ਵਜੋਂ ਹੋਈ ਹੈ।

ਪੰਜਾਬ ਪੁਲਿਸ ਸੂਬੇ ਵਿਚ ਅਮਨ ਅਤੇ ਸੁਰੱਖਿਆ ਬਣਾਈ ਰੱਖਣ ਲਈ ਵਚਨਬੱਧ ਹੈ। ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਜਾ ਸਕੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਦੀ ਧਰਤੀ 'ਤੇ ਕਿਸੇ ਵੀ ਤਰ੍ਹਾਂ ਦੀ ਰਾਸ਼ਟਰ-ਵਿਰੋਧੀ ਗਤੀਵਿਧੀ ਨੂੰ ਥਾਂ ਨਾ ਮਿਲ ਸਕੇ।

(For more news apart from Mohali Police Busts Terrorist Module, 3 Accused Arrested From Jammu and Kashmir Latest News in Punjabi stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement