
ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਜਿਸ਼ਾਂ ਰਚ ਰਹੇ ਹਨ..........
ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਜਿਸ਼ਾਂ ਰਚ ਰਹੇ ਹਨ ਪਰ ਇਨ੍ਹਾਂ ਨਾਲ ਪਾਰਟੀ ਨੂੰ ਕੋਈ ਫਰਕ ਨਹੀਂ ਪਏਗਾ ਅਤੇ ਨਾ ਹੀ ਪੰਜਾਬ ਦੇ ਲੋਕ ਕੈਪਟਨ ਦੀਆਂ ਚਾਲਾਂ ਵਿਚ ਆਉਣਗੇ। ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਹੈ ਜਿਸ ਦਾ ਹਰ ਇਕ ਵਰਕਰ ਅਕਾਲੀ ਦਲ ਲਈ ਕੋਈ ਵੀ ਕੁਰਬਾਨੀ ਦੇਣ ਲਈ ਹਮੇਸ਼ਾ ਤਿਆਰ ਹੈ।
ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਰਹਿੰਦ ਦੇ ਮਾਧੋਪੁਰ ਚੌਕ ਨਜ਼ਦੀਕ ਇਕ ਪੈਲੇਸ ਵਿਖੇ ਹਲਕਾ ਫਤਿਹਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿਚ ਹੋਏ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸੀਆਂ ਨੂੰ ਜੇ ਲੱਗਦਾ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਦੇ ਨਾਲ ਹਨ ਤਾਂ ਉਨ੍ਹਾਂ ਅਕਾਲੀ ਦਲ ਦੇ ਉਮੀਦਵਾਰਾਂ ਦੇ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤੀ ਚੋਣਾਂ ਵਿਚ ਕਾਗਜ਼ ਕਿਉਂ ਰੱਦ ਕਰਵਾਏ? ਇਸ ਦਾ ਹਿਸਾਬ ਜ਼ਰੂਰ ਲਿਆ ਜਾਵੇਗਾ । ਸੁਖਬੀਰ ਬਾਦਲ ਨੇ 7 ਅਕਤੂਬਰ ਦੀ ਪਟਿਆਲਾ ਰੈਲੀ ਵਿਚ ਸ਼੍ਰੋਮਣੀ ਪਾਰਟੀ ਵਰਕਰਾਂ ਨੂੰ ਵੱਧ ਚੜ੍ਹਕੇ ਪਹੁੰਚਣ ਦੀ ਅਪੀਲ ਕੀਤੀ।