ਸ਼੍ਰੋਮਣੀ ਕਮੇਟੀ ਨੇ ਕਿਸਾਨਾਂ ਨੂੰ ਕੀਤੀ ਅਪੀਲ 
Published : Oct 2, 2019, 6:10 pm IST
Updated : Oct 2, 2019, 6:11 pm IST
SHARE ARTICLE
SGPC appeals farmers not to burn crop in reverence to 500th Prakash Purb
SGPC appeals farmers not to burn crop in reverence to 500th Prakash Purb

'550 ਸਾਲਾ ਪ੍ਰਕਾਸ਼ ਪੁਰਬ ਦੇ ਸਤਿਕਾਰ 'ਚ ਪਰਾਲੀ ਨਾ ਸਾੜੋ'

ਚੰਡੀਗੜ੍ਹ : ਵਾਤਾਵਰਣ ਦੀ ਸੰਭਾਲ ਲਈ ਪੰਜਾਬ ਸਰਕਾਰ ਅਤੇ ਵਾਤਾਵਰਣ ਪ੍ਰੇਮੀਆਂ ਦੇ ਯਤਨਾਂ ਨੂੰ ਹੁਲਾਰਾ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੂਬੇ ਦੇ ਕਿਸਾਨਾਂ ਨੂੰ ਖੁੱਲ੍ਹੇ ਖੇਤਾਂ ਵਿਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦਾ ਸੱਦਾ ਦਿਤਾ ਹੈ। ਪੰਜਾਬ ਦੇ ਖੇਤੀਬਾੜੀ ਵਿਭਾਗ ਦੀ ਅਪੀਲ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪੱਤਰ ਲਿਖ ਕੇ ਆਖਿਆ ਕਿ ਇਸ ਸਾਲ ਨਵੰਬਰ ਮਹੀਨੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਾਤਾਵਰਣ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਰੱਖਣਾ ਬਹੁਤ ਅਹਿਮੀਅਤ ਰੱਖਦਾ ਹੈ।

SGPC SGPC

ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਨੇ ਸਮੂਹ ਮੈਨੇਜਰਾਂ ਨੂੰ ਆਖਿਆ ਕਿ ਗੁਰਦੁਆਰਾ ਸਾਹਿਬਾਨ ਦੀਆਂ ਖੇਤੀ ਅਧੀਨ ਜ਼ਮੀਨਾਂ ਵਿੱਚ ਝੋਨੇ ਦੀ ਪਰਾਲੀ ਨਾ ਸਾੜਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਸ਼੍ਰੋਮਣੀ ਕਮੇਟੀ ਨੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੁੱਖ ਗ੍ਰੰਥੀਆਂ ਨੂੰ ਵੀ ਆਖਿਆ ਕਿ ਕਿਸਾਨਾਂ ਨੂੰ ਪਰਾਲੀ ਸਾੜਣ ਵਿਰੁੱਧ ਪ੍ਰੇਰਿਤ ਜਾਵੇ ਕਿਉਂ ਜੋ ਇਸ ਨਾਲ ਸਾਡਾ ਵਾਤਾਵਰਣ ਪ੍ਰਦੂਸ਼ਿਤ ਅਤੇ ਗੰਧਲਾ ਹੁੰਦਾ ਹੈ।

Kahan Singh PannuKahan Singh Pannu

ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਸੀ ਕਿ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਵਿਚ ਲਗਦੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਤੋਂ ਰੋਕਣ ਲਈ ਯੋਗ ਉਪਰਾਲੇ ਕੀਤੇ ਜਾਣ। ਇਸ ਦੇ ਨਾਲ ਹੀ ਸਮੂਹ ਗੁਰਦੁਆਰਾ ਸਾਹਿਬਾਨ ਵਲੋਂ ਕਿਸਾਨਾਂ ਨੂੰ ਇਸ ਸਾਲ ਖੁੱਲ੍ਹੇ ਖੇਤਾਂ ਵਿੱਚ ਪਰਾਲੀ ਨਾ ਸਾੜਣ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਾਤਾਵਰਣ ਪ੍ਰਤੀ ਪਹੁੰਚ ਨੂੰ ਅਮਲੀਜਾਮਾ ਪਹਿਨਾਇਆ ਜਾ ਸਕੇ।

Stubble burningStubble burning

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲਿਖੇ ਪੱਤਰ ਵਿਚ ਪੰਨੂੰ ਨੇ ਕਿਹਾ ਕਿ ਇਸ ਸਾਲ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵੱਡੀ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੀ ਵਾਤਾਵਰਣ ਪ੍ਰਤੀ ਪਹੁੰਚ ਅਤੇ ਵਚਨਬੱਧਤਾ ਦਾ ਪਤਾ ਗੁਰੂ ਸਾਹਿਬ ਜੀ ਵੱਲੋਂ ਉਚਾਰੀ ਗੁਰਬਾਣੀ ਵਿਚ ਕੁਦਰਤ ਦੇ ਬੇਸ਼ਕੀਮਤੀ ਖਜ਼ਾਨੇ ਦੀ ਵਡਿਆਈ ਤੋਂ ਲਗਦਾ ਹੈ।

Stubble burningStubble burning

ਖੇਤੀਬਾੜੀ ਸਕੱਤਰ ਨੇ ਕਿਹਾ ਕਿ ਆਉਂਦੀਆਂ ਸਰਦੀਆਂ ਵਿੱਚ ਜਦੋਂ ਸਾਰਾ ਪੰਜਾਬ ਗੁਰੂ ਸਾਹਿਬ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾ ਰਿਹਾ ਹੋਵੇਗਾ ਤਾਂ ਅਜਿਹੇ ਸਮੇਂ ਖੁੱਲ੍ਹੇ ਖੇਤਾਂ ਵਿਚ ਅੱਗ ਲਾਉਣ ਨਾਲ ਸਾਡਾ ਵਾਤਾਵਰਣ ਪਲੀਤ ਹੋ ਜਾਵੇਗਾ ਜੋ ਮਨੁੱਖੀ ਸਿਹਤ ਅਤੇ ਖੇਤੀ ਜ਼ਮੀਨ ਲਈ ਘਾਤਕ ਸਿੱਧ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement