
31 ਕਿਸਾਨ ਜਥੇਬੰਦੀਆਂ ਵਲੋਂ 'ਰੇਲ ਰੋਕੋ ਅੰਦੋਲਨ' ਅਣਮਿਥੇ ਸਮੇਂ ਲਈ ਸ਼ੁਰੂ
to
ਚੰਡੀਗੜ੍ਹ, 1 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਦੇ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਵਿਰੁਧ ਅੱਜ ਤੋਂ ਅਣਮਿਥੇ ਸਮੇਂ ਲਈ ਰੇਲ-ਰੋਕੋ ਅੰਦਲੋਨ ਸ਼ੁਰੂ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦਸਿਆ ਕਿ ਪੰਜਾਬ ਭਰ 'ਚ ਰੇਲਵੇ-ਲਾਈਨਾਂ 'ਤੇ ਧਰਨੇ ਲਾਏ ਜਾ ਰਹੇ ਹਨ। ਜਥੇਬੰਦੀਆਂ ਵਲੋਂ ਭਾਜਪਾ ਦੇ ਪ੍ਰਮੁੱਖ ਆਗੂਆਂ ਸ਼ਵੇਤ ਮਲਿਕ ਅੰਮ੍ਰਿਤਸਰ, ਸੁਖਪਾਲ ਨੰਨੂ, ਫ਼ਿਰੋਜ਼ਪੁਰ ਅਤੇ ਸੋਮ ਨਾਥ ਫਗਵਾੜਾ ਦੇ ਘਰਾਂ ਤੇ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ ਗਏ। ਕਿਸਾਨ ਸਵੇਰ ਤੋਂ ਹੀ ਰੇਲਵੇ ਟਰੈਕਾਂ 'ਤੇ ਡਟੇ ਹਨ। ਦੂਜੇ ਪਾਸੇ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਵੀ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰ ਰਹੇ ਹਨ।
ਪੰਜਾਬ ਦੇ ਉਤਰ-ਦੱਖਣ-ਪੂਰਬ ਪੱਛਮ ਕਿਸੇ ਪਾਸਿਉਂ ਵੀ ਰੇਲਾਂ ਦਾ ਦਾਖ਼ਲਾ ਨਹੀਂ ਹੋਣ ਦਿਤਾ ਗਿਆ। ਪਿੰਡਾਂ ਦੀਆਂ ਇਕਾਈਆਂ ਵਲੋਂ ਲੰਗਰ ਲਈ ਘਰਾਂ ਤੋਂ ਰਸਦ ਇਕੱਠੀ ਕੀਤੀ ਗਈ ਹੈ। ਨੁੱਕੜ-ਨਾਟਕਾਂ, ਸੰਗੀਤ-ਮੰਡਲੀਆਂ ਅਤੇ ਵਹੀਕਲ-ਮਾਰਚਾਂ ਰਾਹੀਂ ਪ੍ਰਚਾਰ ਕਰਦਿਆਂ ਲੋਕਾਂ ਨੂੰ ਅੰਦੋਲਨ ਦਾ ਹਿੱਸਾ ਬਣਾਇਆ ਗਿਆ ਹੈ। ਜਥੇਬੰਦੀਆਂ ਨੇ ਭਾਜਪਾ ਅਤੇ ਕਾਰਪੋਰੇਟ ਘਰਾਣਿਆਂ ਦੇ ਬਾਈਕਾਟ ਦਾ ਸੱਦਾ ਵੀ ਦਿਤਾ ਗਿਆ ਹੈ।
ਅੰਮ੍ਰਿਤਸਰ ਤੋਂ ਸੁਖਵਿੰਦਰਜੀਤ ਸਿੰਘ ਬਹੋੜੂ ਦੀ ਰੀਪੋਰਟ : ਪੰਜਾਬ 'ਚ ਕਿਸਾਨ ਅੱਜ ਤੋਂ ਫਿਰ ਰੇਲ ਟਰੈਕਾਂ 'ਤੇ ਹਨ। ਇਸ ਨਾਲ ਸੂਬੇ 'ਚ ਟਰੇਨਾਂ ਦੀ ਆਵਾਜਾਈ ਠੱਪ ਹੋ ਗਈ ਹੈ ਤੇ ਇਸ ਨਾਲ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਹੋ ਰਹੀ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਦੇਵੀਦਾਸਪੁਰਾ ਪਿੰਡ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਰੇਲਵੇ ਟਰੈਕ 'ਤੇ ਧਰਨਾ ਬੁਧਵਾਰ ਨੂੰ ਅਠਵੇਂ ਦਿਨ ਜਾਰੀ ਰਿਹਾ। ਕਿਸਾਨਾਂ ਨੇ ਅੱਜ ਨਿੱਜੀ ਕੰਪਨੀਆਂ ਦੇ ਪੋਸਟਰ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਕੇਂਦਰ ਸਰਕਾਰ ਵਿਰੁਧ ਦੱਬ ਕੇ ਨਾਹਰੇਬਾਜ਼ ਕੀਤੀ। ਕਿਸਾਨ ਸੰਗਠਨਾਂ ਨੇ ਕਿਹਾ ਕਿ ਰੇਲ ਟਰੈਕਾਂ 'ਤੇ ਧਿਆਨ ਦਿਤਾ ਜਾਵੇਗਾ ਤੇ ਪੂਰੇ ਪੰਜਾਬ 'ਚ ਟਰੇਨਾਂ ਨੂੰ ਰੋਕਿਆ ਜਾਵੇਗਾ
ਤੇ ਪੂਰੇ ਪੰਜਾਬ 'ਚ ਟਰੇਨਾਂ ਨੂੰ ਰੋਕਿਆ ਜਾਵੇਗਾ। ਇਹ ਰੇਲ ਰੋਕੋ ਅੰਦੋਲਨ 5 ਅਕਤੂਬਰ ਤਕ ਜਾਰੀ ਰਹੇਗਾ।
ਇਸ ਤੋਂ ਪਹਿਲਾਂ ਕਿਸਾਨਾਂ ਨੇ 24 ਤੋਂ 26 ਸਤੰਬਰ ਤਕ ਰੇਲ ਰੋਕੋ ਅੰਦੋਲਨ ਚਲਾਇਆ ਗਿਆ ਸੀ।
ਕੈਪਸ਼ਨ—ਏ ਐਸ ਆਰ ਬਹੋੜੂ— 1— 2 — ਕਿਸਾਨ ਮਜ਼ਦੂਰ ਤੇ ਬੱਚੇ ਅੰਮ੍ਰਿਤਸਰ ਦੇਵੀਦਾਸ ਰੇਲਵੇ ਫਾਟਕ ਬੈਠੇ ਧਰਨਾ ਲਾਂਉਦੇ ਹੋਏ।
ਸੰਗਰੂਰ ਵਿਖੇ ਰੇਲਵੇ ਟਰੈਕ 'ਤੇ ਵਿਸ਼ਾਲ ਧਰਨਾ
ਸੰਗਰੂਰ, 1 ਅਕਤੂਬਰ (ਬਲਵਿੰਦਰ ਸਿੰਘ ਭੁੱਲਰ) : ਸੂਬੇ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਮਾਮਲੇ ਨੂੰ ਲੈ ਕੇ ਰੇਲਵੇ ਸਟੇਸ਼ਨ ਸੰਗਰੂਰ ਵਿਖੇ ਰੇਲਵੇ ਟਰੈਕ ਤੇ ਵਿਸ਼ਾਲ ਰੋਸ ਧਰਨਾ ਦਿਤਾ ਗਿਆ। ਕਈ ਸੈਂਕੜੇ ਕਿਸਾਨਾਂ ਨੇ ਇਸ ਰੋਸ ਰੈਲੀ ਦੌਰਾਨ ਰੇਲਵੇ ਲਾਈਨ ਤੇ ਅਣਮਿੱਥੇ ਸਮੇਂ ਲਈ ਰੋਸ ਧਰਨਾ ਆਰੰਭ ਕੀਤਾ ਗਿਆ ਹੈ ਅਤੇ ਇਸ ਵਿਚ ਸੂਬੇ ਦੀਆਂ ਵੱਖ ਵੱਖ 31 ਕਿਸਾਨ ਜਥੇਬੰਦੀਆਂ ਨੇ ਭਾਗ ਲਿਆ। ਸਵੇਰ ਤੋਂ ਲੈ ਕੇ ਸ਼ਾਮ ਤੱਕ ਸਟੇਜ ਦੀ ਕਾਰਵਾਈ ਚਲਦੀ ਰਹੀ ਤੇ ਵੱਖ ਵੱਖ ਪਾਰਟੀਆਂ ਦੇ ਦਰਜਨਾਂ ਬੁਲਾਰਿਆਂ ਨੇ ਮੌਕੇ ਤੇ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕੀਤਾ। ਕਿਸਾਨਾਂ ਦੇ ਚਿਹਰਿਆਂ 'ਤੇ ਮੋਦੀ ਸਰਕਾਰ ਵਿਰੁਧ ਭਾਰੀ ਗੁੱਸਾ ਝਲਕ ਰਿਹਾ ਸੀ ਜਿਸ ਤੋਂ ਪਤਾ ਚਲਦਾ ਹੈ ਕਿ ਰੇਲਵੇ ਲਾਈਨਾਂ 'ਤੇ ਇਹ ਧਰਨੇ ਅਣਮਿੱਥੇ ਸਮੇਂ ਲਈ ਲਗਾਏ ਜਾਣਗੇ। ਇਸ ਮੌਕੇ ਕਿਸਾਨ ਯੂਨੀਅਨਾਂ ਦੇ ਬਹੁਤ ਸਾਰੇ ਸੂਬਾਈ ਆਗੂ ਵੀ ਮੌਜੂਦ ਸਨ।
ਫੋਟੋ: ਨੰ.1 ਐਸ ਐਨ ਜੀ 41
ਡੱਬੀ
ਸੁਨਾਮ ਵਿਖੇ ਰੇਲ ਪਟੜੀ 'ਤੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ (ਦਰਸ਼ਨ ਸਿੰਘ ਚੌਹਾਨ) : ਨਵੇਂ ਖੇਤੀ ਕਾਨੂੰਨਾਂ ਵਿਰੁਧ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨਾਂ ਨੇ 31 ਕਿਸਾਨ ਜਥੇਬੰਦੀਆਂ ਦੇ ਅਣਮਿੱਥੇ ਸਮੇਂ ਲਈ ਰੇਲ ਰੋਕੋ, ਪੂੰਜੀਪਤੀਆਂ ਦੇ ਪਟਰੌਲ ਪੰਪ, ਸਾਇਲੋ ਗੁਦਾਮ ਘੇਰਨ ਅਤੇ ਟੋਲ ਪਲਾਜ਼ਿਆਂ 'ਤੇ ਧਰਨੇ ਦੇਣ ਦੇ ਤਾਲਮੇਲਵੇਂ ਅੰਦੋਲਨ ਤਹਿਤ ਸੁਨਾਮ ਵਿਖੇ ਰੇਲ ਪਟੜੀ ਉਪਰ ਅਣਮਿੱਥੇ ਸਮੇ ਲਈ ਧਰਨਾ ਸ਼ੁਰੂ ਕਰ ਦਿਤਾ। ਜਥੇਬੰਦੀ ਨੇ ਜਾਖਲ ਰੋਡ 'ਤੇ ਸਥਿਤ ਰਿਲਾਇੰਸ ਕੰਪਨੀ ਦੇ ਪਟਰੌਲ ਪੰਪ ਅਤੇ ਛਾਜਲੀ ਵਿਖੇ ਬਣ ਰਿਹਾ ਸਾਇਲੋ ਗੁਦਾਮ ਵੀ ਘੇਰਿਆ। ਕਿਸਾਨ ਜਥੇਬੰਦੀ ਵੱਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਵਿਰੁਧ ਦਿਤੇ ਜਾ ਰਹੇ ਧਰਨਿਆਂ ਵਿਚ ਕਿਸਾਨ ਬੀਬੀਆਂ ਅਤੇ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀimage। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਸੰਬੋਧਨ ਕੀਤਾ।
.ਫੋਟੋ ਨੰ: 1 ਐਸਐਨਜੀ 24