ਕੋਵਿਡ ਕੇਸਾਂ ਤੇ ਮੌਤ ਦਰ ਵਿਚ ਕਮੀ
Published : Oct 2, 2020, 1:36 am IST
Updated : Oct 2, 2020, 1:36 am IST
SHARE ARTICLE
image
image

ਕੋਵਿਡ ਕੇਸਾਂ ਤੇ ਮੌਤ ਦਰ ਵਿਚ ਕਮੀ

ਰਾਤ ਦਾ ਕਰਫ਼ਿਊ ਤੇ ਐਤਵਾਰ ਦਾ ਲਾਕਡਾਊਨ ਖ਼ਤਮ
 

ਚੰਡੀਗੜ੍ਹ, 1 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ ਕੇਸਾਂ ਅਤੇ ਮੌਤ ਦਰ ਵਿਚ ਕਮੀ ਦੇ ਮਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਸਾਰੀਆਂ ਛੋਟਾਂ ਦੇ ਆਦੇਸ਼ ਦਿਤੇ ਜਿਨ੍ਹਾਂ ਵਿਚ ਰਾਤ ਦਾ ਕਰਫ਼ਿਊ ਅਤੇ ਐਤਵਾਰ ਦਾ ਲੌਕਡਾਊਨ ਖ਼ਤਮ ਕਰਨਾ ਸ਼ਾਮਲ ਹੈ। ਇਸ ਦੇ ਨਾਲ ਡੀ.ਜੀ.ਪੀ. ਨੂੰ ਮਾਸਕ ਪਹਿਨਣ ਅਤੇ ਹੋਰ ਸੁਰੱਖਿਆ ਇਹਤਿਆਤ ਦੀ ਪਾਲਣਾ ਯਕੀਨੀ ਬਣਾਉਣ ਦੇ ਵੀ ਆਦੇਸ਼ ਦਿਤੇ ਹਨ।
ਮੁੱਖ ਮੰਤਰੀ ਵਲੋਂ ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਕੀਤੀਆਂ ਛੋਟਾਂ ਦੇ ਐਲਾਨ ਵਿਚ ਸੂਬੇ ਵਿਚ ਵਿਆਹ ਤੇ ਸਸਕਾਰ ਮੌਕੇ ਵਿਅਕਤੀਆਂ ਦੀ ਹੱਦ ਵਧਾ ਕੇ 100 ਕਰ ਦਿਤੀ ਹੈ। ਇਸ ਦੇ ਨਾਲ ਹੀ ਕਾਰ ਵਿਚ ਤਿੰਨ ਵਿਅਕਤੀਆਂ ਦੇ ਸਵਾਰ ਹੋਣ ਅਤੇ ਬਸਾਂ ਵਿਚ 50 ਫ਼ੀ ਸਦੀ ਸਵਾਰੀਆਂ ਦੀ ਸਮਰੱਥਾ ਵਿਚ ਵੀ ਢਿੱਲ ਦੇ ਦਿਤੀ ਹੈ ਬਸ਼ਰਤੇ ਸਫ਼ਰ ਦੌਰਾਨ ਤਾਕੀਆਂ ਖੁਲ੍ਹੀਆਂ ਹੋਣ।
ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕੋਵਿਡ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਕਰਵਾਉਣ ਦੇ ਆਦੇਸ਼ ਦਿਤੇ ਹਨ ਅਤੇ ਮਾਸਕ ਪਹਿਨਣ ਦੀ ਲਾਜ਼ਮੀ ਸ਼ਰਤ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਤੁਰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਉਣ

ਵਾਲੇ ਝੋਨੇ ਦੀ ਖ਼ਰੀਦ ਸੀਜ਼ਨ ਅਤੇ ਤਿਉਹਾਰਾਂ ਦੇ ਮੌਸਮ ਨੂੰ ਦੇਖਦਿਆਂ ਇਸ ਸਬੰਧੀ ਕੋਈ ਢਿੱਲ-ਮੱਠ ਨਹੀਂ ਦਿਤੀ ਜਾਵੇਗੀ।
ਸਕੂਲ ਅਤੇ ਵਿਦਿਅਕ ਸੰਸਥਾਵਾਂ ਖੋਲ੍ਹਣ ਦੇ ਮਾਮਲੇ ਜਿਸ ਬਾਰੇ ਕੇਂਦਰ ਨੇ ਅਨਲੌਕ 5.0 ਤਹਿਤ 15 ਅਕਤੂਬਰ ਤੋਂ ਫ਼ੈਸਲਾ ਲੈਣ ਦੇ ਅਧਿਕਾਰ ਸੂਬਿਆਂ ਉਤੇ ਛੱਡ ਦਿਤੇ ਹਨ, ਬਾਰੇ ਅੰਤਮ ਫ਼ੈਸਲੇ ਦਾ ਐਲਾਨ ਗ੍ਰਹਿ ਸਕੱਤਰ ਅਤੇ ਸਿਖਿਆ ਵਿਭਾਗ ਵਿਚਾਲੇ ਵਿਚਾਰ ਵਟਾਂਦਰੇ ਤੋਂ ਬਾਅਦ ਕੀਤਾ ਜਾਵੇਗਾ। ਸੂਬੇ ਵਿਚ ਕੋਵਿਡ ਦੀ ਸਥਿਤੀ ਬਾਰੇ ਸੱਦੀ ਵਰਚੁਅਲ ਮੀਟਿੰਗ ਵਿਚ ਮੁੱਖ ਮੰਤਰੀ ਨੇ ਸੂਬੇ ਵਿਚ ਕੇਸਾਂ ਅਤੇ ਮੌਤ ਦਰ ਵਿਚ ਆਈ ਗਿਰਾਵਟ ਨੂੰ ਦੇਖਦਿਆਂ ਕਿਹਾ ਕਿ ਪਹਿਲਾਂ ਲਾਈਆਂ ਗਾਈਆਂ ਪਾਬੰਦੀਆਂ ਨਾਲ ਸੂਬਾ ਸਰਕਾਰ ਨੂੰ ਬਹੁਤ ਮਦਦ ਮਿਲੀ ਹੈ। ਹਾਲਾਂਕਿ ਉਨ੍ਹਾਂ ਪੇਂਡੂ ਖੇਤਰਾਂ ਵਿੱਚ ਵਧਦੇ ਕੇਸਾਂ ਉਤੇ ਚਿੰਤਾ ਪ੍ਰਗਟਾਈ। ਸ਼ਹਿਰਾਂ/ਕਸਬਿਆਂ ਵਿੱਚ ਕੇਸਾਂ ਦੀ ਗਿਣਤੀ ਜ਼ਰੂਰ ਘਟ ਰਹੀ ਹੈ।
imageimage

SHARE ARTICLE

ਏਜੰਸੀ

Advertisement

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM
Advertisement