ਜ਼ਿਲਾ ਮੋਗਾ ਨੂੰ ਮਿਲਿਆ ਰਾਸ਼ਟਰੀ ‘ ਗੰਦਗੀ ਮੁਕਤ ਭਾਰਤ ’ ਪੁਰਸਕਾਰ
Published : Oct 2, 2020, 4:35 pm IST
Updated : Oct 2, 2020, 4:35 pm IST
SHARE ARTICLE
Gandgi Mukt Bharat'
Gandgi Mukt Bharat'

ਆਈ ਈ ਸੀ ਮਾਧਿਅਮ ਰਾਹੀਂ ਜਾਗਰੂਕਤਾ ਫੈਲਾਉਣ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ

ਮੋਗਾ: ਭਾਰਤ ਸਰਕਾਰ ਵੱਲੋ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਖੇਤਰ ਵਿੱਚ ਜ਼ਿਲਾ ਮੋਗਾ ਨੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

swachh bharat abhiyanswachh bharat abhiyan

ਇਸ ਮਾਣਮੱਤੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੂੰ ਭਾਰਤ ਸਰਕਾਰ ਦੇ ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ‘ਸਵੱਛ ਭਾਰਤ ਮਿਸ਼ਨ’ ਦਿਵਸ ਮੌਕੇ ਰਾਸ਼ਟਰੀ ‘ ਗੰਦਗੀ ਮੁਕਤ ਭਾਰਤ ’ ਪੁਰਸਕਾਰ ਨਾਲ ਸਨਮਾਨਿਤ ਕੀਤਾ।ਇਹ ਸਮਾਗਮ ਵਰਚੁਅਲੀ ਕਰਵਾਇਆ ਗਿਆ।

Swachh Bharat MissionSwachh Bharat Mission

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਦੇਸ਼ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ, ਪਖਾਨਿਆਂ ਦੀ ਵਰਤੋਂ ਕਰਨ ਅਤੇ ਪਾਣੀ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।

Swachh Bharat MissionSwachh Bharat Mission

ਇਸੇ ਮਕਸਦ ਲਈ ਜਲ ਸ਼ਕਤੀ ਮੰਤਰਾਲੇ ਵੱਲੋਂ ਤਿੰਨ ਵਰਗਾਂ (ਸਵੱਛ ਸੁੰਦਰ ਸਮੁੰਦਾਇਕ ਸ਼ੌਚਾਲਿਯ, ਸਮੁੰਦਾਇਕ ਸ਼ੌਚਾਲਿਯ ਅਭਿਆਨ, ਗੰਦਗੀ ਮੁਕਤ ਭਾਰਤ) ਵਿੱਚ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਸੀ। ਜ਼ਿਲਾ ਮੋਗਾ ਨੇ ਗੰਦਗੀ ਮੁਕਤ ਭਾਰਤ ਮੁਹਿੰਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ।

Swachh Bharat MissionSwachh Bharat Mission

ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲਾ ਮੋਗਾ ਵਿੱਚ ਵਾਲ ਪੇਟਿੰਗ ਅਤੇ ਹੋਰ ਸਾਧਨਾਂ ਰਾਹੀਂ ਸਿਰ ਤੋੜ ਜਾਗਰੂਕਤਾ ਪ੍ਰਚਾਰ ਕੀਤਾ ਗਿਆ ਜਿਸ ਨੂੰ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਬਹੁਤ ਸਰਾਹਿਆ ਗਿਆ।

ਉਨਾਂ ਇਸ ਪੁਰਸਕਾਰ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਜ਼ਿਲਾ ਮੋਗਾ ਵਿੱਚ ਤਾਇਨਾਤ ਐਕਸੀਅਨ ਸ੍ਰ ਜਸਵਿੰਦਰ ਸਿੰਘ ਚਾਹਲ ਅਤੇ ਉਨਾਂ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ। ਸ੍ਰੀ ਹੰਸ ਨੇ ਅਧਿਕਾਰੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਰਾਸ਼ਟਰੀ ਪੱਧਰ ਤੇ ਜ਼ਿਲਾ ਮੋਗਾ ਦੀ ਬਣੀ ਇਸ ਪਹਿਚਾਣ ਨੂੰ ਬਰਕਰਾਰ ਰੱਖਿਆ ਜਾਵੇ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement