
ਕਾਰਪੋਰੇਟ ਘਰਾਣਿਆਂ ਵਿਰੁੱਧ ਕੀਤੀ ਜ਼ੋਰਦਾਰ ਨਾਅਰੇਬਾਜ਼ੀ
ਚੰਡੀਗੜ੍ਹ: ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ ਐਕਟ ਖ਼ਿਲਾਫ਼ ਅਣਮਿੱਥੇ ਸਮੇਂ ਲਈ ਰੇਲ-ਰੋਕੋ ਅੰਦਲੋਨ ਸ਼ੁਰੂ ਕੀਤਾ ਗਿਆ ਹੈ।
Farmer Protest On Railway
ਇਸ ਦੇ ਨਾਲ ਹੀ ਦੱਸ ਦਈਏ ਕਿ 31 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ,ਕਿਸਾਨ ਸੰਘਰਸ਼ ਕਮੇਟੀ ਕੰਵਲਪ੍ਰੀਤ ਪੰਨੂ ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਸਾਂਝੇ ਤੌਰ 'ਤੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਅਣਮਿਥੇ ਸਮੇਂ ਦਾ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ।
Farmer Protest
ਕਿਸਾਨਾਂ ਨੇ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਤੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਅਤੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।