ਹਰੀਸ਼ ਰਾਵਤ ਨੇ ਕੀਤੀ ਨਵਜੋਤ ਸਿੱਧੂ ਨਾਲ ਮੁਲਾਕਾਤ, ਸਿਆਸੀ ਹਲਕਿਆਂ 'ਚ ਚਰਚਾ 
Published : Oct 2, 2020, 11:08 am IST
Updated : Oct 2, 2020, 11:24 am IST
SHARE ARTICLE
Harish Rawat meets Navjot Sidhu
Harish Rawat meets Navjot Sidhu

ਨਵਜੋਤ ਸਿੱਧੂ ਨਹੀਂ ਹਨ ਕਾਂਗਰਸ ਨਾਲ ਨਾਰਾਜ਼ - ਹਰੀਸ਼ ਰਾਵਤ

ਅੰਮ੍ਰਿਤਸਰ - 2022 ਦੀਆਂ  ਚੋਣਾਂ ਨੂੰ ਲੈ ਕੇ ਪੰਜਾਬ ਦਾ ਸਿਆਸੀ ਅਖਾੜਾ ਗਰਮ ਹੁੰਦਾ ਜਾ ਰਿਹਾ ਹੈ ਹਰ ਇਕ ਪਾਰਟੀ ਆਪਣਾ-ਆਪਣਾ ਜ਼ੋਰ ਵਿਖਾ ਰਹੀ ਹੈ। ਅਜਿਹੇ 'ਚ ਕਾਂਗਰਸ ਵੱਲੋਂ ਨਵਜੋਤ ਸਿੱਧੂ ਨੂੰ ਮਨਾਉਣ ਦੀਆਂ ਤਿਆਰੀਆਂ ਵੀ ਚੱਲ ਰਹੀਆਂ ਹਨ।  

Harish Rawat Meets navjot Sidhu Harish Rawat Meets navjot Sidhu

ਅਕਾਲੀ-ਭਾਜਪਾ ਦਾ ਗਠਜੋੜ ਟੁੱਟਣ ਤੋਂ ਬਾਅਦ ਨਵਜੋਤ ਸਿੱਧੂ ਨਾਲ ਸੂਬਾ ਕਾਂਗਰਸ ਦੇ ਨਵੇਂ ਨਿਯੁਕਤ ਇੰਚਾਰਜ ਅਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਮੁਲਾਕਾਤ ਕੀਤੀ। ਹਰੀਸ਼ ਰਾਵਤ ਨੇ ਦੇਰ ਰਾਤ ਅੰਮ੍ਰਿਤਸਰ ਵਿਖੇ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ‘ਤੇ ਉਨ੍ਹਾਂ ਨਾਲ ਮੁਲਾਕਤ ਕੀਤੀ। ਨਵਜੋਤ ਸਿੱਧੂ ਨੇ ਰਾਵਤ ਨਾਲ ਕੁਝ ਸਮਾਂ ਗੱਲਬਾਤ ਕੀਤੀ ਅਤੇ ਰਾਵਤ ਨੂੰ ਡਿਨਰ ਦਾ ਸੱਦਾ ਦਿੱਤਾ।

Navjot SidhuNavjot Sidhu

ਇਸ ਦੌਰਾਨ ਦੋਵਾਂ ਦਰਮਿਆਨ ਕਰੀਬ ਡੇਢ ਘੰਟਾ ਗੱਲਬਾਤ ਹੋਈ। ਉਹਨਾਂ ਦੀ ਇਸ ਗੱਲਬਾਤ ਦੌਰਾਨ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਵੀ ਮੌਜੂਦ ਸਨ। ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਸਿੱਧੂ ਜਲਦੀ ਹੀ ਪੰਜਾਬ, ਸਮਾਜ ਅਤੇ ਕਾਂਗਰਸ ਲਈ ਕੰਮ ਕਰਦੇ ਦਿਖਾਈ ਦੇਣਗੇ। ਉਹ ਸਮਝਦਾਰ ਨੇਤਾ ਹਨ ਤੇ ਉਹਨਾਂ ਦਾ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਮਤਭੇਦ ਨਹੀਂ ਹੈ।

ਹਰੀਸ਼ ਰਾਵਤ ਨੇ ਕਿਹਾ ਕਿ ਨਵਜੋਤ ਸਿੱਧੂ ਕਾਂਗਰਸ ਨਾਲ ਨਾਰਾਜ਼ ਨਹੀਂ ਹਨ ਪਰ ਹਾਂ ਜੇ ਉਹ ਨਾਰਾਜ਼ ਹੋਣਗੇ ਵੀ ਤਾਂ ਉਹਨਾਂ ਦੇ ਭਰਾ ਉਹਨਾਂ ਨੂੰ ਗਲੇ ਲਗਾਉਣ ਲਈ ਤਿਆਰ ਹਨ। 

SHARE ARTICLE

ਏਜੰਸੀ

Advertisement

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM
Advertisement