
ਪਾਕਿ ਵਲੋਂ ਮੁੜ ਗੋਲੀਬਾਰੀ ਦੀ ਉਲੰਘਣਾ, ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ
ਸ੍ਰੀਨਗਰ, 1 ਅਕਤੂਬਰ : ਬੁਧਵਾਰ ਰਾਤ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਪੂੰਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਗੋਲੀਬਾਰੀ ਦੀ ਉਲੰਘਣਾ ਕੀਤੀ। ਇਸ ਦੌਰਾਨ ਹੋਈ ਗੋਲੀਬਾਰੀ ਵਿਚ ਇਕ ਜਵਾਨ ਸ਼ਹੀਦ ਹੋ ਗਿਆ। ਜੰਮੂ ਦੇ ਰਖਿਆ ਬੁਲਾਰੇ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਬੀਤੀ ਰਾਤ ਕ੍ਰਿਸ਼ਨਾ ਘਾਟੀ ਵਿਚ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਦੀ ਉਲੰਘਣਾ ਵਿਚ ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ ਹੋ ਗਏ।
ਪਾਕਿ ਦੀ ਇਸ ਕਾਰਵਾਈ ਦਾ ਭਾਰਤ ਵਲੋਂ ਮੂੰਹਤੋੜ ਜਵਾਬ ਦਿਤਾ ਜਾ ਰਿਹਾ ਹੈ। ਰਿਪੋਰਟ ਮੁਤਾਬਕ ਗੋਲੀਬਾਰੀ ਵਿਚ ਰਾਇਫ਼ਲਮੈਨ ਵਰਿੰਦਰ ਸਿੰਘ ਵੀ ਜ਼ਖ਼ਮੀ ਹੋਏ ਹਨ। ਜ਼ਖ਼ਮੀ ਜਵਾਨ ਨੂੰ ਰਾਜੌਰੀ ਦੇ ਆਰਮੀ ਹਸਪਤਾਲ ਵਿਚ ਸ਼ਿਫ਼ਟ ਕੀਤਾ ਗਿਆ ਹੈ। ਫ਼ਿਲਹਾਲ ਉਹਨਾਂ ਦੀ ਸਿਹਤ ਵਿਚ ਕੁੱਝ ਸੁਧਾਰ ਦਸਿਆ ਜਾ ਰਿਹਾ ਹੈ। ਭਾਰਤੀ ਫ਼ੌਜ ਵਲੋਂ ਸ਼ਹੀਦ ਕਰਨੈਲ ਸਿੰਘ ਨੂੰ ਸਲਾਮ ਕੀਤਾ ਗਿਆ ਹੈ। ਫ਼ੌਜ ਦਾ ਕਹਿਣਾ ਹੈ ਕਿ ਪਾਕਿਸਤਾਨ ਵਲੋਂ ਜਾਰੀ ਗੋਲੀਬਾਰੀ ਵਿਚ 30 ਸਤੰਬਰ 2020 ਨੂੰ ਉਨ੍ਹਾਂ ਨੇ ਦੇਸ਼ ਲਈ ਕੁਰਬਾਨੀ ਦਿਤੀ ਹੈ।ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀ ਫ਼ੌਜ ਨੇ ਜੰਮੂ-ਕਸ਼ਮੀਰ ਦੇ ਪੂੰਛ ਜ਼ਿਲ੍ਹੇ ਵਿਚ ਬੁਧਵਾਰ ਨੂੰ ਲਗਾਤਾਰ ਸਤਵੇਂ ਦਿਨ ਕੰਟਰੋਲ ਰੇਖਾ 'ਤੇ ਗੋਲੀਬਾਰੀ ਦਾ ਉਲੰਘਣ ਕੀਤਾ। (ਏimageਜੰਸੀ)