ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਚ ਫੇਰਬਦਲ ਟਰੈਕਟਰ ਰੈਲੀਆਂ ਲਈ ਨਵੀਆਂ ਤਾਰੀਖ਼ਾਂ ਦਾ ਐਲਾਨ
Published : Oct 2, 2020, 1:57 am IST
Updated : Oct 2, 2020, 1:57 am IST
SHARE ARTICLE
image
image

ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਚ ਫੇਰਬਦਲ ਟਰੈਕਟਰ ਰੈਲੀਆਂ ਲਈ ਨਵੀਆਂ ਤਾਰੀਖ਼ਾਂ ਦਾ ਐਲਾਨ

ਚੰਡੀਗੜ੍ਹ, 1 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਕਾਂਗਰਸ ਪਾਰਟੀ ਦੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਚ ਫੇਰਬਦਲ ਕੀਤਾ ਗਿਆ ਹੈ। ਰਾਹੁਲ ਗਾਂਧੀ ਦਾ 2 ਅਕਤੂਬਰ ਨੂੰ ਪੰਜਾਬ ਆਉਣਾ ਮੁਸ਼ਕਲ ਹੋ ਗਿਆ ਹੈ। ਰਾਹੁਲ ਗਾਂਧੀ ਦਾ ਪੰਜਾਬ ਆਉਣ ਦਾ ਪ੍ਰੋਗਰਾਮ ਹਾਥਰਸ ਮਾਮਲੇ ਕਾਰਨ ਬਦਲਿਆ ਗਿਆ ਹੈ। ਇਸ ਲਈ ਹੁਣ ਰਾਹੁਲ ਗਾਂਧੀ 3 ਅਕਤੂਬਰ ਨੂੰ ਪੰਜਾਬ ਆਉਣਗੇ ਅਤੇ ਟਰੈਕਟਰ ਰੈਲੀਆਂ ਦੀ ਸ਼ੁਰੂਆਤ ਕਰਨਗੇ। ਪਹਿਲੇ ਦਿਨ 3 ਅਕਤੂਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਜ਼ਿਲ੍ਹਾ ਮੋਗਾ ਦੇ ਨਿਹਾਲ ਸਿੰਘ ਵਾਲਾ ਦੇ ਪਿੰਡ ਬੱਧਣੀ ਕਲਾਂ ਤੋਂ ਸ਼ੁਰੂ ਹੋਵੇਗੀ ਅਤੇ ਰਾਏਕੋਟ 'ਚ ਜੱਟਪੁਰਾ ਵਿਖੇ ਖ਼ਤਮ ਹੋਵੇਗੀ। ਦੂਜੇ ਦਿਨ 4 ਅਕਤੂਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਸੰਗਰੂਰ ਤੋਂ ਹੁੰਦੀ ਹੋਈ ਭਵਾਨੀਗੜ੍ਹ ਪੁੱਜੇਗੀ ਅਤੇ ਤੀਜੇ ਦਿਨ 5 ਅਕਤੂਬਰ ਨੂੰ ਰਾਹੁਲ ਗਾਂਧੀ ਦੀ ਰੈਲੀ ਪਟਿਆਲਾ ਤੋਂ ਸ਼ੁਰੂ ਹੋਵੇਗੀ ਅਤੇ ਇਥੋਂ ਰਾਹੁਲ ਗਾਂਧੀ ਦੇ ਹਰਿਆਣਾ ਦੇ ਪ੍ਰੋਗਰਾਮ ਸ਼ੁਰੂ ਹੋ ਜਾਣਗੇ।
imageimage

SHARE ARTICLE

ਏਜੰਸੀ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement