
ਅਕਾਲੀ ਦਲ ਧਰਨੇ ਲਾ ਕੇ ਹੁਣ ਸਿਰਫ ਡਰਾਮੇ ਕਰ ਰਿਹਾ ਹੈ। ਜਦੋਂਕਿ ਕਾਂਗਰਸ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਹੈ।
ਲੁਧਿਆਣਾ: ਨਵੇਂ ਖੇਤੀ ਕਾਨੂੰਨਾਂ ਪੰਜਾਬ ਭਰ ਦੇ ਕਿਸਾਨਾਂ ਮਜਦੂਰਾਂ ਤੇ ਆਮ ਲੋਕ 'ਚ ਦਿਨੋਂ ਦਿਨ ਰੋਹ ਵਧਦਾ ਜਾ ਰਿਹਾ ਹੈ। ਇਸ ਦੌਰਾਨ ਵੱਖ ਵੱਖ ਜਥੇਬੰਦੀਆਂ ਅਤੇ ਅਕਾਲੀ ਦਲ ਵੱਲੋਂ ਕਿਸਾਨ ਦੇ ਹੱਕ 'ਚ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ। ਉੱਥੇ ਹੀ ਕਾਂਗਰਸ ਵੱਲੋਂ ਲੁਧਿਆਣਾ ਦੇ ਭਾਜਪਾ ਦਫ਼ਤਰ ਬਾਹਰ ਜੰਮਕੇ ਪ੍ਰਦਰਸ਼ਨ ਕੀਤਾ ਗਿਆ।
high voltage drama, ludhiana Narendra Modi's effigy
ਇਸ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਭਾਜਪਾ ਦਫ਼ਤਰ 'ਤੇ ਟੰਗਿਆ ਗਿਆ। ਇਸ ਤੋਂ ਬਾਅਦ ਮੌਕੇ 'ਤੇ ਪੁੱਜ ਕੇ ਪੁਲਿਸ ਹਾਲਾਤਾਂ 'ਤੇ ਕਾਬੂ ਪਾਇਆ। ਇਸ ਤੋੇਂ ਬਾਅਦ ਲੁਧਿਆਣਾ ਤੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਯੋਗੇਸ਼ ਹਾਂਡਾ ਨੇ ਕਿਹਾ ਕਿ ਕਿਸਾਨਾਂ ਦੇ ਹੱਕ ਵਿਚ ਭਾਜਪਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਧਰਨੇ ਲਾ ਕੇ ਹੁਣ ਸਿਰਫ ਡਰਾਮੇ ਕਰ ਰਿਹਾ ਹੈ। ਜਦੋਂਕਿ ਕਾਂਗਰਸ ਸ਼ੁਰੂ ਤੋਂ ਹੀ ਕਿਸਾਨਾਂ ਦੇ ਨਾਲ ਹੈ। ਏਸੀਪੀ ਵਰਿਆਮ ਸਿੰਘ ਨੇ ਕਿਹਾ ਕਿ ਫਿਲਹਾਲ ਹਾਲਾਤ ਕਾਬੂ ਹਨ। ਇਸ ਦੇ ਨਾਲ ਹੀ ਬੀਤੇ ਦਿਨ ਹੀ ਦਿੱਲੀ 'ਚ ਪ੍ਰਦਰਸ਼ਨ ਕੀਤਾ ਗਿਆ।