ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਪਾਰਿਵਾਰਿਕ ਪੈਨਸ਼ਨ ਦਾ ਲਾਭ ਦੇਣ ਨੂੰ ਮਿਲੀ ਮਨਜੂਰੀ
Published : Oct 2, 2021, 3:42 pm IST
Updated : Oct 2, 2021, 3:42 pm IST
SHARE ARTICLE
Charanjit Singh Channi
Charanjit Singh Channi

5-5-2009 ਦੇ ਪਾਰਿਵਾਰਿਕ ਪੈਨਸ਼ਨ ਸਬੰਧੀ ਦਿਸ਼ਾ ਨਿਰਦੇਸ਼ਾਂ ਅਤੇ ਮਿਤੀ 4-9-2019 ਨੂੰ ਇਸ ਮੁੱਦੇ ਨਾਲ ਜੁੜੀਆਂ ਹਦਾਇਤਾਂ ਅਪਣਾਏ ਜਾਣ ਨੂੰ ਵੀ ਮਨਜੂਰੀ ਦੇ ਦਿੱਤੀ ਗਈ।

 

ਚੰਡੀਗੜ੍ਹ : ਮੁਲਾਜ਼ਮ ਪੱਖੀ ਇਕ ਵੱਡਾ ਫੈਸਲਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸ਼ਨਿਚਰਵਾਰ ਨੂੰ ਸੇਵਾ ਮੁਕਤੀ ਤੋਂ ਪਹਿਲਾਂ ਮੌਤ ਹੋਣ ਦੇ ਮਾਮਲੇ ਵਿਚ ਪਾਰਿਵਾਰਿਕ ਪੈਨਸ਼ਨ ਦਾ ਲਾਭ ਨਵੀ ਪੈਨਸ਼ਨ ਸਕੀਮ ਤਹਿਤ ਆਉਂਦੇ ਮੁਲਾਜ਼ਮਾਂ ਨੂੰ ਵੀ ਦੇਣ ਲਈ ਹਰੀ ਝੰਡੀ ਦੇ ਦਿੱਤੀ। ਇਸ ਦੇ ਨਾਲ ਹੀ 5-5-2009 ਦੇ ਪਾਰਿਵਾਰਿਕ ਪੈਨਸ਼ਨ ਸਬੰਧੀ ਦਿਸ਼ਾ ਨਿਰਦੇਸ਼ਾਂ ਅਤੇ ਮਿਤੀ 4-9-2019 ਨੂੰ ਇਸ ਮੁੱਦੇ ਨਾਲ ਜੁੜੀਆਂ ਹਦਾਇਤਾਂ ਅਪਣਾਏ ਜਾਣ ਨੂੰ ਵੀ ਮਨਜੂਰੀ ਦੇ ਦਿੱਤੀ ਗਈ।

Pension Pension

ਪੰਜਾਬ ਸਿਵਿਲ ਸੇਵਾਵਾਂ ਨਿਯਮ- ਜਿਲਦ 2 ਤਹਿਤ ਪ੍ਰਾਵਧਾਨਾਂ ਅਨੁਸਾਰ ਭਾਰਤ ਸਰਕਾਰ ਦੇ ਅਜਿਹੀ ਹੀ ਸਥਿਤੀ ਵਾਲੇ ਮੁਲਾਜ਼ਮਾਂ ਉੱਤੇ ਲਾਗੂ ਹੁੰਦੀ ਨਵੀਂ ਪੈਨਸ਼ਨ ਸਕੀਮ ਤਹਿਤ ਕਵਰ ਹੁੰਦੇ ਮੁਲਾਜ਼ਮਾਂ ਸਬੰਧੀ ਸੂਬਾ ਸਰਕਾਰ ਵਲੋਂ ਸੋਧਾਂ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਫੈਸਲੇ ਨੂੰ ਲਾਗੂ ਕਰਨ ਲਈ ਵਿੱਤ ਵਿਭਾਗ ਦੀ ਉਸ ਤਜਵੀਜ਼ ਲਈ ਸਹਿਮਤੀ ਦਿੱਤੀ ਹੈ ਜਿਸ ਨੂੰ ਕਿ 26 ਅਗਸਤ 2021 ਨੂੰ ਮੰਤਰੀ ਮੰਡਲ ਵੱਲੋਂ ਮਨਜੂਰੀ ਦੇ ਦਿੱਤੀ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement