
ਸਰਕਾਰੀ ਕਰਮਚਾਰੀਆਂ ਲਈ ਪਰਿਵਾਰਕ ਪੈਨਸ਼ਨ ਨੂੰ ਵੀ ਦਿੱਤੀ ਮਨਜ਼ੂਰੀ
ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਦੋਂ ਦੇ ਮੁੱਖ ਮੰਤਰੀ ਬਣੇ ਹਨ ਕਈ ਵੱਡੇ ਐਲਾਨ ਕਰ ਰਹੇ ਹਨ। ਅੱਜ ਫਿਰ ਉਹਨਾਂ ਵਲੋਂ ਵੱਡਾ ਆਦੇਸ਼ ਜਾਰੀ ਕੀਤਾ ਗਿਆ ਹੈ। ਆਦੇਸ਼ ’ਚ CM ਚੰਨੀ ਨੇ ਕਿਹਾ ਕਿ ਜਿਹੜੇ ਕਿਸਾਨਾਂ 'ਤੇ ਰੇਲ ਟਰੈਕ ’ਤੇ ਧਰਨਾ ਦਿੰਦੇ ਹੋਏ ਕੇਸ ਦਰਜ ਹੋਏ ਹਨ, ਉਹ ਹੁਣ ਤੁਰੰਤ ਵਾਪਸ ਲੈ ਲਏ ਜਾਣਗੇ। ਮੁੱਖ ਮੰਤਰੀ ਨੇ ਆਰ.ਪੀ.ਐੱਫ (ਰੇਲਵੇ ਪੁਲਸ ਫੋਰਸ) ਨੂੰ ਤੁਰੰਤ ਉਕਤ ਸਾਰੇ ਕੇਸ ਵਾਪਸ ਲੈਣ ਲਈ ਆਦੇਸ਼ ਜਾਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ - ਮਿਸਾਲ: E-level ਦਾ ਲਾਇਸੈਂਸ ਲੈਣ ਮਗਰੋਂ ਪੰਜਾਬ ਦੀ ਧੀ ਇਟਲੀ 'ਚ ਬੱਸ-ਡਰਾਇਵਰ
ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੇ ਕੋਰੋਨਾ ਕਾਲ ਦੌਰਾਨ ਮਾਪਿਆਂ ਨੂੰ ਗਵਾਉਣ ਵਾਲੀਆਂ ਲੜਕੀਆਂ ਲਈ ਆਸ਼ੀਰਵਾਦ ਯੋਜਨਾ ਤਹਿਤ ਆਮਦਨੀ ਸੀਮਾ ਨੂੰ ਵੀ ਹਟਾ ਦਿੱਤਾ ਹੈ ਤੇ 1 ਜਨਵਰੀ 2004 ਤੋਂ ਬਾਅਦ ਨਿਯੁਕਤ ਸਰਕਾਰੀ ਕਰਮਚਾਰੀਆਂ ਲਈ ਪਰਿਵਾਰਕ ਪੈਨਸ਼ਨ ਨੂੰ ਵੀ ਮਨਜ਼ੂਰੀ ਦਿੱਤੀ ਹੈ। ਦੱਸ ਦਈਏ ਕਿ ਜਦੋਂ ਤੋਂ ਚੰਨੀ ਪੰਜਾਬ ਦੇ ਮੁੱਖ ਮੰਤਰੀ ਬਣੇ ਹਨ, ਉਹ ਉਦੋਂ ਤੋਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਹਰਕਤ 'ਚ ਆਏ ਹੋਏ ਹਨ।