ਉਪ ਮੁੱਖ ਮੰਤਰੀ ਵੱਲੋਂ ਪੰਜਾਬ 'ਚ ਆਉਂਦੇ ਗੈਰ-ਕਾਨੂੰਨੀ ਝੋਨੇ ਨੂੰ ਰੋਕਣ ਲਈ ਸਖ਼ਤ ਨਾਕਾਬੰਦੀ ਦੇ ਆਦੇਸ਼
Published : Oct 2, 2021, 1:42 pm IST
Updated : Oct 2, 2021, 1:42 pm IST
SHARE ARTICLE
Deputy Chief Minister Randhawa
Deputy Chief Minister Randhawa

ਉਪ ਮੁੱਖ ਮੰਤਰੀ ਵੱਲੋਂ ਪ੍ਰਮੁੱਖ ਸਕੱਤਰ ਗ੍ਰਹਿ ਤੇ ਡੀ.ਜੀ.ਪੀ. ਨੂੰ ਅੱਜ ਸ਼ਾਮ ਤੱਕ ਵਾਧੂ ਲੋੜੀਂਦੇ ਸਟਾਫ ਨੂੰ ਤਾਇਨਾਤ ਕਰਨ ਦੇ ਨਿਰਦੇਸ਼

 

 

ਚੰਡੀਗੜ੍ਹ - ਝੋਨੇ ਦੇ ਸੀਜ਼ਨ ਦੀ ਸ਼ੁਰੂਆਤ 'ਤੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪੁਲਿਸ ਵਿਭਾਗ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਲਈ ਗੈਰਕਾਨੂੰਨੀ ਆਉਂਦੇ ਚੌਲ ਅਤੇ ਝੋਨੇ ਨੂੰ ਪੰਜਾਬ ਅੰਦਰ ਦਾਖਲ ਨਾ ਹੋਣ ਦੇ ਸਖ਼ਤੀ ਨਾਲ ਨਿਰਦੇਸ਼ ਜਾਰੀ ਕੀਤੇ ਹਨ। ਸ. ਰੰਧਾਵਾ ਨੇ ਸਾਰੇ ਜ਼ਿਲਾ ਪੁਲਿਸ ਮੁਖੀਆਂ ਨੂੰ ਚੌਕਸ ਕੀਤਾ ਹੈ ਕਿ ਪੰਜਾਬ ਨਾਲ ਲੱਗਦੇ ਸੂਬਿਆਂ ਦੇ ਸਰਹੱਦਾਂ ਰਾਹੀਂ ਆਉਂਦੇ ਚੌਲ ਤੇ ਝੋਨੇ ਨੂੰ ਰੋਕਣ ਲਈ ਸਾਰੀਆਂ ਮੁੱਖ ਸੜਕਾਂ ਅਤੇ ਲਿੰਕ ਸੜਕਾਂ ਦੀ ਦਿਨ-ਰਾਤ ਨਾਕੇਬੰਦੀ ਕੀਤੀ ਜਾਵੇ ਅਤੇ ਅਜਿਹੇ ਵਾਹਨਾਂ ਦੀ ਚੈਕਿੰਗ ਕੀਤੀ ਜਾਵੇ।

File Photo

ਉਪ ਮੁੱਖ ਮੰਤਰੀ ਨੇ ਪ੍ਰਮੁੱਖ ਸਕੱਤਰ ਗ੍ਰਹਿ ਤੇ ਡੀ.ਜੀ.ਪੀ. ਨੂੰ ਵੀ ਪੱਤਰ ਜਾਰੀ ਕਰਦਿਆਂ ਆਖਿਆ ਹੈ ਕਿ ਦੂਜੇ ਸੂਬਿਆਂ ਤੋਂ ਆਉਂਦੇ ਚੌਲ/ਝੋਨੇ ਨੂੰ ਰੋਕਣ ਲਈ ਜ਼ਿਲ੍ਹਿਆਂ ਵਿੱਚ ਲੋੜੀਂਦੇ ਵਾਧੂ ਪੁਲਿਸ ਸਟਾਫ ਨੂੰ ਅੱਜ ਸ਼ਾਮ ਤੱਕ ਤਾਇਨਾਤ ਕਰ ਦਿੱਤਾ ਜਾਵੇ। ਸ. ਰੰਧਾਵਾ ਨੇ ਸਾਰੇ ਐਸ.ਐਸ.ਪੀਜ਼ ਨੂੰ ਚੌਕਸ ਕਰਦਿਆਂ ਆਖਿਆ ਕਿ ਇਨ੍ਹਾਂ ਹੁਕਮਾਂ ਦੀ ਪਾਲਣਾ ਸਖਤੀ ਨਾਲ ਕੀਤੀ ਜਾਵੇ, ਖਾਸ ਕਰਕੇ ਦੂਜੇ ਸੂਬਿਆਂ ਦੀਆਂ ਸਰਹੱਦਾਂ ਨਾਲ ਲੱਗਦੇ ਜ਼ਿਲ੍ਹਿਆਂ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਐਸ.ਏ.ਐਸ.ਨਗਰ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਦੇ ਪੁਲਿਸ ਮੁਖੀ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਰਾਸਤੇ ਕੋਈ ਵੀ ਵਾਹਨ ਅਜਿਹੀ ਗੈਰਕਾਨੂੰਨੀ ਕਾਰਵਾਈ ਨੂੰ ਅੰਜ਼ਾਮ ਨਾ ਦੇ ਸਕੇ।

Sukhjinder Singh RandhawaSukhjinder Singh Randhawa

ਉਪ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਅਖਬਾਰਾਂ ਵਿੱਚ ਇਹ ਖਬਰਾਂ ਆਉਂਦੀਆਂ ਹਨ ਕਿ ਪੰਜਾਬ ਨਾਲ ਲੱਗਦੇ ਸੂਬਿਆਂ ਦੀਆਂ ਸਰਹੱਦਾਂ ਰਾਹੀਂ ਦੂਜੇ ਸੂਬਿਆਂ ਤੋਂ ਚੌਲ/ਝੋਨਾ ਪੰਜਾਬ ਦੀਆਂ ਮੰਡੀਆਂ ਵਿੱਚ ਵਿਕਣ ਆਉਂਦਾ ਹੈ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਇਸ ਗੈਰ ਕਾਨੂੰਨੀ ਕਾਰਵਾਈ ਨੂੰ ਰੋਕਣ ਲਈ ਪੂਰੀ ਸਖ਼ਤੀ ਵਰਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement