
ਪੰਜਾਬ ਵਿਚ ਝੋਨੇ ਦੀ ਖ਼ਰੀਦ ਲੇਟ ਹੋਣ ਨੂੰ ਲੈ ਕੇ ਘਮਸਾਨ ਮਚਿਆ ਹੋਇਆ ਹੈ
ਜਲੰਧਰ - ਕਿਸਾਨ ਸੰਘਰਸ਼ ਮੋਰਚੇ ਵੱਲੋਂ ਅੱਜ ਜਲੰਧਰ ਵਿਖੇ ਵਿਧਾਇਕ ਅਤੇ ਮੰਤਰੀ ਪਰਗਟ ਸਿੰਘ ਦੀ ਕੋਠੀ ਦੀ ਘਿਰਾਓ ਕੀਤਾ ਗਿਆ। ਦੱਸ ਦਈਏ ਕਿ ਪਰਗਟ ਸਿੰਘ ਸਰਕਿਟ ਹਾਊਸ ’ਚ ਅਧਿਆਪਕਾਂ ਨਾਲ ਮੀਟਿੰਗ ਕਰ ਰਹੇ ਸਨ ਜਿਸ ਦੀ ਭਿਣਕ ਕਿਸਾਨ ਮੋਰਚੇ ਨੂੰ ਲੱਗ ਗਈ ਹੈ ਅਤੇ ਕਿਸਾਨਾਂ ਨੇ ਸਰਕਿਟ ਹਾਊਸ ਦਾ ਘਿਰਾਓ ਕਰ ਦਿੱਤਾ।
ਪੰਜਾਬ ਵਿਚ ਝੋਨੇ ਦੀ ਖ਼ਰੀਦ ਲੇਟ ਹੋਣ ਨੂੰ ਲੈ ਕੇ ਘਮਸਾਨ ਮਚਿਆ ਹੋਇਆ ਹੈ। ਪੰਜਾਬ ਦੇ ਸੀ. ਐੱਮ. ਚਰਨਜੀਤ ਸਿੰਘ ਚੰਨੀ ਦੀ ਪੀ. ਐੱਮ. ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਝੋਨੇ ਦੀ ਖ਼ਰੀਦ ਨੂੰ ਲੈ ਕੇ ਵੱਡਾ ਐਲਾਨ ਕੀਤਾ ਸੀ। ਉਨ੍ਹਾਂ ਨੇ ਝੋਨੇ ਦੀ ਖ਼ਰੀਦ ਨੂੰ ਤੁਰੰਤ ਜਾਰੀ ਕਰਵਾਉਣ ਲਈ ਸਮੂਹ ਕਿਸਾਨਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਸ਼ਨੀਵਾਰ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੇ ਘਰਾਂ ਅੱਗੇ ਪਹੁੰਚ ਕੇ ਵਿਧਾਇਕਾਂ ਦੀ ਕੋਠੀ ਦਾ ਘਿਰਾਓ ਕਰਨਗੇ।