ਨਿਘਰੀ ਸਰਕਾਰੀ ਸਿਹਤ ਸੇਵਾ ਬਾਰੇ ਨੀਤੀ ਆਯੋਗ ਦੀ ਰਿਪੋਰਟ ਨੇ ਕਾਂਗਰਸ ਤੇ ਬਾਦਲਾਂ ਦੀ ਪੋਲ ਖੋਲੀ: ਚੀਮਾ
Published : Oct 2, 2021, 6:42 pm IST
Updated : Oct 2, 2021, 6:42 pm IST
SHARE ARTICLE
Harpal Singh Cheema
Harpal Singh Cheema

ਸਰਕਾਰੀ ਸਿਹਤ ਸੇਵਾਵਾਂ ਦੇਣ ਬਾਰੇ ਨੀਤੀ ਆਯੋਗ ਦੀ ਰਿਪੋਰਟ 'ਚ ਕੇਜਰੀਵਾਲ ਸਰਕਾਰ ਦੇਸ਼ ਭਰ 'ਚੋਂ ਪਹਿਲੇ ਨੰਬਰ 'ਤੇ: ਆਪ

 

ਚੰਡੀਗੜ - ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੀਨੀਅਰ ਆਗ ੂਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨੀਤੀ ਆਯੋਗ ਦੀ ਕੌਮੀ ਰਿਪੋਰਟ ਨੇ ਪੰਜਾਬ ਦੇ ਨਿਘਰ ਚੁੱਕੇ ਸਰਕਾਰੀ ਸਿਹਤ ਪ੍ਰਬੰਧਾਂ ਦੀ ਪੋਲ ਖੋਲ ਦਿੱਤੀ ਹੈ, ਜਦਕਿ ਦਿੱਲੀ 'ਚ ਕੇਜਰੀਵਾਲ ਸਰਕਾਰ ਦੇ ਬਿਹਤਰੀਨ ਸਿਹਤ ਮਾਡਲ ਨੇ ਪੂਰੇ ਦੇਸ਼ 'ਚ ਲੋਹਾ ਮਨਵਾਇਆ ਹੈ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ 'ਚ ਸਿਹਤ ਸਹੂਲਤਾਂ ਅਤੇ ਇਲਾਜ ਬਾਰੇ ਨੀਤੀ ਆਯੋਗ ਦੀ ਤਾਜ਼ਾ ਰਿਪੋਰਟ 'ਚ ਦਿੱਲੀ ਦੀ ਕੇਜਰੀਵਾਲ ਸਰਕਾਰ ਨੰਬਰ ਇੱਕ 'ਤੇ ਰਹੀ ਹੈ, ਜਿਥੇ ਇੱਕ ਲੱਖ ਦੀ ਵਸੋਂ ਪਿੱਛੇ ਸਭ ਤੋਂ ਵੱਧ 59 ਬੈਡ ਹਨ ਅਤੇ ਉਥੇ ਹੀ ਇੱਕ ਡਾਕਟਰ ਸਾਲ 'ਚ ਸਭ ਤੋਂ ਵੱਧ 547 ਅਪਰੇਸ਼ਨ ਕਰਦਾ ਹੈ। ਦੂਜੇ ਪਾਸੇ ਪੰਜਾਬ 'ਚ ਇੱਕ ਲੱਖ ਦੀ ਆਬਾਦੀ ਪਿੱਛੇ ਸਿਰਫ਼ 18 ਬੈਡ ਹਨ ਅਤੇ ਇੱਥੇ ਇੱਕ ਸਰਕਾਰੀ ਡਾਕਟਰ ਪੂਰੇ ਸਾਲ 'ਚ ਮਹਿਜ 229 ਅਪਰੇਸ਼ਨ ਕਰਦਾ ਹੈ।

Charanjit Singh ChanniCharanjit Singh Channi

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨੀਤੀ ਆਯੋਗ ਨੇ ਨਾ ਸਿਰਫ਼ ਪੰਜਾਬ ਦੇ ਸਰਕਾਰੀ ਹਸਪਤਾਲਾਂ, ਡਿਸਪੈਂਸਰੀਆਂ  ਸਮੇਤ ਨਕਾਰਾ ਸਿਹਤ ਪ੍ਰਬੰਧਾਂ ਦੀ ਪੋਲ ਹੀ ਨਹੀਂ ਖੋਲੀ, ਸਗੋਂ ਦਹਾਕਿਆਂ ਤੋਂ ਬਾਰੀ ਬੰਨ ਕੇ ਰਾਜ ਕਰਦੀਆਂ ਆ ਰਹੀਆਂ ਪਾਰਟੀਆਂ ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ਦੀ ਪੋਲ ਖੋਲੀ ਹੈ, ਜਿੰਨਾਂ ਨੇ ਸੂਬੇ ਦੀ ਸਰਕਾਰੀ ਸਿਹਤ ਵਿਵਸਥਾ ਨੂੰ ਸਾਜਿਸ਼ ਦੇ ਤਹਿਤ ਬਰਬਾਦ ਕੀਤਾ ਗਿਆ ਹੈ।

ਚੀਮਾ ਨੇ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਸਿਹਤ ਸੇਵਾਵਾਂ ਨਾ ਮਾਤਰ ਹਨ, ਜਿਸ ਕਾਰਨ ਲੋਕਾਂ ਨੂੰ ਮਜ਼ਬੂਰਨ ਪ੍ਰਾਈਵੇਟ ਹਸਪਤਾਲਾਂ ਦੀ ਲੁੱਟ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਉਥੇ ਹੀ ਆਮ ਅਤੇ ਗਰੀਬ ਵਰਗ ਚੰਗਾ ਇਲਾਜ ਨਾ ਮਿਲਣ ਕਾਰਨ ਮਰਨ ਲਈ ਮਜ਼ਬੂਰ ਹੈ। ਇਹੀ ਕਾਰਨ ਹੈ ਕਿ ਪੰਜਾਬ ਵਿੱਚ ਸਰਕਾਰੀ ਸਿਹਤ ਸੇਵਾਵਾਂ ਨੂੰ ਲੈ ਕੇ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਤੀ ਗਈ ਦੂਜੀ ਗਰੰਟੀ ਦਾ ਮਹੱਤਵ ਹੋਰ ਵੀ ਵਧ ਜਾਂਦਾ ਹੈ

Harpal CheemaHarpal Cheema

ਜਿਸ ਅਨੁਸਾਰ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਨੂੰ ਦਿੱਲੀ ਦੀ ਤਰਜ 'ਤੇ ਸੁਧਾਰਿਆ ਜਾਵੇਗਾ ਅਤੇ ਸਾਰੀਆਂ ਬਿਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਉਨਾਂ ਅੱਗੇ ਕਿਹਾ ਕਿ ਵਧਦੀ ਵਸੋਂ ਅਨੁਸਾਰ ਨਵੇਂ ਹਸਪਤਾਲ ਅਤੇ ਡਿਸਪੈਂਸਰੀਆਂ ਬਣਾਈਆਂ ਜਾਣਗੀਆਂ। ਦਿੱਲੀ ਦੇ ਮੁਹੱਲਾ ਕਲੀਨਿਕਾਂ ਦੀ ਤਰਾਂ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ 16 ਹਜ਼ਾਰ ਮੁਹੱਲਾ ਕਲੀਨਿਕ ਖੋਲੇ ਜਾਣਗੇ, ਜਿਥੇ ਆਮ ਬਿਮਾਰੀਆਂ ਦਾ ਇਲਾਜ, ਟੈਸਟ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ।

ਇਸੇ ਤਰਾਂ ਪੰਜਾਬ ਦੇ ਹਰੇਕ ਵਿਅਕਤੀ ਲਈ 'ਆਪ' ਦੀ ਸਰਕਾਰ ਡਿਜ਼ੀਟਲ ਹੈਲਥ ਕਾਰਡ ਜਾਰੀ ਕਰੇਗੀ, ਜਿਸ ਵਿੱਚ ਵਿਅਕਤੀ ਦੀ ਸਿਹਤ ਅਤੇ ਜਾਂਚ ਰਿਪੋਰਟ ਦਾ ਪੂਰਾ ਵੇਰਵਾ ਹੋਵੇਗਾ। ਇਸ ਤੋਂ ਇਲਾਵਾ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਣ ਵਾਲੇ ਵਿਅਕਤੀ ਦਾ ਨਜਦੀਕੀ ਸਰਕਾਰੀ ਜਾਂ ਪ੍ਰਾਈਵੇਟ ਹਸਪਤਾਲਾਂ ਵਿੱਚ ਹੋਏ ਇਲਾਜ ਦਾ ਪੂਰਾ ਖ਼ਰਚ ਸਰਕਾਰ ਚੁਕੇਗੀ।

Badal FamilyBadal Family

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਦੇ ਮਾਮਲੇ 'ਚ ਕੇਜਰੀਵਾਲ ਨੇ ਜਿਹੜੀ ਗਰੰਟੀ ਦਿੱਤੀ ਹੈ, ਉਹ ਕਾਂਗਰਸ ਅਤੇ ਸੁਖਬੀਰ ਸਿੰਘ ਬਾਦਲ ਦੇ ਝੂਠੇ ਵਾਅਦਿਆਂ ਜਾਂ ਮੋਦੀ- ਅਮਿਤ ਸ਼ਾਹ ਦੇ ਜ਼ੁਮਲਿਆਂ ਦੀ ਤਰਾਂ ਨਹੀਂ ਹਨ, ਸਗੋਂ ਇੱਕ ਅਜਿਹਾ ਕਦਮ ਹੈ ਜਿਹੜੀ ਦਿੱਲੀ ਸਰਕਾਰ ਨੇ ਦਿੱਲੀ ਦੀ ਜਨਤਾ ਲਈ ਪਹਿਲਾ ਤੋਂ ਲਾਗੂ ਕੀਤਾ ਹੋਇਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement