ਪੰਜਾਬ ਵਿੱਚ ਕਰੀਬ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਬਿੱਲ ਆਇਆ: ਭਗਵੰਤ ਮਾਨ
Published : Oct 2, 2022, 4:25 pm IST
Updated : Oct 2, 2022, 4:33 pm IST
SHARE ARTICLE
About 50 lakh households in Punjab received zero electricity bill for the month of September: Bhagwant Hon
About 50 lakh households in Punjab received zero electricity bill for the month of September: Bhagwant Hon

ਕਾਂਗਰਸ ਤੇ ਭਾਜਪਾ ਨੂੰ ਇੱਕੋ ਸਿੱਕੇ ਦੇ ਦੋ ਪਾਸੇ ਦੱਸਿਆ

 

ਰਾਜਕੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਸੂਬੇ ਦੇ ਲੋਕ ਚੋਣਾਂ ਮਗਰੋਂ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਣਗੇ।

ਗਊਆਂ ਦੀ ਸੰਭਾਲ ਦੀ ਗਰੰਟੀ ਦਿੰਦਿਆਂ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਵੀ ਉਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜਿਹੜੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ ਵੀ ਭੁਗਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਬੇਹੱਦ ਗੰਭੀਰ ਖੇਤੀਬਾੜੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਖ਼ਰਾਬ ਹੈ ਅਤੇ ਸੜਕਾਂ ਬਦਤਰ ਹਾਲਤ ਵਿੱਚ ਹਨ। 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਵੀ ਇਹੋ ਹਾਲਾਤ ਸਨ। ਭਗਵੰਤ ਮਾਨ ਨੇ ਕਿਹਾ ਕਿ ਹਾਲਾਤ ਤਾਂ ਹੀ ਬਦਲ ਸਕਦੇ ਹਨ, ਜੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ਵਿੱਚ ਆਏਗੀ।

ਕਾਂਗਰਸ ਤੇ ਭਾਜਪਾ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਕਿਹਾ ਕਿ ‘ਅਪਰੇਸ਼ਨ ਲੋਟਸ’ ਦੀ ਸਭ ਤੋਂ ਵੱਡੀ ਪੀੜਤ ਹੋਣ ਦੇ ਬਾਵਜੂਦ ਕਾਂਗਰਸ ਸੂਬਾਈ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਭਾਜਪਾ ਦੇ ਇਸ ਜਮਹੂਰੀਅਤ ਵਿਰੋਧੀ ਸਟੈਂਡ ਦੀ ਹਮਾਇਤ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਕਾਂਗਰਸ (ਆਈ) ਸੀ ਪਰ ਹੁਣ ਇਹ ਕਾਂਗਰਸ (ਭਾਜਪਾ) ਬਣ ਚੁੱਕੀ ਹੈ ਕਿਉਂਕਿ ਦੋਵਾਂ ਪਾਰਟੀਆਂ ਨੇ ਲੋਕਾਂ ਨੂੰ ਅਤੇ ਸੂਬੇ ਦੇ ਅਸਾਸਿਆਂ ਨੂੰ ਲੁੱਟਣ ਲਈ ਹੱਥ ਮਿਲਾ ਲਿਆ ਹੈ।

ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਮਿਸਾਲੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਹਰੇਕ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਕੁੱਲ 72.66 ਲੱਖ ਵਿੱਚੋਂ ਲਗਭਗ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ, ਜੋ ਕੁੱਲ ਗਿਣਤੀ ਦਾ 68.81 ਫੀਸਦੀ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਿਛਲੇ ਛੇ ਮਹੀਨਿਆਂ ਵਿੱਚ ਹੁਣ ਤੱਕ 17 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ, ਨੌਕਰੀਆਂ ਵਿੱਚ ਦਮਨਕਾਰੀ ਠੇਕੇਦਾਰੀ ਪ੍ਰਣਾਲੀ ਵਿਰੁੱਧ ਹੈ, ਜਿਸ ਕਾਰਨ ਸੂਬੇ ਵਿੱਚ 30 ਹਜ਼ਾਰ ਤੋਂ ਵੱਧ ਠੇਕੇ ਉਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ, ਜਿਸ ਦੀ ਮਦਦ ਨਾਲ ਭ੍ਰਿਸ਼ਟ ਤੱਤਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਮਾਨਦਾਰ ਸਰਕਾਰ ਹੀ ਅਜਿਹੀਆਂ ਮਿਸਾਲੀ ਤੇ ਲੋਕ ਪੱਖੀ ਪਹਿਲਕਦਮੀਆਂ ਕਰ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਵਧੀਆ ਤਰੀਕੇ ਨਾਲ ਸਿੱਝਣ ਲਈ ਸੂਬਾ ਸਰਕਾਰ ਨੇ ਗਊ ਸੇਵਾ ਕਮਿਸ਼ਨ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਜਿੱਥੇ ਇਕ ਪਾਸੇ ਬੇਸਹਾਰਾ ਪਸ਼ੂਆਂ ਦੀ ਹਾਦਸਿਆਂ ਵਿੱਚ ਜਾਂਦੀ ਜਾਨ ਬਚਾਉਣਾ ਹੈ, ਉਥੇ ਦੂਜੇ ਪਾਸੇ ਗਊਆਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਗਊਆਂ ਦੀ ਭਲਾਈ ਲਈ ਗਊ ਸੈੱਸ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ।
 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement