ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਮਗਰੋਂ ਪੁਲਿਸ ਨੂੰ ਧਮਕੀ- 'ਕੁਝ ਗ਼ਲਤ ਹੋਇਆ ਤਾਂ ਨਤੀਜੇ ਭੁਗਤਣੇ ਪੈਣਗੇ'
Published : Oct 2, 2022, 2:08 pm IST
Updated : Oct 2, 2022, 2:08 pm IST
SHARE ARTICLE
Threat to police after gangster Deepak Tinu's escape!
Threat to police after gangster Deepak Tinu's escape!

ਲਾਰੈਂਸ ਬਿਸ਼ਨੋਈ ਦੇ FB ਖਾਤੇ 'ਤੇ ਪੋਸਟ ਸਾਂਝੀ ਕਰ ਲਿਖਿਆ- ਅਸੀਂ ਪੁਲਿਸ ਦਾ ਬਹੁਤ ਧੱਕਾ ਸਹਿ ਚੁੱਕੇ ਹਾਂ ਹੁਣ ਨਹੀਂ ਸਾਹਾਂਗੇ

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਗੈਂਗਸਟਰ ਲਾਰੈਂਸ ਦਾ ਗੁਰਗਾ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਫਰਾਰ ਹੋ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਸ਼ੱਕ ਦੇ ਘੇਰੇ ਵਿੱਚ ਆ ਗਿਆ ਹੈ। ਪੂਰੇ ਪੰਜਾਬ ਵਿੱਚ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਫੇਸਬੁੱਕ ਅਕਾਊਂਟ 'ਤੇ ਪੋਸਟ ਪਾ ਕੇ ਪੰਜਾਬ ਅਤੇ ਹਰਿਆਣਾ ਪੁਲਿਸ ਨੂੰ ਧਮਕੀ ਦਿੱਤੀ ਗਈ ਹੈ। ਦਰਅਸਲ, ਬਿਸ਼ਨੋਈ ਦੇ ਨਾਂ 'ਤੇ ਫੇਸਬੁੱਕ 'ਤੇ ਇਕ ਪੋਸਟ ਪਾਈ ਗਈ ਹੈ, ਜਿਸ 'ਚ ਕਿਹਾ ਗਿਆ ਹੈ ਕਿ ਜੇਕਰ ਸਾਡੇ ਭਰਾ ਨਾਲ ਕੁਝ ਨਾਜਾਇਜ਼ ਹੋਇਆ ਤਾਂ ਇਸ ਦੇ ਮਾੜੇ ਨਤੀਜੇ ਨਿਕਲਣਗੇ।

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਪੋਸਟ 'ਚ ਲਿਖਿਆ ਹੈ , 'ਸਾਰੇ ਭਰਾਵਾਂ ਨੂੰ ਰਾਮ ਰਾਮ, ਇਹ ਪੋਸਟ ਖਾਸ ਤੌਰ 'ਤੇ ਹਰਿਆਣਾ ਅਤੇ ਪੰਜਾਬ ਪੁਲਿਸ ਲਈ ਹੈ। ਸਾਡਾ ਭਰਾ ਟੀਨੂੰ ਹਰਿਆਣਵੀ ਉਰਫ਼ ਦੀਪਕ ਪੁਲਿਸ ਦੀ ਗ੍ਰਿਫ਼ਤ 'ਚੋਂ ਫਰਾਰ ਹੋ ਗਿਆ ਹੈ। ਪੁਲਿਸ ਉਸ ਨਾਲ ਕੁਝ ਗ਼ਲਤ ਕਰ ਸਕਦੀ ਹੈ, ਇਹ ਪੋਸਟ ਇਸ ਲਈ ਪਾਈ ਗਈ ਹੈ ਕਿਉਂਕਿ ਅਸੀਂ ਪਹਿਲਾਂ ਹੀ ਪੁਲਿਸ ਦਾ ਬਹੁਤ ਧੱਕਾ ਸਹਿ ਚੁੱਕੇ ਹਾਂ। ਸਾਨੂੰ ਮਜ਼ਬੂਰ ਨਾ ਕੀਤਾ ਜਾਵੇ, ਢੁਕਵੀਂ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਜੇਕਰ ਸਾਡੇ ਭਰਾ ਨਾਲ ਕੁਝ ਨਜਾਇਜ਼ ਹੋਇਆ ਤਾਂ ਇਸ ਦਾ ਨਤੀਜਾ ਭੁਗਤਣਾ ਪਵੇਗਾ।

ਦੱਸ ਦੇਈਏ ਕਿ ਦੀਪਕ ਟੀਨੂੰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਕਰੀਬੀ ਮੰਨਿਆ ਜਾਂਦਾ ਹੈ। ਇੰਨਾ ਹੀ ਨਹੀਂ ਮੂਸੇਵਾਲਾ ਕਤਲ ਕਾਂਡ ਤੋਂ ਪਹਿਲਾਂ ਲਾਰੈਂਸ ਅਤੇ ਟੀਨੂੰ ਵਿਚਾਲੇ ਕਾਨਫਰੰਸ ਕਾਲ ਵੀ ਹੋਈ ਸੀ। ਪਰ ਬੀਤੀ ਰਾਤ ਤਿੰਨ ਵਜੇ ਦੀਪਕ ਟੀਨੂੰ ਸੀ.ਆਈ.ਏ ਸਟਾਫ਼ ਮਾਨਸਾ ਤੋਂ ਫਰਾਰ ਹੋ ਗਿਆ। ਜਿਸ ਤੋਂ ਬਾਅਦ ਪੂਰੇ ਪੰਜਾਬ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement