ਅਮਨ ਅਰੋੜਾ ਨੇ ਅਨਾਜ ਮੰਡੀ ਸੁਨਾਮ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
Published : Oct 2, 2022, 5:50 am IST
Updated : Oct 2, 2022, 5:50 am IST
SHARE ARTICLE
image
image

ਅਮਨ ਅਰੋੜਾ ਨੇ ਅਨਾਜ ਮੰਡੀ ਸੁਨਾਮ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ


ਝੋਨੇ ਦੀ ਆਮਦ ਉਤੇ ਨਜ਼ਰ ਰੱਖਣ ਲਈ ਉੱਡਣ ਦਸਤੇ ਤਾਇਨਾਤ


ਸੁਨਾਮ ਊਧਮ ਸਿੰਘ ਵਾਲਾ, 1 ਅਕਤੂਬਰ (ਚੰਦੜ): ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸੁਰੂ ਹੋ ਗਈ ਹੈ | ਸੁਨਾਮ ਊਧਮ ਸਿੰਘ ਵਾਲਾ ਦੀ ਨਵੀਂ ਅਨਾਜ ਮੰਡੀ ਵਿਖੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸਹਿਰੀ ਵਿਕਾਸ ਮੰਤਰੀ  ਅਮਨ ਅਰੋੜਾ ਨੇ ਅੱਜ ਸਰਕਾਰੀ ਖ਼ਰੀਦ ਆਰੰਭ ਕਰਵਾਈ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਵੀਰਾਂ ਨੂੰ  ਅਨਾਜ ਮੰਡੀਆਂ ਵਿਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ |
ਉਨ੍ਹਾਂ ਕਿਹਾ ਕਿ ਮੌਜੂਦਾ ਸੀਜਨ ਦੌਰਾਨ ਕਿਸਾਨਾਂ ਨੂੰ  ਮੰਡੀਆਂ ਵਿੱਚ ਕੋਈ ਮੁਸਕਲ ਪੇਸ ਨਹੀਂ ਆਵੇਗੀ | ਇਸ ਮੌਕੇ ਉਨ੍ਹਾਂ ਨੇ ਕਿਸਾਨ ਸੁਖਜਿੰਦਰ ਸਿੰਘ ਵਾਸੀ ਮਾਡਲ ਟਾਊਨ ਵਲੋਂ ਲਿਆਂਦੀ ਜਿਣਸ ਦੀ ਬੋਲੀ ਵੀ ਲਗਵਾਈ ਅਤੇ ਮੌਕੇ ਉਤੇ ਹੀ ਫਫ਼ਸਲ ਦੀ ਖਰੀਦ ਕੀਤੀ ਗਈ | ਮੁਕੇਸ਼ ਜੁਨੇਜਾ ਦੀ ਦੁਕਾਨ ਉਤੇ ਆੜ੍ਹਤੀਆਂ ਅਤੇ ਕਿਸਾਨਾਂ ਦੀ ਇਕੱਤਰਤਾ ਦੌਰਾਨ ਕੈਬਨਿਟ ਮੰਤਰੀ ਨੇ ਦਸਿਆ ਕਿ ਮੰਡੀਆਂ ਵਿਚ ਝੋਨੇ ਦੀ ਆਮਦ ਉਤੇ ਨਜ਼ਰ ਰੱਖਣ ਲਈ ਉੱਡਣ ਦਸਤੇ ਤਾਇਨਾਤ ਹਨ ਅਤੇ ਸੀਜ਼ਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਬੋਗਸ ਜਾਂ ਗ਼ੈਰ ਕਾਨੂੰਨੀ ਖ਼ਰੀਦ ਤੋਂ ਬਚਾਅ ਲਈ ਜ਼ਿਲ੍ਹੇ ਦੀਆਂ ਅੰਤਰਰਾਜੀ ਹੱਦਾਂ ਉਤੇ ਨਾਕੇ ਲਗਾਉਣ ਦੀ ਹਦਾਇਤ ਕੀਤੀ ਗਈ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ ਦਾਣੇ ਦੀ ਖਰੀਦ ਅਤੇ ਚੁਕਾਈ ਕਰਨ ਲਈ ਵਚਨਬੱਧ ਹੈ | ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ  ਝੋਨੇ ਦੀ ਖ਼ਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬਧਤਾ, ਟਰਾਂਸਪੋਰਟੇਸਨ, ਲੇਬਰ ਸਮੇਤ ਬਿਜਲੀ, ਪੀਣ ਲਈ ਸਾਫ ਪਾਣੀ, ਸਾਫ ਸਫਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪੱਸ਼ਟ ਦਿਸਾ ਨਿਰਦੇਸ ਦਿਤੇ ਗਏ ਹਨ | ਕੈਬਨਿਟ ਮੰਤਰੀ ਨੇ ਕਿਹਾ ਕਿ ਸਮੂਹ ਅਨਾਜ ਮੰਡੀਆਂ ਦੀ ਨਿਗਰਾਨੀ ਉਪ ਮੰਡਲ ਮੈਜਿਸਟਰੇਟ ਕਰ ਰਹੇ ਹਨ ਅਤੇ ਸਾਰੀਆਂ ਸਰਕਾਰੀ ਖਰੀਦ ਏਜੰਸੀਆਂ ਨੂੰ  ਸਰਕਾਰ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਦੇ ਆਦੇਸ ਦਿਤੇ ਗਏ ਹਨ | ਇਸ ਮੌਕੇ ਪ੍ਰਧਾਨ ਆੜ੍ਹਤੀ ਐਸੋਸੀਏਸਨ ਅਮਰੀਕ ਸਿੰਘ ਧਾਲੀਵਾਲ, ਐਸ ਡੀ ਐਮ ਜਸਪ੍ਰੀਤ ਸਿੰਘ, ਡੀ ਐਫ ਐਸ ਸ੍ਰੀ ਨਰਿੰਦਰ ਸਿੰਘ, ਮਦਨ ਗੋਪਾਲ, ਤਰਸੇਮ ਤੋਲੋਵਾਲੀਆ, ਹਰਮੇਸ ਨਾਗਰਾ, ਸੇਠੀ ਕੁਲਾਰਾਂ, ਮਨਪ੍ਰੀਤ ਬਾਂਸਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਆੜ੍ਹਤੀ, ਪੱਲੇਦਾਰ ਆਦਿ ਹਾਜਰ ਸਨ |

SHARE ARTICLE

ਏਜੰਸੀ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement