ਗੁਜਰਾਤ 'ਚ ਭਗਵੰਤ ਮਾਨ ਨੇ ਕਾਂਗਰਸ-ਭਾਜਪਾ 'ਤੇ ਬੋਲਿਆ ਹਮਲਾ, ਕਿਹਾ- ਭਾਜਪਾ ਸਰਕਾਰੀ ਅਦਾਰੇ ਅਤੇ ਕਾਂਗਰਸ ਆਪਣੇ ਵਿਧਾਇਕ ਵੇਚ ਰਹੀ ਹੈ
Published : Oct 2, 2022, 5:22 pm IST
Updated : Oct 2, 2022, 5:22 pm IST
SHARE ARTICLE
 In Gujarat, Bhagwant Mann attacked Congress-BJP
In Gujarat, Bhagwant Mann attacked Congress-BJP

‘ਕਾਂਗਰਸ ਭਾਜਪਾ ਦੇ ਨਾਲ ਹੈ, ਇਸ ਲਈ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਗੁਜਰਾਤ ਨਹੀਂ ਆ ਰਹੀ’

 

 ਚੰਡੀਗੜ੍ਹ: ਗੁਜਰਾਤ ਦੌਰੇ 'ਤੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਕਾਂਗਰਸ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰੀ ਅਦਾਰੇ ਵੇਚ ਰਹੀ ਹੈ ਅਤੇ ਉੱਧਰ ਕਾਂਗਰਸ ਨੇ ਆਪਣੇ ਵਿਧਾਇਕਾਂ ਨੂੰ ਸੇਲ 'ਤੇ ਲਾਇਆ ਹੈ। ਭਾਜਪਾ ਆਪਣੀ ਸਰਕਾਰ ਬਣਾਉਣ ਲਈ ਦੇਸ਼ ਵੇਚ ਕੇ ਕਾਂਗਰਸੀ ਵਿਧਾਇਕਾਂ ਨੂੰ ਖ਼ਰੀਦ ਰਹੀ ਹੈ।

 ਮਾਨ ਨੇ ਗੁਜਰਾਤ ਦੇ ਸੁਰਿੰਦਰ ਨਗਰ 'ਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਾਂਗਰਸ 'ਤੇ ਭਾਜਪਾ ਨਾਲ ਮਿਲੀ ਭੁਗਤ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਾਂਗਰਸ ਚਾਹੁੰਦੀ ਹੈ ਕਿ ਗੁਜਰਾਤ 'ਚ ਭਾਜਪਾ ਦੀ ਸਰਕਾਰ ਬਣੇ, ਇਸੇ ਲਈ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਗੁਜਰਾਤ ਨਹੀਂ ਪਹੁੰਚ ਰਹੀ |

ਮਾਨ ਨੇ ਭਾਜਪਾ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੇਕਰ ਭਾਜਪਾ ਸਰਕਾਰ ਨੇ ਗੁਜਰਾਤ 'ਚ ਕੰਮ ਕੀਤਾ ਹੁੰਦਾ ਤਾਂ ਉਨ੍ਹਾਂ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਗੁਜਰਾਤ ਫੇਰੀ ਦੌਰਾਨ ਝੁੱਗੀਆਂ ਛੁਪਾਉਣ ਦੀ ਲੋੜ ਹੀ ਨਾ ਪੈਂਦੀ।

ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੇ ਗੁਜਰਾਤ ਵਾਂਗ ਦਿੱਲੀ ਦੀ ਐਮ.ਸੀ.ਡੀ ਨੂੰ ਤਬਾਹ ਕਰ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਦਿੱਲੀ ਸਰਕਾਰ ਦੇ ਅਧੀਨ ਆਉਂਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਇਆ, ਜਦਕਿ ਭਾਜਪਾ ਨੇ ਐਮ.ਸੀ.ਡੀ. ਦੇ ਸਰਕਾਰੀ ਸਕੂਲਾਂ ਦੀ ਹਾਲਤ ਖਸਤਾ ਹੈ। ਜਦੋਂ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਨੇ ਦਿੱਲੀ ਦੇ ਸਰਕਾਰੀ ਸਕੂਲ ਦੇਖਣ ਦੀ ਇੱਛਾ ਜ਼ਾਹਰ ਕੀਤੀ ਤਾਂ ਭਾਜਪਾ ਨੂੰ ਉਨ੍ਹਾਂ ਨੂੰ ਦਿੱਲੀ ਸਰਕਾਰ ਦੇ ਸਕੂਲ ਦਿਖਾਉਣ ਲਈ ਮਜ਼ਬੂਰ ਹੋਣਾ ਪਿਆ।

ਮਾਨ ਨੇ ਗੁਜਰਾਤ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਕਿਹਾ, "ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿਰੋਧੀ ਲਹਿਰ ਵਿੱਚੋਂ ਉਭਰੀ ਇਮਾਨਦਾਰ ਪਾਰਟੀ ਹੈ। ਅਸੀਂ ਸੱਚ ਦੀ ਰਾਜਨੀਤੀ ਕਰਦੇ ਹਾਂ, ਇਸੇ ਲਈ 10 ਸਾਲਾਂ ਵਿੱਚ ਦੋ ਰਾਜਾਂ ਵਿੱਚ ਸਾਡੀ ਸਰਕਾਰ ਹੈ।" ਉਨ੍ਹਾਂ ਕਿਹਾ ਕਿ ਭਾਜਪਾ ਕੋਲ ਪੈਸਾ ਹੈ, ਇਸ ਲਈ ਜੇਕਰ ਉਹ ਪਹਿਲਾਂ ਵੋਟਾਂ ਲਈ ਪੈਸਾ ਦਿੰਦੇ ਹਨ ਤਾਂ ਲੈ ਲਓ ਕਿਉਂਕਿ ਇਹ ਤੁਹਾਡਾ ਤੋਂ ਹੀ ਲੁੱਟਿਆ ਹੋਇਆ ਪੈਸਾ ਹੈ। ਪਰ ਆਪਣੇ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਸਿਰਫ਼ ਆਮ ਆਦਮੀ ਪਾਰਟੀ ਨੂੰ ਵੋਟ ਦਿਓ।

ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਸਰਕਾਰ ਬਣਦੇ ਹੀ ਅਸੀਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ। ਉਸ ਨੰਬਰ 'ਤੇ ਮਿਲੀਆਂ ਸ਼ਿਕਾਇਤਾਂ ਦੇ ਆਧਾਰ 'ਤੇ 200 ਤੋਂ ਵੱਧ ਭ੍ਰਿਸ਼ਟ ਸਰਕਾਰੀ ਮੁਲਾਜ਼ਮਾਂ-ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ। ਹੁਣ ਪੰਜਾਬ ਦੇ ਅਧਿਕਾਰੀ ਰਿਸ਼ਵਤ ਮੰਗਣ ਤੋਂ ਡਰਦੇ ਹਨ ਅਤੇ ਸਿਸਟਮ ਵਿੱਚ ਚੰਗੇ ਸੁਧਾਰ ਕੀਤੇ ਜਾ ਰਹੇ ਹਨ।

ਮਾਨ ਨੇ ਸੁਰਿੰਦਰ ਨਗਰ ਦੇ ਕਪਾਹ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਕਿਸਾਨਾਂ ਦੀ ਹਾਲਤ ਵੀ ਤਰਸਯੋਗ ਬਣਾ ਦਿੱਤੀ ਸੀ। ਉਨ੍ਹਾਂ ਕਿਹਾ, "ਅਸੀਂ ਇਸਨੂੰ ਬਿਹਤਰ ਕਰ ਰਹੇ ਹਾਂ। ਜੇਕਰ ਗੁਜਰਾਤ ਵਿੱਚ ਸਾਡੀ ਸਰਕਾਰ ਬਣੀ ਤਾਂ ਇੱਥੇ ਵੀ ਕਿਸਾਨਾਂ ਦੇ ਹਾਲਾਤ ਚੰਗੇ ਕਰਨ ਲਈ ਕੰਮ ਕਰਾਂਗੇ।"

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement