ਪੰਜਾਬ ਲੋਕ ਕਾਂਗਰਸ ਦਾ ਭਾਜਪਾ 'ਚ ਪੂਰੀ ਤਰ੍ਹਾਂ ਹੋਇਆ ਰਲੇਵਾਂ
Published : Oct 2, 2022, 5:48 am IST
Updated : Oct 2, 2022, 5:48 am IST
SHARE ARTICLE
image
image

ਪੰਜਾਬ ਲੋਕ ਕਾਂਗਰਸ ਦਾ ਭਾਜਪਾ 'ਚ ਪੂਰੀ ਤਰ੍ਹਾਂ ਹੋਇਆ ਰਲੇਵਾਂ


ਪਾਰਟੀ ਦੇ ਪ੍ਰਮੁੱਖ ਆਗੂ ਵੀ ਅੱਜ ਕੈਪਟਨ ਦੀ ਮੌਜੂਦਗੀ ਵਿਚ ਭਾਜਪਾ 'ਚ ਹੋਏ ਸ਼ਾਮਲ

 

ਚੰਡੀਗੜ੍ਹ, 1 ਅਕਤੂਬਰ (ਗੁਰਉਪਦੇਸ਼ ਭੁੱਲਰ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਦਾ ਅੱਜ ਭਾਜਪਾ ਨਾਲ ਬਾਕਾਇਦਾ ਰੂਪ ਵਿਚ ਪੂਰੀ ਤਰ੍ਹਾਂ ਰਲੇਵਾਂ ਹੋ ਗਿਆ ਹੈ | ਪਾਰਟੀ ਦੇ ਪ੍ਰਮੁੱਖ ਆਗੂਆਂ ਨੇ ਅੱਜ ਕੈਪਟਨ ਦੀ ਮੌਜੂਦਗੀ ਵਿਚ ਪੰਜਾਬ ਭਾਜਪਾ ਦਫ਼ਤਰ ਪਹੁੰਚ ਕੇ ਇਸ ਬਾਰੇ ਐਲਾਨ ਕੀਤਾ | ਇਸ ਮੌਕੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਅਤੇ ਹੋਰ ਪ੍ਰਮੁੱਖ ਆਗੂ ਮੌਜੂਦ ਸਨ |
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਖ਼ੁਦ ਪਿਛਲੇ ਦਿਨੀਂ ਕੁੱਝ ਸਾਬਕਾ ਸੰਸਦ ਮੈਂਬਰਾਂ ਅਤੇ ਸਾਬਕਾ ਕਾਂਗਰਸ ਵਿਧਾਇਕਾਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ ਸਨ | ਅੱਜ ਭਾਜਪਾ ਵਿਚ ਸ਼ਾਮਲ ਹੋਏ ਪੰਜਾਬ ਲੋਕ ਕਾਂਗਰਸ ਦੇ ਆਗੂਆਂ ਵਿਚ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਸ਼ਰਮਾ, ਬਿਕਰਮ ਇੰਦਰ ਸਿੰਘ ਚਾਹਲ, ਕੇ.ਕੇ. ਸ਼ਰਮਾ, ਦਮਨਜੀਤ ਸਿੰਘ ਮੋਹੀ, ਹਰਮੇਸ਼ ਡਕਾਲਾ ਆਦਿ ਦੇ ਨਾਮ ਵਰਨਣਯੋਗ ਹਨ | ਅੱਜ ਕੈਪਟਨ ਭਾਜਪਾ ਵਿਚ ਸ਼ਾਮਲ ਹੋਣ ਬਾਅਦ ਦੂਜੀ ਵਾਰ ਪੰਜਾਬ ਭਾਜਪਾ ਦਫ਼ਤਰ ਪੁੱਜੇ ਹਨ |
ਅੱਜ ਪ੍ਰੈਸ ਕਾਨਫ਼ਰੰਸ ਨੂੰ  ਸੰਬੋਧਨ  ਕਰਦਿਆਂ ਕੈਪਟਨ ਨੇ  ਭਗਵੰਤ ਮਾਨ ਸਰਕਾਰ ਨੂੰ  ਪੰਜਾਬ ਅਤੇ ਦੇਸ਼ ਵਿਰੋਧੀ ਤਾਕਤਾਂ ਦੀਆਂ ਗਤੀਵਿਧੀਆਂ ਵਿਰੁਧ ਜਾਗਣ ਦੀ ਚੇਤਾਵਨੀ ਦਿਤੀ | ਉਨ੍ਹਾਂ ਕਿਹਾ ਕਿ ਅੰਮਿ੍ਤਪਾਲ ਸਿੰਘ ਪਾਕਿਸਤਾਨ ਨੇ ਪੰਜਾਬ ਭੇਜਿਆ ਹੈ ਅਤੇ ਉਹ ਨੌਜਵਾਨਾਂ ਨੂੰ  ਭੜਕਾ ਕੇ ਹਥਿਆਰ ਚੁਕਾ ਕੇ ਗੜਬੜੀ ਫੈਲਾਉਣਾ  ਚਾਹੁੰਦਾ ਹੈ | ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਰਾਜ ਦਾ ਵਿਸ਼ਾ ਹੈ ਅਤੇ ਅਜਿਹੀਆਂ ਤਾਕਤਾਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਦਾ ਸਾਹਮਣਾ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਅਤੇ ਜ਼ਿੰਮੇਵਾਰੀ ਹੈ | ਇਹ ਪੁਛੇ ਜਾਣ 'ਤੇ ਕਿ ਇਸ ਤਰ੍ਹਾਂ ਦੀਆਂ ਸਾਰੀਆਂ ਗਤੀਵਿਧੀਆਂ ਪਿੱਛੇ ਕਿਸ ਦਾ ਹੱਥ ਹੈ?

 ਉਨ੍ਹਾਂ ਕਿਹਾ ਕਿ ਇਹ ਪਾਕਿਸਤਾਨ
ਹੈ ਜਿਸ ਨੇ ਕਦੇ ਵੀ ਸ਼ਰਾਰਤ ਕਰਨ ਅਤੇ ਪੰਜਾਬ ਵਿਚ ਗੜਬੜ ਕਰਨ ਦਾ ਮੌਕਾ ਲੱਭਣਾ ਬੰਦ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਇਹ ਗੱਲ ਮੰਨਦੇ ਆ ਰਹੇ ਹਨ ਕਿ ਪਾਕਿਸਤਾਨ ਪੰਜਾਬ ਵਿਚ ਹਥਿਆਰ ਅਤੇ ਨਸ਼ੇ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਡਰੋਨਾਂ ਦੀ ਰੇਂਜ 7 ਕਿਲੋਮੀਟਰ ਸੀ ਅਤੇ ਹੁਣ ਇਹ 42 ਕਿਲੋਮੀਟਰ ਤਕ ਵੀ ਜਾ ਸਕਦੇ ਹਨ |
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਸਖ਼ਤ ਅਤੇ ਠੋਸ ਕਾਰਵਾਈ ਨਾ ਕੀਤੀ ਤਾਂ ਹਾਲਾਤ ਹੋਰ ਵਿਗੜ ਸਕਦੇ ਹਨ ਜਿਸ ਨੂੰ  ਪੰਜਾਬ ਕਾਲੇ ਦਹਾਕੇ ਤੋਂ ਬਾਅਦ ਬਰਦਾਸ਼ਤ ਨਹੀਂ ਕਰ ਸਕਦਾ | ਸੂਬੇ ਦੀ ਖ਼ਰਾਬ ਵਿੱਤੀ ਸਥਿਤੀ ਅਤੇ ਜਮ੍ਹਾਂ ਹੋਏ ਵੱਡੇ ਕਰਜ਼ੇ ਬਾਰੇ ਪੁਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਕੇਂਦਰ ਸੂਬੇ ਨੂੰ  ਰਾਹਤ ਦੇ ਸਕਦਾ ਹੈ, ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਭਵ ਨਹੀਂ ਹੈ | ਕੇਂਦਰ ਕੋਲ ਕਰਜ਼ਾ ਮੁਆਫ਼ ਕਰਨ ਲਈ ਇੰਨਾ ਪੈਸਾ ਨਹੀਂ ਹੈ ਕਿਉਂਕਿ ਸੱਭ ਕੱੁਝ ਯੋਜਨਾਬੱਧ ਅਤੇ ਬਜਟ ਵਿਚ ਹੈ | ਉਨ੍ਹਾਂ ਨੇ ਇਸ਼ਾਰਾ ਕਰਦੇ ਹੋਏ ਕਿਹਾ ਕਿ ਰਾਜ ਨੂੰ  ਅਪਣੇ ਸਰੋਤ ਪੈਦਾ ਕਰਨ ਅਤੇ ਜੁਟਾਉਣ ਦੀ ਜ਼ਰੂਰਤ ਹੋਏਗੀ | ਹਾਲਾਂਕਿ, ਉਨ੍ਹਾਂ ਨੇ ਅਜਿਹੀ ਕਿਸੇ ਵੀ ਸੰਭਾਵਨਾ 'ਤੇ ਗੰਭੀਰ ਸੰਦੇਹ ਜ਼ਾਹਰ ਕੀਤਾ ਕਿਉਂਕਿ ਸਰਕਾਰ ਰਾਘਵ ਚੱਢਾ ਅਤੇ ਅਰਵਿੰਦ ਕੇਜਰੀਵਾਲ ਦੁਆਰਾ ਰਿਮੋਟ ਕੰਟਰੋਲ ਕੀਤੀ ਜਾ ਰਹੀ ਸੀ | ਉਨ੍ਹਾਂ ਕਿਹਾ ਕਿ ਇਹ ਬੇਮਿਸਾਲ ਅਤੇ ਗ਼ੈਰ-ਸੰਵਿਧਾਨਕ ਹੈ ਕਿ ਚੱਢਾ ਵਰਗਾ ਕੋਈ ਵਿਅਕਤੀ ਸੀਨੀਅਰ ਅਧਿਕਾਰੀਆਂ ਦੀਆਂ ਮੀਟਿੰਗਾਂ ਬੁਲਾਏਗਾ ਅਤੇ ਫਿਰ ਭਗਵੰਤ ਮਾਨ ਦੀ ਬਜਾਏ ਕੇਜਰੀਵਾਲ ਨੂੰ  ਮਾਮਲਾ ਭੇਜੇਗਾ |
ਪੀਐਲਸੀ ਦੇ ਵੱਖ-ਵੱਖ ਅਹੁਦੇਦਾਰਾਂ ਨੂੰ  ਭਾਜਪਾ ਵਿਚ ਸ਼ਾਮਲ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਔਖੇ ਸਮੇਂ ਵਿਚ ਉਨ੍ਹਾਂ ਨਾਲ ਖੜੇ ਰਹਿਣ ਲਈ ਉਨ੍ਹਾਂ ਦੇ ਤਹਿ ਦਿਲੋਂ ਧਨਵਾਦੀ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਭਾਜਪਾ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਐਲਾਨ ਕੀਤਾ ਕਿ ਹੇਠਲੇ ਪੱਧਰ ਦੇ ਵਰਕਰਾਂ ਨੂੰ  ਭਾਜਪਾ ਵਿਚ ਸ਼ਾਮਲ ਕਰਨ ਲਈ ਮਾਲਵਾ, ਦੋਆਬਾ ਅਤੇ ਮਾਝਾ ਖੇਤਰ ਵਿਚ ਵਖਰੇ ਤੌਰ 'ਤੇ ਅਜਿਹੇ ਸਮਾਗਮ ਕਰਵਾਏ ਜਾਣਗੇ | ਇਸ ਤੋਂ ਪਹਿਲਾਂ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੀਐੱਲਸੀ ਆਗੂਆਂ ਅਤੇ ਅਹੁਦੇਦਾਰਾਂ ਦਾ ਭਾਜਪਾ ਵਿਚ ਸਵਾਗਤ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਪਾਰਟੀ ਦਾ ਆਧਾਰ ਵਧਿਆ ਹੈ ਅਤੇ ਹੋਰ ਵੀ ਵਿਸ਼ਾਲ ਹੋਇਆ ਹੈ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਭਾਜਪਾ ਨਾ ਸਿਰਫ਼ ਪੰਜਾਬ ਵਿਚ ਮਜ਼ਬੂਤੀ ਮਹਿਸੂਸ ਕਰ ਰਹੀ ਹੈ, ਸਗੋਂ ਕੌਮੀ ਪੱਧਰ 'ਤੇ ਵੀ ਉਹ ਦੇਸ਼ ਭਰ ਵਿਚ ਹਰਮਨ ਪਿਆਰਾ ਹੈ |

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement