ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ 'ਤੇ ਬੋਲੇ ਕੇਜਰੀਵਾਲ- ਜੇ ਨਸ਼ਾ ਤਸਕਰ ਮੇਰੀ ਪਾਰਟੀ ਦਾ ਵੀ ਹੋਇਆ ਤਾਂ ਵੀ ਨਹੀਂ ਬਖਸ਼ਾਂਗੇ 
Published : Oct 2, 2023, 3:32 pm IST
Updated : Oct 2, 2023, 9:33 pm IST
SHARE ARTICLE
Arvind Kejriwal
Arvind Kejriwal

ਅਜੇ 3-4 ਦਿਨ ਪਹਿਲਾਂ ਇੱਕ ਵੱਡਾ ਵਿਅਕਤੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ 'ਤੇ ਨਸ਼ਾ ਤਸਕਰੀ ਦਾ ਦੋਸ਼ ਹੈ ਤੇ ਹੁਣ ਇਹ ਸਾਰੇ ਲੋਕ ਭਗਵੰਤ ਮਾਨ ਨੂੰ ਗਾਲ੍ਹਾਂ ਕੱਢ ਰਹੇ ਹਨ

ਪਟਿਆਲਾ - ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਪਟਿਆਲਾ ਪਹੁੰਚੇ। ਇੱਥੇ ਰੈਲੀ ਵਿਚ ਕੇਜਰੀਵਾਲ ਨੇ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਦਾ ਨਾਮ ਲਏ ਬਿਨਾਂ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਵਿਰੋਧੀ ਆਗੂਆਂ ਨੂੰ ਸਲਾਹ ਦਿੱਤੀ। 
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਜੇ 3-4 ਦਿਨ ਪਹਿਲਾਂ ਇੱਕ ਵੱਡਾ ਵਿਅਕਤੀ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ 'ਤੇ ਨਸ਼ਾ ਤਸਕਰੀ ਦਾ ਦੋਸ਼ ਹੈ ਤੇ ਹੁਣ ਇਹ ਸਾਰੇ ਲੋਕ ਭਗਵੰਤ ਮਾਨ ਨੂੰ ਗਾਲ੍ਹਾਂ ਕੱਢ ਰਹੇ ਹਨ, ਤੁਸੀਂ ਅਜਿਹਾ ਕਿਉਂ ਕੀਤਾ? 

ਕੇਜਰੀਵਾਲ ਨੇ ਕਿਹਾ- ਮੈਂ ਤੁਹਾਨੂੰ ਪੁੱਛਣਾ ਚਾਹੁੰਦਾ ਹਾਂ ਕਿ ਕੀ ਨਸ਼ਾ ਤਸਕਰਾਂ ਨੂੰ ਫੜਨਾ ਚਾਹੀਦਾ ਹੈ ਜਾਂ ਨਹੀਂ? ਮੈਂ ਇਨ੍ਹਾਂ ਸਾਰੀਆਂ ਪਾਰਟੀ ਵਾਲਿਆਂ ਨੂੰ ਦੱਸਣਾ ਚਾਹੁੰਦਾ ਹਾਂ। ਸਾਡੀ ਲੜਾਈ ਕਿਸੇ ਪਾਰਟੀ ਜਾਂ ਲੀਡਰ ਨਾਲ ਨਹੀਂ ਹੈ। ਅਸੀਂ ਕਿਸੇ ਦੇ ਖਿਲਾਫ ਨਹੀਂ ਹਾਂ। ਅਸੀਂ ਨਸ਼ਿਆਂ ਦੇ ਖਿਲਾਫ ਹਾਂ। ਨਸ਼ਿਆਂ ਨੇ ਸਾਡੀ ਜਵਾਨੀ ਨੂੰ ਬਰਬਾਦ ਕਰ ਦਿੱਤਾ ਹੈ। ਪੂਰੀ ਪੀੜ੍ਹੀ ਬਰਬਾਦ ਕਰ ਦਿੱਤੀ।

ਨਸ਼ਾਖੋਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਇਸ ਸਬੰਧੀ ਕੋਈ ਸਮਝੌਤਾ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਸਾਰੀਆਂ ਪਾਰਟੀਆਂ ਨੂੰ ਅਪੀਲ ਕਰਦਾ ਹਾਂ ਕਿ ਜੇਕਰ ਤੁਹਾਡੀ ਪਾਰਟੀ ਦਾ ਨੇਤਾ ਵੀ ਨਸ਼ਾ ਲੈਂਦਾ ਜਾਂ ਵੇਚਦਾ ਹੈ ਤਾਂ ਉਸ ਨੂੰ ਪਾਰਟੀ 'ਚੋਂ ਕੱਢ ਕੇ ਪੁਲਿਸ ਦੇ ਹਵਾਲੇ ਕਰੋ। ਮੈਂ ਸਾਰੀਆਂ ਪਾਰਟੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਨਸ਼ਿਆਂ ਵਿਰੁੱਧ ਲੜਾਈ ਵਿਚ ਸਾਡਾ ਸਾਥ ਦੇਣ। ਨਸ਼ਾ ਬਿਲਕੁਲ ਬਰਦਾਸ਼ਤ ਨਹੀਂ ਕਰਾਂਗੇ। ਸਾਡੀ ਪਾਰਟੀ ਦਾ ਨੇਤਾ ਹੋਵੇ ਜਾਂ ਕੋਈ ਹੋਰ ਵੀ ਹੋਵੇ, ਅਸੀਂ ਉਸ ਨੂੰ ਨਹੀਂ ਬਖਸ਼ਾਂਗੇ।  
 

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement