ਪਾਕਿਸਤਾਨ ਤੋਂ ਆਉਣ ਵਾਲੇ ਹਰ ਡਰੋਨ ਦੀ ਜਾਂਚ ਕਰੇਗੀ NIA, ਕੌਮਾਂਤਰੀ ਮੰਚ 'ਤੇ ਰੱਖੇ ਜਾਣਗੇ ਸਬੂਤ
Published : Oct 2, 2023, 8:34 am IST
Updated : Oct 2, 2023, 8:34 am IST
SHARE ARTICLE
Image: For representation purpose only.
Image: For representation purpose only.

ਡਰੋਨ ਘੁਸਪੈਠ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਫ਼ੈਸਲਾ

 

ਚੰਡੀਗੜ੍ਹ: ਪੰਜਾਬ ਵਿਚ ਪਾਕਿਸਤਾਨ ਤੋਂ ਡਰੋਨ ਘੁਸਪੈਠ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਹਰੇਕ ਡਰੋਨ ਦੀ ਜਾਂਚ ਦੀ ਜ਼ਿੰਮੇਵਾਰੀ ਕੌਮੀ ਜਾਂਚ ਏਜੰਸੀ (ਐਨਆਈਏ) ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਸੂਤਰਾਂ ਮੁਤਾਬਕ ਪਾਕਿਸਤਾਨ ਤੋਂ ਡਰੋਨ ਦੀ ਘੁਸਪੈਠ ਦੀ ਜਾਂਚ ਦੌਰਾਨ ਵਿਦੇਸ਼ਾਂ 'ਚ ਬੈਠੇ ਅਤਿਵਾਦੀਆਂ, ਗੈਂਗਸਟਰਾਂ ਅਤੇ ਸਮੱਗਲਰਾਂ ਦੇ ਗਠਜੋੜ ਦਾ ਖੁਲਾਸਾ ਹੋਣ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਹ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ: ਨਿਮਰਤਾ ਤੇ ਸਾਦਗੀ ਵਾਲੀ ਸ਼ਖ਼ਸੀਅਤ ਸਨ ਲਾਲ ਬਹਾਦੁਰ ਸ਼ਾਸਤਰੀ 

ਇਸ ਸਬੰਧੀ ਠੋਸ ਸਬੂਤ ਮਿਲਣ ’ਤੇ ਇਨ੍ਹਾਂ ਨੂੰ ਕੌਮਾਂਤਰੀ ਮੰਚ ’ਤੇ ਪੇਸ਼ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਹੁਣ ਪਾਕਿਸਤਾਨ ਅਪਣੀ ਰਣਨੀਤੀ ਬਦਲਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਵੱਡੇ ਹਥਿਆਰਾਂ ਦੀ ਬਜਾਏ ਛੋਟੇ ਹਾਈ-ਟੈਕ ਚੀਨ ਅਤੇ ਯੂਰਪ ਦੇ ਬਣੇ ਹਥਿਆਰਾਂ ਦੀ ਸਪਲਾਈ ਕਰਕੇ ਵੱਡੇ ਅਪਰਾਧ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਿਥੇ ਪਹਿਲਾਂ ਵੱਡੇ ਡਰੋਨਾਂ ਦੀ ਵਰਤੋਂ 10-25 ਕਿਲੋ ਤਕ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਲਈ ਕੀਤੀ ਜਾਂਦੀ ਸੀ, ਹੁਣ ਛੋਟੇ ਡਰੋਨ 3 ਕਿਲੋ ਤਕ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਲਈ ਵਰਤੇ ਜਾਂਦੇ ਹਨ।

ਇਹ ਵੀ ਪੜ੍ਹੋ: ਇਕੋ ਦਿਨ ਅੱਜ ਇੰਡੀਆ ਗਠਜੋੜ ਦੇ ਦੋ ਵੱਡੇ ਚਿਹਰੇ ਰਾਹੁਲ ਗਾਂਧੀ ਅਤੇ ਕੇਜਰੀਵਾਲ ਪੰਜਾਬ ਦੌਰੇ ’ਤੇ

ਵੱਖ-ਵੱਖ ਏਜੰਸੀਆਂ ਦੀ ਸਾਂਝੀ ਮੀਟਿੰਗ ਵਿਚ ਹਰੇਕ ਡਰੋਨ ਦੀ ਐਨਆਈਏ ਜਾਂਚ ਦੀ ਯੋਜਨਾ ਤਿਆਰ ਕੀਤੀ ਗਈ। ਮੀਟਿੰਗ ਵਿਚ ਪੰਜਾਬ ਪੁਲਿਸ, ਬੀਐਸਐਫ, ਪੰਜਾਬ ਇੰਟੈਲੀਜੈਂਸ ਅਤੇ ਐਨਆਈਏ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਡੀਜੀਪੀ ਗੌਰਵ ਯਾਦਵ ਦਾ ਕਹਿਣਾ ਹੈ ਕਿ ਪਾਕਿਸਤਾਨ ਤੋਂ ਆਉਣ ਵਾਲੇ ਡਰੋਨਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ। ਹਰ ਡਰੋਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਡਰੋਨ ਦੀ ਫੋਰੈਂਸਿਕ ਜਾਂਚ ਵੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਸੈਰ ਕਰਨ ਗਏ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਕ ਜ਼ਿੰਦਾ ਕਾਰਤੂਸ ਅਤੇ ਇਕ ਖੋਲ ਬਰਾਮਦ

ਸਰਹੱਦੀ ਜ਼ਿਲ੍ਹਿਆਂ 'ਚ ਬਿਨਾਂ ਇਜਾਜ਼ਤ ਡਰੋਨ ਉਡਾਉਣ 'ਤੇ ਹੋਵੇਗਾ ਕੇਸ ਦਰਜ

ਅੰਮ੍ਰਿਤਸਰ ਸਰਹੱਦੀ ਖੇਤਰ ਤੋਂ ਲੈ ਕੇ ਫਿਰੋਜ਼ਪੁਰ ਸਰਹੱਦ ਤਕ ਪੰਜਾਬ ਪੁਲਿਸ ਨੂੰ ਕੇਂਦਰੀ ਬਲ ਬੀਐਸਐਫ ਨਾਲ ਸਾਂਝੀ ਗਸ਼ਤ ਕਰਨ ਦੇ ਨਿਰਦੇਸ਼ ਦਿਤੇ ਗਏ ਹਨ। ਹੁਣ ਹਰ ਮਹੀਨੇ ਬੀਐਸਐਫ, ਪੁਲਿਸ, ਐਨਆਈਏ ਅਤੇ ਇੰਟੈਲੀਜੈਂਸ ਅਧਿਕਾਰੀਆਂ ਦੀ ਮੀਟਿੰਗ ਹੋਵੇਗੀ। ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ 'ਚ ਬਿਨਾਂ ਇਜਾਜ਼ਤ ਡਰੋਨ ਦੀ ਵਰਤੋਂ ਕਰਨ 'ਤੇ ਮਾਮਲਾ ਦਰਜ ਕੀਤਾ ਜਾਵੇਗਾ। ਫੜੇ ਜਾਣ ’ਤੇ ਦੋਸ਼ਾਂ ਦੀ ਜਾਂਚ ਡੀਐਸਪੀ ਰੈਂਕ ਦੇ ਅਧਿਕਾਰੀ ਤੋਂ ਕਰਵਾਈ ਜਾਵੇਗੀ। ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਫ਼ਿਰੋਜ਼ਪੁਰ, ਪਠਾਨਕੋਟ, ਅਬੋਹਰ, ਬਟਾਲਾ, ਗੁਰਦਾਸਪੁਰ ਆਦਿ ਸਰਹੱਦੀ ਜ਼ਿਲ੍ਹੇ ਨੂੰ ਅਤਿ ਸੰਵੇਦਨਸ਼ੀਲ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ: ਮਹਾਰਾਜਾ ਫ਼ਰੀਦਕੋਟ ਦੇ ਭਰਾ ਦੇ ਪੋਤਰੇ ਵਲੋਂ ਸ਼ਾਹੀ ਜਾਇਦਾਦ ’ਚੋਂ ਤੀਜੇ ਹਿੱਸੇ ਲਈ ਅਦਾਲਤ ’ਚ ਪਟੀਸ਼ਨ

ਵੱਖ-ਵੱਖ ਸਰਹੱਦੀ ਜ਼ਿਲ੍ਹਿਆਂ ਵਿਚ ਡਰੋਨ ਘੁਸਪੈਠ ਦੇ ਅੰਕੜੇ

ਸਾਲ        ਡਰੋਨ ਨਾਲ ਘੁਸਪੈਠ
2020      48
2021      65
2022      267
2023      70
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 29/06/2025

29 Jun 2025 12:27 PM

MLA Kunwar Vijay Pratap has been expelled from the party. Bikram Singh Majithia | CM Bhagwant Mann

29 Jun 2025 12:21 PM

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM
Advertisement