ਕੱਢੇ ਗਏ 25-30 ਕਰਮਚਾਰੀਆਂ ਨੂੰ ਬੁਲਾਇਆ ਗਿਆ ਵਾਪਸ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਦੀਆਂ ਦੋ ਹੋਰ ਮੰਗਾਂ ਮੰਨ ਲਈਆਂ ਹਨ। ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ 5 ਫ਼ੀ ਸਦੀ ਵਾਧਾ ਕਰਨ ਦਾ ਪੱਤਰ ਜਾਰੀ ਕਰ ਦਿਤਾ ਹੈ। ਇਸ ਦੇ ਨਾਲ ਹੀ ਬਾਹਰ ਕੱਢੇ ਗਏ 25-30 ਕਰਮਚਾਰੀਆਂ ਨੂੰ ਕੰਮ ’ਤੇ ਵਾਪਸ ਬੁਲਾ ਲਿਆ ਗਿਆ ਹੈ। ਹੁਣ ਯੂਨੀਅਨ ਦੀ 4 ਅਕਤੂਬਰ ਨੂੰ ਵਿੱਤ ਮੰਤਰੀ ਨਾਲ ਮੀਟਿੰਗ ਹੋਵੇਗੀ। ਇਸ ਸਹਿਮਤੀ ਤੋਂ ਬਾਅਦ ਪੀਆਰਟੀਸੀ ਅਤੇ ਪਨਬੱਸ ਕਰਮਚਾਰੀ ਹੁਣ 2 ਅਕਤੂਬਰ (ਯਾਨੀ ਅੱਜ) ਨੂੰ ਮੁੱਖ ਮੰਤਰੀ ਵਿਰੁਧ ਰੋਸ ਪ੍ਰਦਰਸ਼ਨ ਨਹੀਂ ਕਰਨਗੇ।
ਇਹ ਵੀ ਪੜ੍ਹੋ: ਕੁਲੜ੍ਹ ਪੀਜ਼ਾ ਫੇਮ ਸਹਿਜ ਅਰੋੜਾ ਦੀ 'ਮੌਤ' ਨੂੰ ਲੈ ਕੇ ਫੈਲੀ ਝੂਠੀ ਖ਼ਬਰ; ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਇਹ ਪੋਸਟ
ਪੰਜਾਬ ਰੋਡਵੇਜ਼-ਪਨਬੱਸ-ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦਸਿਆ ਕਿ ਯੂਨੀਅਨ ਨੇ ਅਪਣੀਆਂ ਮੰਗਾਂ ਨੂੰ ਲੈ ਕੇ 20 ਸਤੰਬਰ ਨੂੰ ਹੜਤਾਲ ਕੀਤੀ ਸੀ। ਇਸ ਸਬੰਧੀ ਟਰਾਂਸਪੋਰਟ ਮੰਤਰੀ ਨੇ ਉਨ੍ਹਾਂ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ 5 ਫ਼ੀ ਸਦੀ ਵਾਧਾ ਕਰਨ ਅਤੇ ਬਰਖ਼ਾਸਤ ਮੁਲਾਜ਼ਮਾਂ ਨੂੰ ਬਹਾਲ ਕਰਨ ਦੀਆਂ ਮੰਗਾਂ ਮੰਨ ਲਈਆਂ ਸਨ।
ਇਹ ਵੀ ਪੜ੍ਹੋ: ਟਰੰਕ 'ਚ ਮਿਲੀਆਂ ਤਿੰਨ ਸਕੀਆਂ ਭੈਣਾਂ ਦੀਆਂ ਲਾਸ਼ਾਂ; ਪੁਲਿਸ ਨੇ ਪਿਤਾ ਨੂੰ ਹਿਰਾਸਤ ਵਿਚ ਲਿਆ
ਇਕ ਹਫ਼ਤੇ ਦੇ ਅੰਦਰ ਮੁੱਖ ਮੰਤਰੀ ਨਾਲ ਮੀਟਿੰਗ ਕਰਨ 'ਤੇ ਸਹਿਮਤੀ ਬਣੀ ਪਰ ਇਨ੍ਹਾਂ ਗੱਲਾਂ ਨੂੰ ਟਾਲਿਆ ਜਾ ਰਿਹਾ ਸੀ। ਇਸ ਤਹਿਤ ਯੂਨੀਅਨ ਵਲੋਂ 2 ਅਕਤੂਬਰ ਨੂੰ ਪਟਿਆਲਾ ਵਿਚ ਮੁੱਖ ਮੰਤਰੀ ਵਿਰੁਧ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿਤਾ ਗਿਆ ਸੀ। ਯੂਨੀਅਨ ਦੇ ਸੂਬਾ ਸਕੱਤਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ 5 ਫ਼ੀ ਸਦੀ ਵਾਧਾ ਕਰਨ ਦਾ ਪੱਤਰ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: ISIS ਦਾ ਲੋੜੀਂਦਾ ਅਤਿਵਾਦੀ ਸ਼ਾਹਨਵਾਜ਼ ਦਿੱਲੀ ਪੁਲਿਸ ਵਲੋਂ ਗ੍ਰਿਫ਼ਤਾਰ
ਜਿਨ੍ਹਾਂ 25-30 ਮੁਲਾਜ਼ਮਾਂ ਨੂੰ ਬਲੈਕ ਲਿਸਟ ਕਰਕੇ ਬਾਹਰ ਕੱਢ ਦਿਤਾ ਗਿਆ ਸੀ, ਉਨ੍ਹਾਂ ਨੂੰ ਵਾਪਸ ਡਿਊਟੀ 'ਤੇ ਬੁਲਾਇਆ ਗਿਆ ਹੈ। ਹੋਰ ਮੰਗਾਂ ਸਬੰਧੀ 4 ਅਕਤੂਬਰ ਨੂੰ ਵਿੱਤ ਮੰਤਰੀ ਯੂਨੀਅਨ ਨਾਲ ਮੀਟਿੰਗ ਕਰਨਗੇ। ਯੂਨੀਅਨ ਨੇ ਇਨ੍ਹਾਂ ਗੱਲਾਂ ਦੀ ਹਾਮੀ ਭਰੀ ਹੈ। ਜਿਸ ਕਾਰਨ ਹੁਣ ਮੁੱਖ ਮੰਤਰੀ ਦਾ ਕੋਈ ਵਿਰੋਧ ਨਹੀਂ ਹੋਵੇਗਾ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ 20 ਸਤੰਬਰ ਨੂੰ ਹੋਈ ਮੀਟਿੰਗ ਦੌਰਾਨ ਹੀ ਇਹ ਮੰਗਾਂ ਮੰਨ ਲਈਆਂ ਗਈਆਂ ਸਨ। ਇਸ ਮਹੀਨੇ ਤਨਖਾਹ ਵਿਚ ਵਾਧਾ ਹੋਵੇਗਾ।