ਰਾਹੁਲ ਗਾਂਧੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਬਰਤਨ ਮਾਂਜਣ ਦੀ ਕੀਤੀ ਸੇਵਾ 
Published : Oct 2, 2023, 2:10 pm IST
Updated : Oct 2, 2023, 3:31 pm IST
SHARE ARTICLE
Rahul Gandhi
Rahul Gandhi

ਨੀਲੇ ਰੰਗ ਦੇ ਪਟਕੇ 'ਚ ਆਏ ਨਜ਼ਰ, ਰੁਮਾਲਾ ਸਾਹਿਬ ਵੀ ਕੀਤਾ ਭੇਟ 

ਅੰਮ੍ਰਿਤਸਰ - ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ 'ਤੇ ਹਨ। ਪੰਜਾਬ ਪਹੁੰਚ ਕੇ ਉਹਨਾਂ ਨੇ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਥੇ ਮੱਥਾ ਟੇਕਿਆ ਤੇ ਰੁਮਾਲਾ ਸਾਹਿਬ ਵੀ ਭੇਟ ਕੀਤਾ। ਇਸ ਤੋਂ ਬਾਅਦ ਉਹਨਾਂ ਨੇ ਲੰਗਰ ਹਾਲ ਵਿਚ ਬਰਤਨ ਮਾਂਜਣ ਦੀ ਸੇਵਾ ਕੀਤੀ। ਇਸ ਦੌਰਾਨ ਰਾਹੁਲ ਗਾਂਧੀ ਨੇ ਸਿਰ 'ਤੇ ਨੀਲੇ ਰੰਗ ਦਾ ਖੰਡੇ ਵਾਲਾ ਪਟਕਾ ਬੰਨ੍ਹਿਆ ਤੇ ਇਸ ਤੋਂ ਪਹਿਲਾਂ ਜਦੋਂ ਉਹ ਜੋੜੋ ਯਾਤਰਾ ਦੌਰਾਨ ਸ੍ਰੀ ਦਰਬਾਰ ਸਾਹਿਬ ਆਏ ਸਨ ਤਾਂ ਉਨ੍ਹਾਂ ਨੇ ਪੱਗ ਬੰਨ੍ਹੀ ਸੀ।

Rahul Gandhi At Sri Darbar Sahib

Rahul Gandhi At Sri Darbar Sahib

ਉਨ੍ਹਾਂ ਦੀ ਇਸ ਫੇਰੀ ਨੂੰ ਨਿੱਜੀ ਰੱਖਿਆ ਗਿਆ ਹੈ, ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਾਂਗਰਸੀ ਆਗੂ ਉਨ੍ਹਾਂ ਦਾ ਸਵਾਗਤ ਕਰਨ ਲਈ ਨਹੀਂ ਪੁੱਜੇ, ਕਾਂਗਰਸੀ ਐੱਮਪੀ ਗੁਰਜੀਤ ਔਜਲਾ ਨੇ ਰਾਹੁਲ ਗਾਂਧੀ ਦਾ ਸਿਰਫ਼ ਏਅਰਪੋਰਟ 'ਤੇ ਹੀ ਸਵਾਗਤ ਕੀਤਾ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ। 

Rahul Gandhi At Sri Darbar Sahib

Rahul Gandhi At Sri Darbar Sahib

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement