ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਸ਼ੁਰੂ ਕਰਨ ਲਈ ਮਿਲਣਗੀਆਂ ਬੱਸਾਂ, ਮੁੱਖ ਮੰਤਰੀ ਨੇ ਕਰ ਦਿੱਤਾ ਐਲਾਨ 
Published : Oct 2, 2023, 5:40 pm IST
Updated : Oct 2, 2023, 5:40 pm IST
SHARE ARTICLE
CM Bhagwant Mann
CM Bhagwant Mann

4-5 ਮੁੰਡੇ ਮਿਲ ਕੇ ਇਕ ਬੱਸ ਲੈ ਸਕਣਗੇ ਅਤੇ ਅਪਣਾ ਰੁਜ਼ਗਾਰ ਸ਼ੁਰੂ ਕਰ ਸਕਣਗੇ ਅਤੇ ਇਸ ਲਈ ਕੋਈ ਵਿਆਜ ਵੀ ਨਹੀਂ ਮੰਗਿਆ ਜਾਵੇਗਾ। 

ਪਟਿਆਲਾ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਬਹੁਤ ਸ਼ਾਨਦਾਰ ਬੱਸਾਂ ਆਫ਼ਰ ਦੇ ਰਹੇ ਹਨ। ਨੌਜਵਾਨਾਂ ਨੂੰ 2000-3000 ਬੱਸਾਂ ਸਪਾਂਸਰ ਕੀਤੀਆਂ ਜਾਣਗੀਆਂ। 4-5 ਮੁੰਡੇ ਮਿਲ ਕੇ ਇਕ ਬੱਸ ਲੈ ਸਕਣਗੇ ਅਤੇ ਅਪਣਾ ਰੁਜ਼ਗਾਰ ਸ਼ੁਰੂ ਕਰ ਸਕਣਗੇ ਅਤੇ ਇਸ ਲਈ ਕੋਈ ਵਿਆਜ ਵੀ ਨਹੀਂ ਮੰਗਿਆ ਜਾਵੇਗਾ। 

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਨੌਜਵਾਨਾਂ ਦਾ ਇਹ ਕੰਮ ਸੋਹਣਾ ਚੱਲ ਪਿਆ ਤਾਂ ਉਹ ਇਹਨਾਂ ਬੱਸਾਂ ਦੇ ਪੈਸੇ ਵਾਪਸ ਕਰ ਦੇਣ ਅਤੇ ਬੱਸਾਂ ਆਪਣੇ ਨਾਂ ਕਰਵਾ ਲੈਣ। ਉਹਨਾਂ ਨੇ ਕਿਹਾ ਕਿ ਹੁਣ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਮੌਕਾ ਹੈ ਪਹਿਲਾਂ ਵਾਲਾ ਔਖਾ ਸਮਾਂ ਲੰਘ ਗਿਆ ਹੈ। ਅਸੀਂ ਪਿਛਲੇ ਡੇਢ ਸਾਲ ਦੌਰਾਨ 37 ਹਜ਼ਾਰ ਤੋਂ ਜ਼ਿਆਦਾ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਨੂੰ ਦੇ ਚੁੱਕੇ ਹਾਂ।

ਉਹਨਾਂ ਨੇ ਕਿਹਾ ਕਿ ਪਿੰਡਾਂ ਤੋਂ ਸ਼ਹਿਰਾਂ ਅਤੇ ਸ਼ਹਿਰਾਂ ਤੋਂ ਪਿੰਡਾਂ ਲਈ ਵੀ ਬੱਸਾਂ ਚਲਾਈਆਂ ਜਾਣਗੀਆਂ। ਇਨ੍ਹਾਂ ਬੱਸਾਂ ਵਿਚ 30-35 ਸੀਟਾਂ ਹੋਣਗੀਆਂ। ਪੰਜਾਬ ਵਿਚ 12 ਹਜ਼ਾਰ ਪਿੰਡ ਹਨ ਅਤੇ ਹਰ ਪਿੰਡ ਵਿਚ ਬੱਸਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ। ਇਹ ਬੱਸਾਂ ਸਵੇਰੇ, ਦੁਪਹਿਰ ਅਤੇ ਸ਼ਾਮ ਨੂੰ ਚੱਲਣਗੀਆਂ। ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਮਿਲਣਗੀਆਂ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।

ਸੀ.ਐਮ. ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਬੱਸਾਂ ਦਿੱਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਕੰਮ ਮਿਲ ਸਕੇ। ਹਰ ਬੱਸ ਵਿਚ ਡਰਾਈਵਰ-ਕੰਡਕਟਰ ਹੋਣ ਨਾਲ ਨੌਜਵਾਨਾਂ ਨੂੰ ਕੰਮ ਮਿਲੇਗਾ। ਇਸ ਦੌਰਾਨ ਸੀ.ਐਮ. ਮਾਨ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਕੋਲ ਇਸ ਪੈਸੇ ਦਾ ਪੂਰਾ ਹਿਸਾਬ ਹੈ ਕਿ ਇਸ ਨੇ ਕਿੰਨਾ ਕਰਜ਼ਾ ਲਿਆ ਅਤੇ ਕਿੱਥੇ ਖਰਚ ਕੀਤਾ। ਪੈਸਾ ਖਾਣਾ ਸਾਡਾ ਸੁਭਾਅ ਨਹੀਂ ਹੈ। ਉਨ੍ਹਾਂ ਕਿਹਾ ਕਿ ਭਲਕੇ ਉਹ ਪੰਜਾਬ ਦੇ ਰਾਜਪਾਲ ਨੂੰ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਦਾ ਹਿਸਾਬ ਦੇਣਗੇ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 12:12 PM
Advertisement