ਭਲਕੇ ਫਿਰ ਤੋਂ ਮੁੱਖ ਮੰਤਰੀ Vs ਗਵਰਨਰ: CM ਮਾਨ ਰਾਜਪਾਲ ਨੂੰ ਦੇਣਗੇ 50 ਕਰੋੜ ਦੇ ਕਰਜ਼ੇ ਦਾ ਜਵਾਬ
Published : Oct 2, 2023, 4:44 pm IST
Updated : Oct 2, 2023, 9:44 pm IST
SHARE ARTICLE
CM Bhagwant Mann, Punjab governor Banwarilal Purohit
CM Bhagwant Mann, Punjab governor Banwarilal Purohit

ਪੰਜਾਬ ਵਿਚ ਰਾਜਪਾਲ ਅਤੇ ਮੁੱਖ ਮੰਤਰੀ ਕਈ ਵਾਰ ਆਹਮੋ-ਸਾਹਮਣੇ ਹੋ ਚੁੱਕੇ ਹਨ

ਪਟਿਆਲਾ - ਪੰਜਾਬ ਵਿਚ ਸੀਐਮ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਜੰਗ ਵਧ ਰਹੀ ਹੈ। ਅੱਜ ਸੋਮਵਾਰ ਨੂੰ ਪਟਿਆਲਾ ਵਿਚ ਸਿਹਤ ਸਹੂਲਤਾਂ ਲਈ ਸਰਕਾਰੀ ਪ੍ਰੋਗਰਾਮ ਸੀ ਜਿਸ ਦੌਰਾਨ ਭਗਵੰਤ ਮਾਨ ਨੇ ਇਕ ਵਾਰ ਫਿਰ ਤੋਂ ਰਾਜਪਾਲ 'ਤੇ ਨਿਸ਼ਾਨਾ ਸਾਧਿਆ।

CM ਭਗਵੰਤ ਮਾਨ ਨੇ ਕਿਹਾ- ਸਾਡੇ ਕਰਜ਼ਾ ਲੈਣ ਦੀ ਗੱਲ ਕਰੀਏ। ਅਸੀਂ ਤਾਂ ਉਨ੍ਹਾਂ ਦੇ ਕਰਜ਼ੇ ਦੇ ਰਹੇ ਹਾਂ। ਉਨ੍ਹਾਂ ਦੇ ਬੀਜੇ ਕੰਡੇ ਸਾਫ਼ ਕਰ ਰਹੇ ਹਨ। ਸਾਡੇ ਤੋਂ ਜੋ 50,000 ਕਰੋੜ ਰੁਪਏ ਦੇ ਕਰਜ਼ੇ ਦਾ ਜਵਾਬ ਮੰਗਿਆ ਜਾ ਰਿਹਾ ਹੈ ਉਹ ਭਲਕੇ ਰਾਜਪਾਲ ਨੂੰ ਭੇਜ ਦਿੱਤਾ ਜਾਵੇਗਾ। ਰਾਜਪਾਲ ਨੇ ਪਹਿਲੇ ਲੋਕਾਂ ਨੂੰ ਇਹ ਨਹੀਂ ਪੁੱਛਿਆ ਕਿ 1 ਲੱਖ ਜਾਂ 1.5 ਲੱਖ ਕਰੋੜ ਦਾ ਕਰਜ਼ਾ ਕਿੱਥੇ ਖਰਚ ਕੀਤਾ ਗਿਆ ਪਰ, ਅਸੀਂ ਭਲਕੇ ਜਵਾਬ ਦੇਵਾਂਗੇ ਕਿ ਬੱਸਾਂ 'ਤੇ ਇੰਨਾ ਖਰਚ ਹੋਇਆ, ਇਸ ਸੈਕਟਰ 'ਤੇ ਕਿੰਨਾ ਖਰਚ ਕੀਤਾ ਗਿਆ। ਇੰਨਾ ਵਿਆਜ ਅਦਾ ਕੀਤਾ। ਸਾਡੇ ਕੋਲ ਸਾਰੇ ਜਵਾਬ ਹਨ। 

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਰਾਜਪਾਲ ਅਤੇ ਮੁੱਖ ਮੰਤਰੀ ਕਈ ਵਾਰ ਆਹਮੋ-ਸਾਹਮਣੇ ਹੋ ਚੁੱਕੇ ਹਨ। ਰਾਜਪਾਲ ਨੇ ਵਿਧਾਨ ਸਭਾ ਸੈਸ਼ਨ ਬੁਲਾਉਣ ਅਤੇ ਇਸ ਵਿਚ ਪਾਸ ਕੀਤੇ ਮਤਿਆਂ 'ਤੇ ਇਤਰਾਜ਼ ਪ੍ਰਗਟਾਇਆ ਸੀ। ਰਾਜਪਾਲ ਨੇ ਇਹ ਵੀ ਦੋਸ਼ ਲਾਇਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਉਹਨਾਂ ਦੇ  ਪੱਤਰਾਂ ਦਾ ਜਵਾਬ ਨਹੀਂ ਦਿੰਦੇ। ਜਿਸ ਕਾਰਨ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਰਾਸ਼ਟਰਪਤੀ ਸ਼ਾਸਨ ਦੀ ਸਿਫਾਰਿਸ਼ ਕਰਨ ਦੀ ਚਿਤਾਵਨੀ ਵੀ ਦਿੱਤੀ ਸੀ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement